ਨੈਸ਼ਨਲ ਫ਼ਿਲਮ ਐਵਾਰਡਸ 'ਤੇ ਘਮਸਾਨ! ਪਰੇਸ਼ ਰਾਵਲ ਨੇ ਦਿੱਤਾ ਵੱਡਾ ਬਿਆਨ

72ਵੇਂ ਨੈਸ਼ਨਲ ਫ਼ਿਲਮ ਐਵਾਰਡਸ ਇਸ ਵਾਰ ਜੇਤੂ ਫ਼ਿਲਮਾਂ ਅਤੇ ਕਲਾਕਾਰਾਂ ਨਾਲੋਂ ਸਮਾਰੋਹ ਦੀ ਥਾਂ ਨੂੰ ਲੈ ਕੇ ਜ਼ਿਆਦਾ ਚਰਚਾ ਵਿੱਚ ਹਨ। ਹਰ ਸਾਲ ਦਿੱਲੀ ਵਿੱਚ ਹੋਣ ਵਾਲਾ ਇਹ ਵੱਕਾਰੀ ਸਮਾਰੋਹ ਇਸ ਵਾਰ ਗੁਜਰਾਤ ਦੇ ਕੇਵੜੀਆ ਸਥਿਤ ਏਕਤਾ ਨਗਰ ਵਿੱਚ ਕਰਵਾਇਆ ਜਾਵੇਗਾ। ਇਹ ਸਮਾਰੋਹ 22 ਸਤੰਬਰ 2026 ਨੂੰ ਹੋਵੇਗਾ।

ਸਮਾਰੋਹ ਨੂੰ ਦਿੱਲੀ ਤੋਂ ਗੁਜਰਾਤ ਲਿਜਾਣ ਦੇ ਫ਼ੈਸਲੇ ਨੂੰ ਲੈ ਕੇ ਸਿਆਸੀ ਬਹਿਸ ਵੀ ਤੇਜ਼ ਹੋ ਗਈ ਹੈ। ਮਹਾਰਾਸ਼ਟਰ ਨਵਨਿਰਮਾਣ ਸੈਨਾ (MNS) ਮੁਖੀ ਰਾਜ ਠਾਕਰੇ ਅਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਇਸ ਫ਼ੈਸਲੇ 'ਤੇ ਸਵਾਲ ਚੁੱਕੇ ਹਨ। ਉੱਥੇ ਹੀ ਬਾਲੀਵੁੱਡ ਅਦਾਕਾਰ ਪਰੇਸ਼ ਰਾਵਲ ਨੇ ਸਰਕਾਰ ਦੇ ਫ਼ੈਸਲੇ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ।

national film award

ANI ਨਾਲ ਗੱਲਬਾਤ ਦੌਰਾਨ ਪਰੇਸ਼ ਰਾਵਲ ਨੇ ਕਿਹਾ ਕਿ ਗੁਜਰਾਤ ਵੀ ਭਾਰਤ ਦਾ ਹੀ ਹਿੱਸਾ ਹੈ ਅਤੇ ਰਾਸ਼ਟਰੀ ਪੱਧਰ ਦੇ ਸਮਾਗਮ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਹੋਣੇ ਚਾਹੀਦੇ ਹਨ। ਉਨ੍ਹਾਂ ਤਿੱਖੇ ਅੰਦਾਜ਼ ਵਿੱਚ ਕਿਹਾ ਕਿ ਗੁਜਰਾਤ ਵਿੱਚ ਇਹ ਸਮਾਰੋਹ ਕਿਉਂ ਨਹੀਂ ਹੋ ਸਕਦਾ? ਕੀ ਗੁਜਰਾਤ ਬੰਗਲਾਦੇਸ਼ ਜਾਂ ਪਾਕਿਸਤਾਨ ਵਿੱਚ ਹੈ? ਉਨ੍ਹਾਂ ਕਿਹਾ ਕਿ ਅਜਿਹੇ ਰਾਸ਼ਟਰੀ ਸਮਾਗਮਾਂ ਨੂੰ ਸਿਰਫ਼ ਦਿੱਲੀ ਤੱਕ ਸੀਮਤ ਰੱਖਣ ਦੀ ਕੋਈ ਲੋੜ ਨਹੀਂ ਹੈ।

ਹਾਲਾਂਕਿ, ਰਾਜ ਠਾਕਰੇ ਨੇ ਸੋਸ਼ਲ ਮੀਡੀਆ 'ਤੇ ਇਹ ਸਵਾਲ ਵੀ ਚੁੱਕਿਆ ਕਿ ਜੇਕਰ ਨੈਸ਼ਨਲ ਫ਼ਿਲਮ ਐਵਾਰਡਸ ਨੂੰ ਦਿੱਲੀ ਤੋਂ ਬਾਹਰ ਲਿਜਾਣਾ ਹੀ ਸੀ ਤਾਂ ਮੁੰਬਈ ਨੂੰ ਮੇਜ਼ਬਾਨੀ ਦਾ ਮੌਕਾ ਕਿਉਂ ਨਹੀਂ ਦਿੱਤਾ ਗਿਆ? ਉਨ੍ਹਾਂ ਦੋਸ਼ ਲਗਾਇਆ ਕਿ ਵੱਡੇ ਰਾਸ਼ਟਰੀ ਸਮਾਗਮਾਂ ਲਈ ਵਾਰ-ਵਾਰ ਗੁਜਰਾਤ ਦੀ ਚੋਣ ਕਰਨਾ ਇੱਕ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਰਾਹੀਂ ਮੁੰਬਈ ਅਤੇ ਦਿੱਲੀ ਦੀ ਮਹੱਤਤਾ ਘਟਾਉਣ ਅਤੇ ਗੁਜਰਾਤ ਨੂੰ ਵੱਧ ਤਵੱਜੋ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+