ਜੇਲ੍ਹ ਜਾਣ ਤੋਂ ਬਚੇ ਰਾਜਪਾਲ ਯਾਦਵ! SC ਨੇ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਦੇਣੇ ਹੋਣਗੇ

ਅਦਾਕਾਰ ਰਾਜਪਾਲ ਯਾਦਵ ਨੇ ਚੈੱਕ ਬਾਊਂਸ ਨਾਲ ਜੁੜੇ ਮਾਮਲੇ ਵਿੱਚ ਦਿੱਲੀ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਆਖਰੀ ਮੌਕਾ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੰਦਿਆਂ 2 ਕਰੋੜ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਹੈ।

ਇਹ ਮਾਮਲਾ ਮੁਰਲੀ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਚੈੱਕ ਬਾਊਂਸ ਕੇਸਾਂ ਦਾ ਹੈ। ਸ਼ਿਕਾਇਤਕਰਤਾ ਮੁਤਾਬਕ ਸਾਲ 2010 ਵਿੱਚ ਇੱਕ ਫ਼ਿਲਮ ਬਣਾਉਣ ਲਈ ਰਾਜਪਾਲ ਯਾਦਵ ਨੂੰ ਕਰੀਬ 5 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ ਸੀ। ਇਸ ਰਕਮ ਦੀ ਵਾਪਸੀ ਲਈ ਸਾਲ 2013 ਵਿੱਚ ਰਾਜਪਾਲ ਯਾਦਵ ਵੱਲੋਂ 1.05 ਕਰੋੜ ਰੁਪਏ ਦੇ ਸੱਤ ਚੈੱਕ ਜਾਰੀ ਕੀਤੇ ਗਏ ਸਨ, ਪਰ ਸ਼ਿਕਾਇਤ ਅਨੁਸਾਰ ਇਹ ਸਾਰੇ ਚੈੱਕ ਬਾਊਂਸ ਹੋ ਗਏ।

rajpal yadav

ਵਕੀਲ ਨੇ ਮੰਗਿਆ ਦੋ ਹਫ਼ਤਿਆਂ ਦਾ ਸਮਾਂ

ਸੁਪਰੀਮ ਕੋਰਟ ਵਿੱਚ ਰਾਜਪਾਲ ਯਾਦਵ ਵੱਲੋਂ ਸੀਨੀਅਰ ਵਕੀਲ ਪੀ.ਐੱਸ. ਪਟਵਾਲੀਆ ਪੇਸ਼ ਹੋਏ। ਉਨ੍ਹਾਂ ਅਦਾਲਤ ਤੋਂ ਦੋ ਹਫ਼ਤਿਆਂ ਦਾ ਸਮਾਂ ਮੰਗਿਆ। ਵਕੀਲ ਨੇ ਕਿਹਾ ਕਿ ਰਾਜਪਾਲ ਯਾਦਵ 2 ਕਰੋੜ ਰੁਪਏ ਜਮ੍ਹਾਂ ਕਰਵਾਉਣਗੇ, ਜਿਸ ਨਾਲ ਇਹ ਦਰਸਾਇਆ ਜਾ ਸਕੇ ਕਿ ਉਹ ਬਕਾਇਆ ਰਕਮ ਦੇ ਭੁਗਤਾਨ ਨੂੰ ਲੈ ਕੇ ਗੰਭੀਰ ਹਨ। ਵਕੀਲ ਨੇ ਇਹ ਵੀ ਦੱਸਿਆ ਕਿ ਰਾਜਪਾਲ ਯਾਦਵ ਪਹਿਲਾਂ ਹੀ ਕਰੀਬ ਸਾਢੇ ਚਾਰ ਮਹੀਨੇ ਜੇਲ੍ਹ ਵਿੱਚ ਰਹਿ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਫ਼ਿਲਮ ਇੰਡਸਟਰੀ ਵਿੱਚ ਰਾਜਪਾਲ ਯਾਦਵ ਦੇ ਦੋਸਤ ਉਨ੍ਹਾਂ ਦੀ ਜ਼ਮਾਨਤ ਲਈ ਮਦਦ ਕਰ ਰਹੇ ਹਨ।

ਪਿਛਲੇ ਰਵੱਈਏ 'ਤੇ ਸੁਪਰੀਮ ਕੋਰਟ ਨਾਰਾਜ਼

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਦੇ ਪਿਛਲੇ ਰਵੱਈਏ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕੀਤੀ। ਅਦਾਲਤ ਨੇ ਕਿਹਾ ਕਿ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਉਨ੍ਹਾਂ ਦੇ ਵਿਵਹਾਰ ਨਾਲ ਭਰੋਸਾ ਪੈਦਾ ਨਹੀਂ ਹੁੰਦਾ। ਇਸ ਦੇ ਬਾਵਜੂਦ ਅਦਾਲਤ ਨੇ ਰਾਜਪਾਲ ਯਾਦਵ ਨੂੰ ਆਖਰੀ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ।

ਦੱਸ ਦਈਏ ਸਾਲ 2012 ਵਿੱਚ ਦੋਵੇਂ ਧਿਰਾਂ ਵਿਚਕਾਰ ਇੱਕ ਸਮਝੌਤਾ ਵੀ ਹੋਇਆ ਸੀ। ਇਸ ਸਮਝੌਤੇ ਤਹਿਤ ਰਾਜਪਾਲ ਯਾਦਵ, ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਕੰਪਨੀ ਵੱਲੋਂ ਵਿਆਜ ਸਮੇਤ ਕਰੀਬ 11 ਕਰੋੜ ਰੁਪਏ ਦਾ ਭੁਗਤਾਨ ਕਰਨ ਦੀ ਗੱਲ ਮੰਨੀ ਗਈ ਸੀ। ਹਾਲਾਂਕਿ, ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਇਸ ਸਮਝੌਤੇ ਮੁਤਾਬਕ ਭੁਗਤਾਨ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚਿਆ ਅਤੇ ਹੁਣ ਰਾਜਪਾਲ ਯਾਦਵ ਨੇ ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਹੁਣ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਸ ਆਖਰੀ ਮੌਕੇ ਤਹਿਤ ਰਾਜਪਾਲ ਯਾਦਵ ਨੂੰ 2 ਕਰੋੜ ਰੁਪਏ ਜਮ੍ਹਾਂ ਕਰਵਾਉਣੇ ਹੋਣਗੇ। ਅਗਲੀ ਸੁਣਵਾਈ ਵਿੱਚ ਇਸ ਮਾਮਲੇ ਦੀ ਅੱਗੇ ਦੀ ਕਾਰਵਾਈ ਅਤੇ ਅਦਾਲਤ ਦੇ ਅਗਲੇ ਫ਼ੈਸਲੇ 'ਤੇ ਸਭ ਦੀ ਨਜ਼ਰ ਰਹੇਗੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+