ਜੰਤਰ-ਮੰਤਰ ਜਾਣ ਤੋਂ ਪਹਿਲਾਂ ਕੇਜਰੀਵਾਲ ਦਾ ਘਰ ਸੀਲ, ਕੇਜਰੀਵਾਲ ਬੋਲੇ—ਇਹ ਐਮਰਜੈਂਸੀ ਤੋਂ ਵੀ ਮਾੜਾ

AAP ਦੇ ਕੌਮੀ ਕੰਨਵੀਨਰ ਅਰਵਿੰਦ ਕੇਜਰੀਵਾਲ ਜੰਤਰ-ਮੰਤਰ 'ਤੇ ਹੋਣ ਵਾਲੇ ਪ੍ਰਦਰਸ਼ਨ ਦਾ ਹਿੱਸਾ ਨਾ ਬਣ ਸਕਣ ਇਸਦੇ ਲਈ ਦਿੱਲੀ ਪੁਲਿਸ ਨੇ ਉਨ੍ਹਾਂ ਦੇ ਘਰ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਹੈ। ਆਪ ਆਗੂ ਸੌਰਭ ਭਾਰਦਵਾਜ ਨੇ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਦੀ ਵੀਡੀਓ ਸਾਂਝੀ ਕੀਤੀ ਹੈ ਜਿਸਦੇ ਵਿੱਚ ਪੁਲਿਸ ਹੀ ਪੁਲਿਸ ਨਜ਼ਰ ਆ ਰਹੀ ਹੈ।

ਸੌਰਭ ਭਾਰਦਵਾਜ ਨੇ ਇਹ ਵੀਡੀਓ X 'ਤੇ ਸਾਂਝੀ ਕਰਦਿਆਂ ਲਿਖਿਆ ਹੈ - ਦੇਸ਼ ਵਿੱਚ ਅਣਐਲਾਨੀ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਵੀ ਉਨ੍ਹਾਂ ਦੇ ਘਰ ਨੂੰ ਪੁਲਿਸ ਵੱਲੋਂ ਸੀਲ ਕੀਤੇ ਜਾਣ ਅਤੇ ਅਭਿਜੀਤ ਦੀਪਕੇ ਨੂੰ ਫਲਾਈਟ ਅੰਦਰੋਂ ਗ੍ਰਿਫ਼ਤਾਰ ਕੀਤੇ ਜਾਣ ਨੂੰ ਲੈ ਕੇ ਆਪਣਾ ਪ੍ਰਤੀਕਰਮ ਦਿੱਤਾ ਹੈ।

arvind kejriwal

ਕੇਜਰੀਵਾਲ ਨੇ X 'ਤੇ ਲਿਖਿਆ - ਇਹ ਐਮਰਜੈਂਸੀ ਦੇ ਦੌਰ ਨਾਲੋਂ ਵੀ ਮਾੜਾ ਹੈ। ਇਹ ਅਧਿਕਾਰਤ ਤੌਰ 'ਤੇ ਸਾਬਤ ਹੋ ਗਿਆ ਹੈ ਕਿ ਅਸੀਂ ਮੋਦੀ ਦੀ ਅਗਵਾਈ ਹੇਠ ਪੂਰਨ ਤਾਨਾਸ਼ਾਹੀ ਵਾਲੇ ਸ਼ਾਸਨ ਵਿੱਚ ਰਹਿ ਰਹੇ ਹਾਂ। ਲੋਕਾਂ ਨੂੰ ਸਿੱਧਾ ਉਡਾਣ ਵਿੱਚੋਂ ਹੀ ਗ੍ਰਿਫ਼ਤਾਰ ਕਰਨਾ ਬੇਮਿਸਾਲ ਡਰ ਦਾ ਸਬੂਤ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਤੌਰ 'ਤੇ ਪਤਾ ਹੈ ਕਿ ਉਨ੍ਹਾਂ ਨੇ ਚੋਣਾਂ ਸਿਰਫ਼ 'ਵੋਟ ਚੋਰੀ' ਕਰਕੇ ਜਿੱਤੀਆਂ ਹਨ ਅਤੇ ਹੁਣ ਉਹ ਲੋਕਤੰਤਰ ਨੂੰ ਪੂਰੀ ਤਰ੍ਹਾਂ ਕੁਚਲ ਕੇ ਆਪਣੇ ਕਥਿਤ ਧੋਖੇ ਨੂੰ ਬਚਾਉਣ 'ਤੇ ਤੁਲੇ ਹੋਏ ਹਨ।

ਅਰਵਿੰਦ ਕੇਜਰੀਵਾਲ ਨੇ ਅੱਗੇ ਲਿਖਿਆ ਹੈ - ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਣਾ ਚਾਹੀਦਾ ਹੈ, ਪਰ ਮੋਦੀ ਨੂੰ ਵੀ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਬੀਤੇ ਦਿਨ ਹੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਰਾਹੀਂ ਬੋਲਿਆ ਸੀ ਕਿ ਉਹ ਖ਼ੁਦ ਇਸ ਪ੍ਰਦਰਸ਼ਨ ਦਾ ਹਿੱਸਾ ਬਣਨਗੇ ਅਤੇ ਆਪਣੇ ਪਰਿਵਾਰ ਸਮੇਤ ਇਸ ਪ੍ਰੋਟੈਸਟ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਲੋਕਾਂ ਨੂੰ ਵੀ ਇਸ ਪ੍ਰਦਰਸ਼ਨ 'ਚ ਪਹੁੰਚਣ ਦੀ ਅਪੀਲ ਕੀਤੀ ਸੀ, ਪਰ ਕੇਜਰੀਵਾਲ ਦੇ ਘਰੋਂ ਨਿਕਲਣ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਨੂੰ ਬਾਹਰੋਂ ਸੀਲ ਕਰ ਦਿੱਤਾ ਗਿਆ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+