ਜਮੁਈ ਬਦਸਲੂਕੀ ਮਾਮਲਾ: ਮੁੱਖ ਮੁਲਜ਼ਮ ਗ੍ਰਿਫ਼ਤਾਰ, ਲੱਤ ਵਿੱਚ ਲੱਗੀ ਗੋਲੀ, ਨਾਬਾਲਗ ਨਾਲ ਬਦਸਲੂਕੀ ਤੋਂ ਬਾਅਦ VIDEO ਕੀਤੀ ਸੀ VIRAL

ਬਿਹਾਰ ਦੇ ਜਮੁਈ ਵਿੱਚ ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਨੰਦਨ ਯਾਦਵ ਨੂੰ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਮੰਗਲਵਾਰ ਨੂੰ ਨੰਦਨ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨਾਲ ਮੁਕਾਬਲਾ ਹੋਇਆ ਅਤੇ ਉਸ ਦੀ ਲੱਤ ਵਿੱਚ ਗੋਲੀ ਲੱਗ ਗਈ।

ਸੂਤਰਾਂ ਮੁਤਾਬਕ ਮੁਲਜ਼ਮ ਉਸੇ ਮੜਵਾ ਪਹਾੜੀ ਦੇ ਆਸ-ਪਾਸ ਲੁਕਿਆ ਹੋਇਆ ਸੀ, ਜਿੱਥੇ ਦੋਵੇਂ ਵਿਦਿਆਰਥੀ ਘੁੰਮਣ ਲਈ ਗਏ ਸਨ। ਪੁਲਿਸ ਦੇ ਮੁਤਾਬਕ ਵਾਇਰਲ ਵੀਡੀਓ ਵਿੱਚ ਲਾਲ ਗਮਛਾ ਪਹਿਨਿਆ ਨਜ਼ਰ ਆ ਰਿਹਾ ਨੌਜਵਾਨ ਨੰਦਨ ਯਾਦਵ ਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਸਾਰੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚ ਤਿੰਨ ਦੀ ਉਮਰ 35 ਤੋਂ 40 ਸਾਲ ਦੇ ਵਿਚਕਾਰ ਹੈ, ਜਦਕਿ ਤਿੰਨ ਨਾਬਾਲਗ ਦੱਸੇ ਜਾ ਰਹੇ ਹਨ।

bihar police police action

19 ਸਤੰਬਰ ਨੂੰ ਹੋਈ ਸੀ ਘਟਨਾ

ਇਹ ਘਟਨਾ 19 ਸਤੰਬਰ ਦੀ ਸ਼ਾਮ ਕਰੀਬ 7 ਵਜੇ ਵਾਪਰੀ ਸੀ। ਦੋਵੇਂ ਪੀੜਤ ਵਿਦਿਆਰਥੀ 10ਵੀਂ ਜਮਾਤ ਵਿੱਚ ਪੜ੍ਹਦੇ ਹਨ। ਸ਼ਨੀਵਾਰ ਨੂੰ ਟਿਊਸ਼ਨ ਤੋਂ ਬਾਅਦ ਦੋਵੇਂ ਜਮੁਈ ਸਥਿਤ ਮੜਵਾ ਪਹਾੜੀ ਘੁੰਮਣ ਲਈ ਗਏ ਸਨ। ਵਾਪਸੀ ਸਮੇਂ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਵਿਦਿਆਰਥਣ ਨਾਲ ਬਦਸਲੂਕੀ ਕੀਤੀ। ਵਿਦਿਆਰਥਣ ਨਾਲ ਸੜਕ 'ਤੇ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ, ਜਦਕਿ ਉਸ ਦੇ ਦੋਸਤ ਨਾਲ ਗਾਲੀ-ਗਲੌਚ ਅਤੇ ਕੁੱਟਮਾਰ ਕੀਤੀ ਗਈ। ਇਸ ਦੌਰਾਨ ਵਿਦਿਆਰਥਣ ਨਾਲ ਕੀਤੀ ਗਈ ਬਦਸਲੂਕੀ ਦੀ ਵੀਡੀਓ ਬਣਾਈ ਗਈ ਅਤੇ ਬਾਅਦ ਵਿੱਚ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ।

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਪਛਾਣ ਰਾਮਾਸ਼ੀਸ਼ ਚੌਧਰੀ ਵਜੋਂ ਹੋਈ ਹੈ। ਪੁਲਿਸ ਨੇ ਵਾਇਰਲ ਵੀਡੀਓ ਦੇ ਆਧਾਰ 'ਤੇ ਬਾਕੀ ਮੁਲਜ਼ਮਾਂ ਦੀ ਪਛਾਣ ਕਰਕੇ ਮਾਮਲੇ 'ਚ ਕਾਰਵਾਈ ਕੀਤੀ।

ਮਾਮਲੇ 'ਤੇ ਸਿਆਸੀ ਘਮਾਸਾਨ

ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੇ ਇਸ ਘਟਨਾ ਦੀ ਕਰਦੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬਿਹਾਰ ਵਿੱਚ ਵੀ ਇਹ ਮੁੱਦਾ ਸਿਆਸੀ ਮੁੱਦਾ ਬਣ ਗਿਆ। ਵਿਰੋਧੀ ਧਿਰ ਮੂੜਾ ਸਰਕਾਰ ਸਮੇਂ ਜੰਗਲਰਾਜ ਹੋਣ ਦੇ ਇਲਜ਼ਾਮ ਲਾ ਰਹੇ ਹਨ, ਦੂਜੇ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਅਜਿਹੀ ਘਟਨਾ ਨੂੰ ਕਿਸੀ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+