ਮੁੰਬਈ ’ਚ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ ਹੇਠਾਂ ਡਿੱਗੀ ਤੇਜ਼ ਰਫ਼ਤਾਰ BMW, 3 ਦੀ ਮੌਤ

ਮੁੰਬਈ ਦੇ ਕੋਸਟਲ ਰੋਡ 'ਤੇ ਐਤਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ BMW ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਸਵਾਰ 3 ਲੋਕਾਂ ਦੀ ਮੌਤ ਹੋ ਗਈ।

ਹਾਦਸੇ ਵਿੱਚ ਇੱਕ ਨੌਜਵਾਨ ਗੰਭੀਰ ਜਖ਼ਮੀ ਵੀ ਦੱਸਿਆ ਜਾ ਰਾਹ ਹੈ ਜੋ ਜ਼ੇਰੇ ਇਲਾਜ਼ ਹੈ। ਪੁਲਿਸ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 5:20 'ਤੇ ਵਾਪਰਿਆ। ਕਾਲੇ ਰੰਗ ਦੀ BMW ਮਰੀਨ ਡਰਾਈਵ ਤੋਂ ਹਾਜੀ ਅਲੀ ਵੱਲ ਜਾ ਰਹੀ ਸੀ। ਤੇਜ਼ ਰਫ਼ਤਾਰ ਕਾਰਨ ਡਰਾਈਵਰ ਨੇ ਵਾਹਨ 'ਤੇ ਕਾਬੂ ਗੁਆ ਦਿੱਤਾ, ਜਿਸ ਤੋਂ ਬਾਅਦ BMW ਫਲਾਈਓਵਰ ਤੋਂ ਹੇਠਾਂ ਜਾ ਡਿੱਗੀ।

bmw accident

ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ ਉਨ੍ਹਾਂ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਹਾਦਸਾ ਕਿੰਨਾ ਭਿਆਨਕ ਹੋਵੇਗਾ। ਸ਼ੁਰੂਆਤ ਵਿੱਚ ਇਸ ਹਾਦਸੇ ਵਿੱਚ 4 ਲੋਕਾਂ ਦੇ ਕੁਚਲੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ, ਪਰ ਬਾਅਦ ਵਿੱਚ ਪੁਲਿਸ ਅਤੇ ਹਸਪਤਾਲ ਵੱਲੋਂ ਮ੍ਰਿਤਕਾਂ ਤੇ ਜ਼ਖਮੀ ਬਾਰੇ ਸਹੀ ਜਾਣਕਾਰੀ ਸਾਂਝੀ ਕੀਤੀ ਗਈ।

20 ਸਾਲਾ ਨੌਜਵਾਨ ਦੀ ਹਾਲਤ ਗੰਭੀਰ

ਹਾਦਸੇ ਵਿੱਚ ਜ਼ਖਮੀ ਹੋਏ ਕਰੀਬ 20 ਸਾਲ ਦੇ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਨਾਇਰ ਹਸਪਤਾਲ ਦੇ ਟ੍ਰੌਮਾ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦਾ ਇਲਾਜ ਜਾਰੀ ਹੈ। ਨਾਇਰ ਹਸਪਤਾਲ ਦੇ ਚੀਫ ਮੈਡੀਕਲ ਅਫਸਰ ਮੁਤਾਬਕ, ਹਾਦਸੇ ਵਿੱਚ ਮਾਰੇ ਗਏ ਦੋ ਲੋਕਾਂ ਦੀ ਪਛਾਣ 21 ਸਾਲਾ ਸ਼ਨਾਇ ਗੱਜਲ ਅਤੇ 17 ਸਾਲਾ ਧਿਰਿਆ ਸੇਠ ਵਜੋਂ ਹੋਈ ਹੈ। ਤੀਜੇ ਮ੍ਰਿਤਕ ਦੀ ਉਮਰ ਕਰੀਬ 25 ਸਾਲ ਦੱਸੀ ਜਾ ਰਹੀ ਹੈ, ਪਰ ਉਸ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।

ਹਾਦਸੇ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਤੌਰ 'ਤੇ ਤੇਜ਼ ਰਫ਼ਤਾਰ ਕਾਰਨ ਡਰਾਈਵਰ ਵੱਲੋਂ ਕਾਰ 'ਤੇ ਕਾਬੂ ਗੁਆਉਣ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੰਬਈ ਕੋਸਟਲ ਰੋਡ ਲਗਭਗ 10.58 ਕਿਲੋਮੀਟਰ ਲੰਬੀ ਸੜਕ ਹੈ, ਜੋ ਦੱਖਣੀ ਮੁੰਬਈ ਦੇ ਮਰੀਨ ਡਰਾਈਵ ਨੂੰ ਬਾਂਦਰਾ-ਵਰਲੀ ਸੀ ਲਿੰਕ ਦੇ ਵਰਲੀ ਸਿਰੇ ਨਾਲ ਜੋੜਦੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+