ਗੋਲਡੀ ਬਰਾੜ 'ਤੇ ਕੈਨੇਡਾ ਪੁਲਿਸ ਨੇ ਐਲਾਨਿਆ 2.5 ਲੱਖ ਡਾਲਰ ਦਾ ਇਨਾਮ, ਮੋਸਟ ਵਾਂਟੇਡ ਸੂਚੀ 'ਚ ਵੀ ਸਿਖਰ 'ਤੇ

ਸਿੱਧੂ ਮੂਸੇਵਾਲਾ ਕਤਲ ਸਮੇਤ ਕਈ ਮਾਮਲਿਆਂ ਵਿੱਚ ਭਾਰਤ ਵਿੱਚ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ 'ਤੇ ਕੈਨੇਡਾ ਨੇ 2.5 ਲੱਖ ਕੈਨੇਡੀਅਨ ਡਾਲਰ (ਕਰੀਬ 1.62 ਕਰੋੜ ਰੁਪਏ) ਦਾ ਇਨਾਮ ਐਲਾਨਿਆ ਹੈ।

ਇਹ ਇਨਾਮ ਉਸ ਨੂੰ ਫੜਵਾਉਣ ਵਿੱਚ ਮਦਦ ਕਰਨ ਜਾਂ ਉਸ ਬਾਰੇ ਪੁਖ਼ਤਾ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਦਿੱਤਾ ਜਾਵੇਗਾ। ਭਾਰਤ ਤੋਂ ਫਰਾਰ ਗੋਲਡੀ ਬਰਾੜ ਹੁਣ ਕੈਨੇਡਾ ਦੇ ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ ਵਿੱਚ ਵੀ ਸਿਖਰ 'ਤੇ ਪਹੁੰਚ ਗਿਆ ਹੈ।

goldy brqar

ਕੈਨੇਡਾ ਦੇ BOLO ਪ੍ਰੋਗਰਾਮ ਨੇ ਵੀਰਵਾਰ ਨੂੰ ਉਸ 'ਤੇ ਇਨਾਮ ਦਾ ਐਲਾਨ ਕੀਤਾ। ਇਹ ਪ੍ਰੋਗਰਾਮ ਪੁਲਿਸ ਨਾਲ ਮਿਲ ਕੇ ਫਰਾਰ ਅਪਰਾਧੀਆਂ ਨੂੰ ਫੜਨ ਵਿੱਚ ਮਦਦ ਕਰਦਾ ਹੈ। ਗੋਲਡੀ ਬਰਾੜ 'ਤੇ ਇਹ ਇਨਾਮ ਅਜਿਹੇ ਸਮੇਂ ਐਲਾਨਿਆ ਗਿਆ ਹੈ, ਜਦੋਂ ਅਮਰੀਕੀ ਜਾਂਚ ਏਜੰਸੀ FBI ਵੀ ਉਸ ਨੂੰ ਆਪਣੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕਰ ਚੁੱਕੀ ਹੈ।

ਇਸ ਮਾਮਲੇ ਵਿੱਚ ਕੈਨੇਡੀਅਨ ਪੁਲਿਸ ਨੂੰ ਹੈ ਗੋਲਡੀ ਬਰਾੜ ਦੀ ਭਾਲ

ਕੈਨੇਡਾ ਦੀ ਵਿਨੀਪੈਗ ਪੁਲਿਸ ਵੱਲੋਂ ਸੁਖਦੂਲ ਸਿੰਘ ਗਿੱਲ ਦੇ ਕਤਲ ਮਾਮਲੇ ਵਿੱਚ ਗੋਲਡੀ ਬਰਾੜ ਉਰਫ਼ ਸਤਿੰਦਰਜੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਸੁਖਦੂਲ ਸਿੰਘ ਦੀ 20 ਸਤੰਬਰ 2023 ਨੂੰ ਹੈਜ਼ਲਟਨ ਡਰਾਈਵ ਦੇ 200 ਬਲਾਕ ਵਿੱਚ ਸਥਿਤ ਇੱਕ ਘਰ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ 23 ਫਰਵਰੀ 2026 ਨੂੰ ਗੋਲਡੀ ਬਰਾੜ ਅਤੇ ਕਰਨਬੀਰ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ। ਦੋਵਾਂ 'ਤੇ ਫਸਟ ਡਿਗਰੀ ਮਰਡਰ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਗਏ ਹਨ। ਫਸਟ ਡਿਗਰੀ ਮਰਡਰ ਦਾ ਦੋਸ਼ ਯੋਜਨਾਬੱਧ ਤਰੀਕੇ ਨਾਲ ਕੀਤੇ ਗਏ ਕਤਲ ਦੇ ਮਾਮਲਿਆਂ ਵਿੱਚ ਲਗਾਇਆ ਜਾਂਦਾ ਹੈ।

ਜਾਣਕਾਰੀ ਦੇਣ ਵਾਲੇ ਨੂੰ 2 ਨਵੰਬਰ 2027 ਤੱਕ ਮਿਲੇਗਾ ਇਨਾਮ

BOLO ਪ੍ਰੋਗਰਾਮ ਨੇ ਲੋਕਾਂ ਨੂੰ ਗੋਲਡੀ ਬਰਾੜ ਬਾਰੇ ਭਰੋਸੇਯੋਗ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਹੈ। ਅਜਿਹੀ ਜਾਣਕਾਰੀ, ਜਿਸ ਦੇ ਆਧਾਰ 'ਤੇ ਸੁਰੱਖਿਆ ਏਜੰਸੀਆਂ ਉਸ ਨੂੰ ਗ੍ਰਿਫ਼ਤਾਰ ਕਰ ਸਕਣ, ਦੇਣ ਵਾਲੇ ਵਿਅਕਤੀ ਨੂੰ ਇਨਾਮ ਦਿੱਤਾ ਜਾਵੇਗਾ। ਇਹ ਇਨਾਮ 2 ਨਵੰਬਰ 2027 ਤੱਕ ਲਾਗੂ ਰਹੇਗਾ।

ਇਸ ਤੋਂ ਪਹਿਲਾਂ ਅਮਰੀਕਾ ਦੀ ਜਾਂਚ ਏਜੰਸੀ FBI ਵੱਲੋਂ ਵੀ ਗੋਲਡੀ ਬਰਾੜ 'ਤੇ 10 ਲੱਖ ਅਮਰੀਕੀ ਡਾਲਰ (ਕਰੀਬ 9.32 ਕਰੋੜ ਰੁਪਏ) ਦਾ ਇਨਾਮ ਐਲਾਨਿਆ ਜਾ ਚੁੱਕਾ ਹੈ। FBI ਨੇ 28 ਸਤੰਬਰ ਨੂੰ ਗੋਲਡੀ ਬਰਾੜ ਨੂੰ ਆਪਣੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ। ਏਜੰਸੀ ਨੇ ਕਿਹਾ ਸੀ ਕਿ ਗੋਲਡੀ ਬਰਾੜ ਨੂੰ ਫੜਵਾਉਣ ਵਿੱਚ ਮਦਦ ਕਰਨ ਵਾਲੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਹ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+