ਵੱਡੀ ਖ਼ਬਰ : CJP ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਵਿੱਚ ਸਖ਼ਤੀ 'ਤੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਪਾਈ ਝਾੜ

ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ -ਮੰਤਰ 'ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧਾਂ 'ਤੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਫਟਕਾਰ ਲਗਾਈ ਹੈ। ਚੀਫ਼ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਕੁਝ ਚੀਜ਼ਾਂ ਨੂੰ ਰੋਕਣਾ ਜ਼ਰੂਰੀ ਹੋ ਸਕਦਾ ਹੈ, ਪਰ ਉਨ੍ਹਾਂ ਨੂੰ ਰੋਕਣ ਲਈ ਸਿਰਫ਼ ਓਨੀ ਹੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਿੰਨੀ ਲੋੜੀਂਦੀ ਹੋਵੇ।

ਚੀਫ਼ ਜਸਟਿਸ ਨੇ ਕਿਹਾ, "ਤੁਹਾਨੂੰ ਕੁਝ ਚੀਜ਼ਾਂ ਨੂੰ ਰੋਕਣਾ ਹੀ ਪਵੇਗਾ। ਉਨ੍ਹਾਂ ਨੂੰ ਰੋਕਣ ਲਈ ਸਿਰਫ਼ ਓਨੀ ਹੀ ਕਾਰਵਾਈ ਕਰੋ, ਜਿੰਨੀ ਜ਼ਰੂਰੀ ਹੋਵੇ। ਪਰ ਇਸ ਦਾ ਇਹ ਮਤਲਬ ਨਹੀਂ ਕਿ ਤੁਸੀਂ ਮੱਖੀ ਮਾਰਨ ਲਈ ਹਥੌੜੇ ਦੀ ਵਰਤੋਂ ਕਰੋ। ਇਸ ਗੱਲ ਦਾ ਹਮੇਸ਼ਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।"

SC on CJP protest

ਦਰਅਸਲ, CJP ਦੇ ਸ਼ਨੀਵਾਰ ਨੂੰ ਹੋਣ ਵਾਲੇ ਪ੍ਰਦਰਸ਼ਨ ਨੂੰ ਦੇਖਦਿਆਂ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਰਾਤ 9 ਵਜੇ ਤੋਂ ਦਿੱਲੀ ਦੇ 57 ਮੈਟਰੋ ਸਟੇਸ਼ਨ ਬੰਦ ਰੱਖੇ ਜਾਣਗੇ। ਇਸ ਤੋਂ ਇਲਾਵਾ, ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨਾਂ 'ਤੇ ਆਉਣ ਵਾਲੀਆਂ ਸਾਰੀਆਂ ਮੇਲ ਅਤੇ ਐਕਸਪ੍ਰੈੱਸ ਰੇਲਗੱਡੀਆਂ ਸ਼ਨੀਵਾਰ ਨੂੰ ਰੱਦ ਰਹਿਣਗੀਆਂ। ਰੇਲਵੇ ਵੱਲੋਂ ਇਨ੍ਹਾਂ ਰੇਲਗੱਡੀਆਂ ਨੂੰ ਉਨ੍ਹਾਂ ਦੇ ਸ਼ੁਰੂਆਤੀ ਸਟੇਸ਼ਨਾਂ ਤੋਂ ਹੀ ਰੱਦ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਇਸਤੋਂ ਇਲਾਵਾ ਨੋਇਡਾ-ਦਿੱਲੀ ਸਰਹੱਦ 'ਤੇ ਸਮਿੰਟ ਨਾਲ ਬੇਰੀਕੇਡਿੰਗ ਕੀਤੀ ਜਾ ਰਹੀ ਹੈ , ਜਿਵੇਂ ਕਿ ਕਿਸਾਨ ਅੰਦੋਲਨ ਸਮੇਂ ਕੀਤੀ ਗਈ ਸੀ। ਇਸਦਾ ਕਾਰਨ ਮੰਨਿਆ ਜਾ ਰਿਹਾ ਹੈ ਕਿ ਲੋਕ ਵੱਡੀ ਗਿਣਤੀ 'ਚ ਇਸ ਪ੍ਰੋਟੈਸਟ ਦਾ ਹਿਸਾ ਬਣ ਸਕਦੇ ਹਨ, ਕਿਉਂਕਿ ਵਿਰੋਧੀ ਧਿਰਾਂ ਨੇ ਵੀ ਇਸ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ , ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਕਿਸਾਨਾਂ ਨੂੰ ਦਿੱਲੀ ਆਉਣ ਦੀ ਅਪੀਲ ਕੀਤੀ ਹੈ।

ਜਾਣਕਾਰੀ ਸਾਹਮਣੇ ਆਈ ਹੈ ਕਿ ਕਰੀਬ 38 ਹਜ਼ਾਰ ਜਵਾਨ ਦਿੱਲੀ 'ਚ ਤਇਨਾਤ ਰਹਿਣਗੇ। ਸੁਪਰੀਮ ਕੋਰਟ ਦੀ ਇਹ ਟਿੱਪਣੀ ਪ੍ਰਦਰਸ਼ਨ ਨੂੰ ਲੈ ਕੇ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਅਤੇ ਪਾਬੰਦੀਆਂ ਦੀ ਲੋੜ ਤੇ ਉਨ੍ਹਾਂ ਦੀ ਹੱਦ ਬਾਰੇ ਅਹਿਮ ਮੰਨੀ ਜਾ ਰਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+