ਕੇਜਰੀਵਾਲ ਤੋਂ ਬਾਅਦ ਗਿਆਨੇਸ਼ ਕੁਮਾਰ ਖਿਲਾਫ਼ ਬੋਲੀ CJP, ਮੁੱਖ ਚੋਣ ਕਮਿਸ਼ਨਰ ਨੂੰ 48 ਘੰਟੇ ਦਾ ਅਲਟੀਮੇਟਮ - ਅਸਤੀਫ਼ਾ ਦਿਓ ਨਹੀਂ ਤਾਂ!

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਸਵਾਲਾਂ ਦੇ ਕਟਹਿਰੇ 'ਚ ਆ ਗਏ ਹਨ। ਬੀਤੇ ਦਿਨ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਖਿਲਾਫ਼ ਜੋ ਇਲਜ਼ਾਮ ਲਾਏ ਸੀ ਉਸ ਤੋਂ ਬਾਅਦ ਹੁਣ ਕਾਕਰੋਚ ਜਨਤਾ ਪਾਰਟੀ ਨੇ ਵੀ CEC ਗਿਆਨੇਸ਼ ਕੁਮਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

ਕਾਕਰੋਚ ਜਨਤਾ ਪਾਰਟੀ (CJP) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ 48 ਘੰਟਿਆਂ ਦੇ ਅੰਦਰ ਅਸਤੀਫ਼ਾ ਦੇਣ ਦਾ ਅਲਟੀਮੇਟਮ ਦੇ ਦਿੱਤਾ ਹੈ। ਪਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁੱਖ ਚੋਣ ਕਮਿਸ਼ਨਰ ਨੇ ਅਸਤੀਫ਼ਾ ਨਾ ਦਿੱਤਾ ਤਾਂ ਦੇਸ਼ ਭਰ ਵਿੱਚ ਅੰਦੋਲਨ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ।

cjp against cec

CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ 'ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਦਾਅਵਾ ਕੀਤਾ ਕਿ SIR (Special Intensive Revision) ਰਾਹੀਂ ਦੇਸ਼ ਵਿੱਚ 13 ਕਰੋੜ ਤੋਂ ਵੱਧ ਵੋਟਾਂ ਡਿਲੀਟ ਕੀਤੀਆਂ ਗਈਆਂ ਹਨ ਅਤੇ ਲੋਕਾਂ ਤੋਂ ਵੋਟ ਪਾਉਣ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਦੀਪਕੇ ਨੇ ਕਿਹਾ ਕਿ ਲੋਕਤੰਤਰ ਦਾ ਮਤਲਬ ਹੈ ਕਿ ਜਨਤਾ ਆਪਣੀ ਸਰਕਾਰ ਦੀ ਚੋਣ ਕਰੇ। ਉਨ੍ਹਾਂ ਦੋਸ਼ ਲਗਾਇਆ ਕਿ ਗਿਆਨੇਸ਼ ਕੁਮਾਰ ਦੇ ਮੁੱਖ ਚੋਣ ਕਮਿਸ਼ਨਰ ਬਣਨ ਤੋਂ ਬਾਅਦ ਇਹ ਤੈਅ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੌਣ ਵੋਟ ਪਾਵੇਗਾ ਅਤੇ ਕੌਣ ਨਹੀਂ।

ਚੋਣ ਕਮਿਸ਼ਨ ਦੇ ਫੈਸਲਿਆਂ 'ਤੇ 14 ਵਾਰ ਇਤਰਾਜ਼ ਦਾ ਦਾਅਵਾ

ਇਸ ਮਾਮਲੇ ਵਿਚ ਅੰਗਰੇਜ਼ੀ ਅਖ਼ਬਾਰ 'ਦਿ ਇੰਡੀਅਨ ਐਕਸਪ੍ਰੈੱਸ' ਦੀ 23 ਸਤੰਬਰ ਦੀ ਰਿਪੋਰਟ ਦਾ ਹਵਾਲਾ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ 28 ਅਕਤੂਬਰ 2025 ਤੋਂ 14 ਅਗਸਤ 2026 ਦੇ ਵਿਚਕਾਰ ਕਮਿਸ਼ਨ ਦੇ ਫੈਸਲਿਆਂ ਅਤੇ ਹੁਕਮਾਂ 'ਤੇ ਘੱਟੋ-ਘੱਟ 14 ਵਾਰ ਲਿਖਤੀ ਇਤਰਾਜ਼ ਦਰਜ ਕੀਤੇ। ਰਿਪੋਰਟ ਮੁਤਾਬਕ ਇਨ੍ਹਾਂ ਇਤਰਾਜ਼ਾਂ ਵਿੱਚ ਵੋਟਰ ਸੂਚੀ, ਫਾਰਮ-6, ਨਵੇਂ ਵੋਟਰਾਂ ਅਤੇ ਵੋਟਰ ਡਾਟਾਬੇਸ ਨਾਲ ਜੁੜੇ ਮੁੱਦੇ ਸ਼ਾਮਲ ਸਨ। ਦੱਸਿਆ ਗਿਆ ਹੈ ਕਿ ਇਨ੍ਹਾਂ ਇਤਰਾਜ਼ਾਂ ਦੀਆਂ ਕਾਪੀਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਵੀ ਭੇਜੀਆਂ ਗਈਆਂ ਸਨ।

ਮਮਤਾ-ਕੇਜਰੀਵਾਲ ਦੀਆਂ ਸੀਟਾਂ 'ਤੇ ਵੋਟਾਂ ਡਿਲੀਟ ਹੋਣ ਦਾ ਦਾਅਵਾ

CJP ਆਗੂ ਅਭਿਜੀਤ ਦੀਪਕੇ ਨੇ ਆਪਣੇ ਬਿਆਨ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਖੇਤਰੀ ਆਗੂਆਂ ਨਾਲ ਜੁੜੀਆਂ ਸੀਟਾਂ 'ਤੇ ਵੋਟਾਂ ਡਿਲੀਟ ਕੀਤੇ ਜਾਣ ਦਾ ਵੀ ਦਾਅਵਾ ਕੀਤਾ। CJP ਸੰਸਥਾਪਕ ਨੇ ਦੋਸ਼ ਲਗਾਇਆ ਕਿ ਮਹਾਰਾਸ਼ਟਰ ਵਿੱਚ ਊਧਵ ਠਾਕਰੇ ਅਤੇ NCP, ਤਾਮਿਲਨਾਡੂ ਵਿੱਚ ਐੱਮ.ਕੇ. ਸਟਾਲਿਨ, ਕੇਰਲ ਵਿੱਚ ਪਿਨਰਾਈ ਵਿਜਯਨ, ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਵਰਗੇ ਖੇਤਰੀ ਆਗੂਆਂ ਨੂੰ ਇੱਕ-ਇੱਕ ਕਰਕੇ ਸਿਆਸੀ ਤੌਰ 'ਤੇ ਕਮਜ਼ੋਰ ਕੀਤਾ ਗਿਆ।

ਦੀਪਕੇ ਨੇ ਵਿਰੋਧੀ ਧਿਰ ਨਾਲ ਜੁੜਿਆ ਸਵਾਲ ਵੀ ਉਠਾਇਆ। ਉਨ੍ਹਾਂ ਕਿਹਾ ਕਿ ਜੇਕਰ ਲੋਕਤੰਤਰ ਵਿੱਚ ਪੂਰੇ ਵਿਰੋਧੀ ਧਿਰ ਨੂੰ ਹੀ ਖਤਮ ਕਰ ਦਿੱਤਾ ਜਾਵੇ ਤਾਂ ਕੀ ਇਸ ਨੂੰ ਲੋਕਤੰਤਰ ਕਿਹਾ ਜਾ ਸਕਦਾ ਹੈ? ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਮਹੱਤਵਪੂਰਨ ਹੈ। CJP ਨੇ ਮੁੱਖ ਚੋਣ ਕਮਿਸ਼ਨਰ ਤੋਂ 48 ਘੰਟਿਆਂ ਵਿੱਚ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਦੇਸ਼ ਪੱਧਰ 'ਤੇ ਅੰਦੋਲਨ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+