ਦਿੱਲੀ ਵਿੱਚ CJP ਦਾ ਪ੍ਰਦਰਸ਼ਨ, ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

ਕਾਕਰੋਚ ਜਨਤਾ ਪਾਰਟੀ (CJP) ਦੇ ਬੁਲਾਰੇ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਮੰਗਲਵਾਰ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਦੋਵੇਂ CJP ਸਮਰਥਕਾਂ ਨਾਲ ਜੰਤਰ-ਮੰਤਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਸਮੇਤ ਹੋਰ ਸਮਰਥਕਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ।

ਇਸ ਤੋਂ ਬਾਅਦ CJP ਨੇ ਹਿਰਾਸਤ ਵਿੱਚ ਲਏ ਗਏ ਆਗੂਆਂ ਦੀ ਵੀਡੀਓ ਜਾਰੀ ਕੀਤੀ। ਵੀਡੀਓ ਵਿੱਚ ਆਸ਼ੂਤੋਸ਼ ਰਾਂਕਾ ਕਹਿੰਦੇ ਹਨ, "ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੱਕ ਜੰਤਰ-ਮੰਤਰ 'ਤੇ ਹੀ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ 10 ਲੋਕ ਆਏ ਹਨ, ਕੱਲ੍ਹ 1,000 ਆਉਣਗੇ ਅਤੇ ਪਰਸੋਂ 10,000 ਲੋਕ ਆਉਣਗੇ।"

cjp protest

ਜੰਤਰ-ਮੰਤਰ 'ਤੇ ਪ੍ਰਦਰਸ਼ਨਾਂ 'ਤੇ ਲਗਾਈ ਗਈ ਪਾਬੰਦੀ

ਦੱਸ ਦਈਏ ਕਿ 10 ਅਕਤੂਬਰ ਦੇ ਧਰਨੇ ਦੀ ਕਾਲ ਵਿਚਾਲੇ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨੇ ਨੂੰ ਬੈਨ ਕਰ ਦਿੱਤਾ ਗਿਆ ਹੈ ਯਾਨੀ ਕਿ ਹੁਣ ਜੰਤਰ ਮੰਤਰ 'ਤੇ ਕੋਈ ਵੀ ਧਰਨਾ ਨਹੀਂ ਹੋਵੇਗਾ। ਧਰਨੇ ਪ੍ਰਦਰਸ਼ਨ ਲਈ ਹੋਰ ਥਾਵਾਂ 'ਤੇ ਅੰਦੋਲਨ ਦੀ ਇਜਾਜ਼ਤ ਦਿੱਤੀ ਜਾਏਗੀ। ਗ੍ਰਹਿ ਮੰਤਰਾਲੇ ਵੱਲੋਂ ਬਣਾਈ ਗਈ ਕਮੇਟੀ ਦੀ ਸਿਫ਼ਾਰਸ਼ 'ਤੇ ਦਿੱਲੀ ਦੇ ਰਾਮਲੀਲਾ ਮੈਦਾਨ, ਬੁਰਾੜੀ ਗਰਾਊਂਡ ਅਤੇ ਪੂਰਬੀ ਦਿੱਲੀ ਦੇ ਸੀਬੀਡੀ (CBD) ਗਰਾਊਂਡ ਨੂੰ ਪ੍ਰਦਰਸ਼ਨ ਸਥਾਨਾਂ ਵਜੋਂ ਨਿਰਧਾਰਤ ਕੀਤਾ ਗਿਆ ਹੈ।

ਧਰਨੇ ਦੀ ਅਗਲੀ ਤਾਰੀਖ਼ ਦਾ ਹੋਵੇਗਾ ਐਲਾਨ- CJP

CJP ਦੇ ਆਗੂ ਸੋਮਵਾਰ ਨੂੰ ਦਿੱਲੀ ਦੇ ਸੰਸਦ ਮਾਰਗ ਥਾਣੇ ਪਹੁੰਚੇ ਸਨ। ਉਨ੍ਹਾਂ ਨੇ ਪੁਲਿਸ ਨੂੰ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਲਈ ਤਾਰੀਖ਼ ਅਤੇ ਸਮਾਂ ਨਿਰਧਾਰਤ ਕਰਨ ਦੀ ਮੰਗ ਕੀਤੀ ਸੀ। ਪਾਰਟੀ ਨੇ ਪੁਲਿਸ ਤੋਂ 24 ਘੰਟਿਆਂ ਦੇ ਅੰਦਰ ਜਵਾਬ ਦੇਣ ਦੀ ਮੰਗ ਕੀਤੀ ਸੀ। ਸੌਰਵ ਦਾਸ ਨੇ ਕਿਹਾ ਸੀ ਕਿ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਹੱਕ ਹੈ ਅਤੇ ਪੁਲਿਸ ਨੂੰ ਇਸ ਵਿੱਚ ਰੁਕਾਵਟ ਨਹੀਂ ਪਾਉਣੀ ਚਾਹੀਦੀ। ਉੱਥੇ ਹੀ, ਆਸ਼ੂਤੋਸ਼ ਰਾਂਕਾ ਨੇ ਕਿਹਾ ਸੀ ਕਿ ਜੇਕਰ 24 ਘੰਟਿਆਂ ਦੇ ਅੰਦਰ ਜਵਾਬ ਨਹੀਂ ਮਿਲਦਾ ਤਾਂ ਪਾਰਟੀ ਅਗਲੇ ਅੰਦੋਲਨ ਦੀ ਤਾਰੀਖ਼ ਦਾ ਐਲਾਨ ਕਰੇਗੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+