ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 50 ਟਰੇਨਾਂ ਤੇ 21 ਉਡਾਣਾਂ ਰੱਦ, ਯੂਪੀ-ਬਿਹਾਰ ਤੱਕ Alert ਜਾਰੀ

ਬੰਗਾਲ ਦੀ ਖਾੜੀ ਤੋਂ ਉੱਠਿਆ ਚੱਕਰਵਾਤੀ ਤੂਫ਼ਾਨ 'ਅਰਨਬ' ਮੰਗਲਵਾਰ ਦੇਰ ਰਾਤ 3:30 ਵਜੇ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ। ਤੂਫ਼ਾਨ ਕਾਰਨ ਇਲਾਕੇ ਵਿੱਚ 125 ਤੋਂ 135 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਭਾਰੀ ਮੀਂਹ ਪੈ ਰਿਹਾ ਹੈ।

ਤੂਫ਼ਾਨ ਦੇ ਪ੍ਰਭਾਵ ਕਾਰਨ 50 ਟਰੇਨਾਂ ਅਤੇ ਵਿਜੇਵਾੜਾ ਤੇ ਵਿਸ਼ਾਖਾਪਟਨਮ ਹਵਾਈ ਅੱਡਿਆਂ ਤੋਂ ਚੱਲਣ ਵਾਲੀਆਂ 21 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਵਿੱਚ ਲੋਕਾਂ ਦੀ ਸੁਰੱਖਿਆ ਲਈ 4,000 ਸਾਈਕਲੋਨ ਸ਼ੈਲਟਰ ਬਣਾਏ ਗਏ ਹਨ, ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਿਆ ਜਾ ਸਕੇ।

cyclone arnab

ਓਡੀਸ਼ਾ ਦੇ 16 ਜ਼ਿਲ੍ਹਿਆਂ ਵਿੱਚ ਸਕੂਲ ਬੰਦ

ਓਡੀਸ਼ਾ ਵਿੱਚ ਭਾਰੀ ਮੀਂਹ ਕਾਰਨ 16 ਜ਼ਿਲ੍ਹਿਆਂ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ। ਤੂਫ਼ਾਨ ਦੇ ਖ਼ਤਰੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਹੁਣ ਤੱਕ ਲਗਭਗ 30 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਪ੍ਰਸ਼ਾਸਨ ਵੱਲੋਂ ਤੂਫ਼ਾਨ ਨਾਲ ਨਜਿੱਠਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।

ਆਂਧਰਾ ਪ੍ਰਦੇਸ਼ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (APSDMA) ਦੇ ਮੁਤਾਬਕ, ਪਿਛਲੇ 24 ਘੰਟਿਆਂ ਤੋਂ ਚੱਕਰਵਾਤੀ ਤੂਫ਼ਾਨ 'ਅਰਨਬ' ਦੀ ਦਿਸ਼ਾ ਅਤੇ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਕਿ ਤੂਫ਼ਾਨ ਦਾ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਇਲਾਕਿਆਂ 'ਤੇ ਕੀ ਅਸਰ ਪਵੇਗਾ, ਹਵਾਵਾਂ ਦੀ ਰਫ਼ਤਾਰ ਕਿੰਨੀ ਰਹੇਗੀ ਅਤੇ ਕਿੰਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ 9 ਸੂਬਿਆਂ ਵਿੱਚ ਅਲਰਟ

ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਅਤੇ ਨੀਵੇਂ ਇਲਾਕਿਆਂ ਵਿੱਚ ਹੜ੍ਹ ਆਉਣ ਦਾ ਖ਼ਤਰਾ ਬਣਿਆ ਹੋਇਆ ਹੈ। ਤੇਲੰਗਾਨਾ ਅਤੇ ਛੱਤੀਸਗੜ੍ਹ ਵਿੱਚ 28 ਅਤੇ 29 ਅਕਤੂਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਕੁਝ ਇਲਾਕਿਆਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਪੂਰਬੀ ਮੱਧ ਪ੍ਰਦੇਸ਼ ਤੇ ਵਿਦਰਭ ਖੇਤਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇੱਥੋਂ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਝਾਰਖੰਡ ਅਤੇ ਬਿਹਾਰ ਵਿੱਚ 28 ਤੋਂ 30 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ ਵਿੱਚ 29 ਅਤੇ 30 ਅਕਤੂਬਰ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।

ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੇ ਪੂਰਬੀ ਹਿੱਸਿਆਂ ਵਿੱਚ 29 ਅਤੇ 30 ਅਕਤੂਬਰ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+