ਉੱਤਰਾਖੰਡ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਤੋੜੀ ਚੁੱਪ, ਪਹਿਲੀ ਵਾਰ ਬਿਆਨ ਕੀਤਾ ਆਪਣਾ ਦਰਦ

ਉੱਤਰਾਖੰਡ ਵਿੱਚ ਇੱਕ ਸੰਗੀਤਕ ਸਮਾਗਮ ਦੌਰਾਨ ਜਨਤਕ ਤੌਰ 'ਤੇ ਅਪਮਾਨਿਤ ਕੀਤੇ ਜਾਣ ਦੇ ਵਿਵਾਦ ਮਗਰੋਂ ਗਾਇਕ ਦਲੇਰ ਮਹਿੰਦੀ ਨੇ ਪਹਿਲੀ ਵਾਰ ਆਪਣੀ ਚੁੱਪ ਤੋੜੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਨਾਲ ਜੋ ਕੁਝ ਵਾਪਰਿਆ ਅਤੇ ਉਨ੍ਹਾਂ ਨੇ ਜੋ ਮਹਿਸੂਸ ਕੀਤਾ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਔਖਾ ਹੈ।

ਉਨ੍ਹਾਂ ਇਸ ਮੁਸ਼ਕਲ ਸਮੇਂ ਵਿੱਚ ਸਾਥ ਦੇਣ ਵਾਲੇ ਆਪਣੇ ਪਰਿਵਾਰ, ਪ੍ਰਸ਼ੰਸਕਾਂ ਅਤੇ ਸੰਗੀਤ ਜਗਤ ਦੇ ਲੋਕਾਂ ਦਾ ਧੰਨਵਾਦ ਕੀਤਾ। ਦਲੇਰ ਮਹਿੰਦੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ 'ਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਦੇ ਨਾਲ ਲਿਖਿਆ ਕਿ ਸਾਲਾਂ ਤੋਂ ਉਨ੍ਹਾਂ ਨੂੰ ਆਪਣੇ ਗੀਤਾਂ ਅਤੇ ਹਰ ਮੰਚ 'ਤੇ ਲੋਕਾਂ ਦਾ ਪਿਆਰ ਮਿਲਦਾ ਰਿਹਾ ਹੈ ਪਰ ਹਾਲ ਹੀ ਵਿੱਚ ਜੋ ਕੁਝ ਹੋਇਆ, ਉਸ ਦੌਰਾਨ ਲੋਕਾਂ ਨੇ ਜਿਸ ਤਰ੍ਹਾਂ ਉਨ੍ਹਾਂ ਦਾ ਸਾਥ ਦਿੱਤਾ, ਭਰੋਸਾ ਜਤਾਇਆ ਅਤੇ ਸਮਰਥਨ ਕੀਤਾ, ਉਸ ਲਈ ਉਹ ਜਿੰਨਾ ਵੀ ਧੰਨਵਾਦ ਕਰਨ, ਘੱਟ ਹੈ।

daler mehndi

ਪਰਿਵਾਰ ਨੂੰ ਦੱਸਿਆ ਸਭ ਤੋਂ ਵੱਡੀ ਤਾਕਤ

ਗਾਇਕ ਨੇ ਆਪਣੇ ਭਰਾ ਮੀਕਾ ਸਿੰਘ, ਪਤਨੀ ਤਰਨ ਅਤੇ ਬੱਚਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦਾ ਪਰਿਵਾਰ ਸਭ ਤੋਂ ਵੱਡੀ ਤਾਕਤ ਬਣਿਆ। ਭਰਾ ਮੀਕਾ ਨੇ ਮਜ਼ਬੂਤੀ ਨਾਲ ਸਾਥ ਦਿੱਤਾ, ਪਤਨੀ ਤਰਨ ਨੇ ਹੌਸਲਾ ਵਧਾਇਆ ਅਤੇ ਬੱਚਿਆਂ ਰਬਾਬ, ਅਜੀਤ ਤੇ ਪ੍ਰਭਜੋਤ ਨੇ ਬਿਨਾਂ ਕਿਸੇ ਸ਼ਰਤ ਦੇ ਪਿਆਰ ਦਿੱਤਾ।ਉਨ੍ਹਾਂ ਕਿਹਾ ਕਿ ਪਰਿਵਾਰ ਸਿਰਫ਼ ਉਹ ਲੋਕ ਨਹੀਂ ਹੁੰਦੇ ਜਿਨ੍ਹਾਂ ਨਾਲ ਸਾਡਾ ਜਨਮ ਤੋਂ ਰਿਸ਼ਤਾ ਹੁੰਦਾ ਹੈ, ਸਗੋਂ ਉਹ ਲੋਕ ਵੀ ਪਰਿਵਾਰ ਹੁੰਦੇ ਹਨ ਜੋ ਔਖੇ ਸਮੇਂ ਵਿੱਚ ਨਾਲ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਵਿੱਚ ਹੀ ਲੋਕਾਂ ਦਾ ਇੰਨਾ ਪਿਆਰ ਦੇਖਣ ਅਤੇ ਮਹਿਸੂਸ ਕਰਨ ਦਾ ਮੌਕਾ ਮਿਲਿਆ।

ਕੀ ਹੈ ਪੂਰਾ ਵਿਵਾਦ---

ਜ਼ਿਕਰਯੋਗ ਹੈ ਕਿ 18 ਅਕਤੂਬਰ ਨੂੰ ਦਲੇਰ ਮਹਿੰਦੀ ਨੇ ਉੱਤਰਾਖੰਡ ਦੇ ਟੀਹਰੀ ਵਿੱਚ ਸਿੱਧਪੀਠ ਮਾਂ ਕੁੰਜਾਪੁਰੀ ਸੈਰ-ਸਪਾਟਾ ਅਤੇ ਵਿਕਾਸ ਮੇਲੇ ਵਿੱਚ ਪੇਸ਼ਕਾਰੀ ਦਿੱਤੀ ਸੀ। ਇਸ ਦੌਰਾਨ ਸੂਬੇ ਦੇ ਸਿਹਤ ਮੰਤਰੀ ਸੁਬੋਧ ਉਨਿਆਲ ਮੰਚ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਗਾਇਕ 'ਤੇ ਦੋਸ਼ ਲਾਇਆ ਸੀ ਕਿ ਦਲੇਰ ਮਹਿੰਦੀ ਸ਼ਰਾਬ ਪੀ ਕੇ ਗਾ ਰਹੇ ਹਨ ਅਤੇ ਲੋਕਾਂ ਨੂੰ ਬੇਵਕੂਫ਼ ਬਣਾ ਰਹੇ ਹਨ।

ਉਨ੍ਹਾਂ ਨੇ ਇੱਕ ਹੋਰ ਗਾਇਕ ਦੀ ਕੁੱਟਮਾਰ ਦੀ ਘਟਨਾ ਦਾ ਹਵਾਲਾ ਦਿੰਦਿਆਂ ਵੀ ਸਖ਼ਤ ਸ਼ਬਦ ਕਹੇ ਸਨ। ਇਸ ਘਟਨਾ ਮਗਰੋਂ ਕਈ ਕਲਾਕਾਰਾਂ ਨੇ ਦਲੇਰ ਮਹਿੰਦੀ ਦੇ ਹੱਕ ਵਿੱਚ ਆਵਾਜ਼ ਉਠਾਈ ਸੀ। ਹਾਲਾਂਕਿ ਬਾਅਦ ਵਿੱਚ ਮੰਤਰੀ ਨੇ ਦਲੇਰ ਮਹਿੰਦੀ ਨਾਲ ਇਸ ਤਰੀਕੇ ਦੇ ਵਤੀਰੇ ਲਈ ਮਾਫ਼ੀ ਵੀ ਮੰਗ ਲਈ ਸੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+