ਦਿੱਲੀ-NCR 'ਚ AQI 300 ਤੋਂ ਪਾਰ, GRAP-1 ਲਾਗੂ, ਨਿਯਮ ਤੋੜੇ ਤਾਂ ਲੱਗੇਗਾ 10 ਹਜ਼ਾਰ ਜੁਰਮਾਨਾ

ਰਾਜਧਾਨੀ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੌਸਮ ਬਦਲਦੇ ਹੀ ਹਵਾ ਦਾ ਅਸਰ ਸਿਹਤ 'ਤੇ ਪੈਣ ਲੱਗਾ ਹੈ। ਦਿਨ ਵੇਲੇ ਧੁੱਪ ਅਤੇ ਰਾਤ ਨੂੰ ਹਲਕੀ ਠੰਢ ਦੇ ਵਿਚਕਾਰ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ।

ਦਿੱਲੀ-NCR ਦੇ ਕਈ ਇਲਾਕਿਆਂ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) 300 ਤੋਂ ਪਾਰ ਯਾਨੀ 'ਖ਼ਰਾਬ' ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਹੈ। ਵਿਗੜਦੇ ਹਾਲਾਤ ਨੂੰ ਦੇਖਦਿਆਂ ਪ੍ਰਸ਼ਾਸਨ ਅਲਰਟ ਮੋਡ 'ਤੇ ਆ ਗਿਆ ਹੈ ਅਤੇ ਗ੍ਰੈਪ (GRAP) ਦਾ ਪਹਿਲਾ ਪੜਾਅ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਹਾਲਾਂਕਿ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਕਈ ਸਾਲਾਂ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਮੌਜੂਦਾ ਸੀਜ਼ਨ ਵਿੱਚ ਇੰਨੀ ਦੇਰ ਨਾਲ GRAP ਲਾਗੂ ਕੀਤਾ ਗਿਆ ਹੈ।

Delhi AQI

GRAP-1 ਲਾਗੂ - ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਧਿਆਨ

- ਉਸਾਰੀ ਅਤੇ ਭੰਨ-ਤੋੜ ਵਾਲੀਆਂ ਥਾਵਾਂ 'ਤੇ ਐਂਟੀ-ਸਮੌਗ ਗਨ ਦੀ ਵਰਤੋਂ ਲਾਜ਼ਮੀ ਕਰ ਦਿੱਤੀ ਗਈ ਹੈ।
- ਹੋਟਲਾਂ, ਢਾਬਿਆਂ ਅਤੇ ਰੈਸਟੋਰੈਂਟਾਂ ਦੇ ਤੰਦੂਰਾਂ ਵਿੱਚ ਕੋਲਾ ਜਾਂ ਲੱਕੜ ਸਾੜਨ 'ਤੇ ਸਖ਼ਤ ਪਾਬੰਦੀ ਰਹੇਗੀ।
- ਸੜਕਾਂ 'ਤੇ ਧੂੜ ਉੱਡਣ ਤੋਂ ਰੋਕਣ ਲਈ ਪਾਣੀ ਦਾ ਛਿੜਕਾਅ ਅਤੇ ਮਸ਼ੀਨਾਂ ਨਾਲ ਸਫ਼ਾਈ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ।
- ਖੁੱਲ੍ਹੇ ਵਿੱਚ ਕੂੜਾ ਜਾਂ ਸੁੱਕੇ ਪੱਤੇ ਸਾੜਨ ਵਾਲਿਆਂ 'ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ।

ਨਿਯਮ ਤੋੜਨ 'ਤੇ 10 ਹਜ਼ਾਰ ਰੁਪਏ ਦਾ ਚਲਾਨ

ਵਧ ਰਹੇ ਪ੍ਰਦੂਸ਼ਣ 'ਤੇ ਕਾਬੂ ਪਾਉਣ ਲਈ ਸੜਕਾਂ 'ਤੇ ਸਖ਼ਤੀ ਵਧਾ ਦਿੱਤੀ ਗਈ ਹੈ। ਦਿੱਲੀ ਟ੍ਰੈਫਿਕ ਪੁਲਿਸ ਨੇ ਬਿਨਾਂ ਵੈਧ ਪ੍ਰਦੂਸ਼ਣ ਸਰਟੀਫਿਕੇਟ (PUCC) ਦੇ ਚੱਲਣ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਜਾਂਚ ਮੁਹਿੰਮ ਸ਼ੁਰੂ ਕੀਤੀ ਹੈ। ਜੇਕਰ ਕਿਸੇ ਵਾਹਨ ਦਾ ਪੀਯੂਸੀ (PUC) ਸਰਟੀਫਿਕੇਟ ਖ਼ਤਮ ਹੋ ਚੁੱਕਾ ਹੈ ਜਾਂ ਵਾਹਨ ਕੋਲ ਇਹ ਸਰਟੀਫਿਕੇਟ ਨਹੀਂ ਹੈ, ਤਾਂ ਉਸ ਦਾ ਸਿੱਧਾ 10,000 ਰੁਪਏ ਦਾ ਚਲਾਨ ਕੱਟਿਆ ਜਾਵੇਗਾ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਮੁਤਾਬਕ, ਪੂਸਾ, ਪੰਜਾਬੀ ਬਾਗ ਅਤੇ ਗ੍ਰੇਟਰ ਨੋਇਡਾ ਦੇ ਨੌਲੇਜ ਪਾਰਕ ਵਰਗੇ ਇਲਾਕਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਚਿੰਤਾਜਨਕ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+