ਵੱਡੀ ਖ਼ਬਰ : ਦਿੱਲੀ ਪੁਲਿਸ ਦੀ ਹਿਰਾਸਤ ਵਿੱਚ CJP ਹੈੱਡ ਅਭਿਜੀਤ ਦੀਪਕੇ, ਫਲਾਈਟ ਵਿੱਚੋਂ ਪੁਲਿਸ ਨੇ ਕੀਤਾ ਅਰੈਸਟ
ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਅੱਜ ਦਿੱਲੀ ਪਹੁੰਚਣ ਤੋਂ ਪਹਿਲਾਂ ਉਨ੍ਹਾਂ ਦੀ ਫਲਾਈਟ ਵਿੱਚੋਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਸੱਦੇ ਗਏ ਪਾਰਟੀ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚਣ ਵਾਲੇ ਸਨ।
ਅਭਿਜੀਤ ਦੀਪਕੇ ਨਾਲ ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਨੂੰ ਵੀ ਦਿੱਲੀ ਹਵਾਈ ਅੱਡੇ 'ਤੇ ਫਲਾਈਟ ਵਿੱਚੋਂ ਹੀ ਹਿਰਾਸਤ ਵਿੱਚ ਲਿਆ ਗਿਆ। ਯੂਟਿਊਬਰ ਧਰੁਵ ਰਾਠੀ ਨੂੰ ਵੀ ਗੁਰੂਗ੍ਰਾਮ ਸਥਿਤ ਉਨ੍ਹਾਂ ਦੇ ਘਰ ਤੋਂ ਹੀ ਹਿਰਾਸਤ ਵਿੱਚ ਲਿਆ ਗਿਆ। ਇਸ ਤੋਂ ਇਲਾਵਾ ਰਾਜਧਾਨੀ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਪਾਰਟੀ ਦੇ 600 ਹੋਰ ਸਮਰਥਕਾਂ ਨੂੰ ਵੀ ਫੜਿਆ ਗਿਆ ਹੈ ।

ਦੱਸ ਦਈਏ ਕਿ ਅੱਜ CJP ਵੱਲੋਂ CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪ੍ਰੋਟੈਸਟ ਕੀਤਾ ਜਾਣਾ ਸੀ, ਪਰ ਦਿੱਲੀ ਪੁਲਿਸ ਨੇ ਇਸ ਪ੍ਰਦਰਸ਼ਨ ਨੂੰ ਰੋਕਣ ਲਈ ਪਹਿਲਾਂ ਹੀ ਤਿਆਰੀਆਂ ਖਿੱਚੀਆਂ ਹੋਈਆਂ ਸਨ। ਚੱਪੇ-ਚੱਪੇ 'ਤੇ ਸੁਰੱਖਿਆ ਕਰਮੀ ਤਇਨਾਤ ਕੀਤੇ ਹੋਏ ਹਨ। CJP ਦੇ ਸਮਰਥਕ ਅੱਜ ਵੱਖ-ਵੱਖ ਇਲਾਕਿਆਂ ਤੋਂ ਜੰਤਰ-ਮੰਤਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਵਾਹਨਾਂ ਦੀ ਆਵਾਜਾਈ ਰੋਕਣ ਲਈ ਸੜਕਾਂ 'ਤੇ ਕਿੱਲਾਂ ਵੀ ਲਗਾਈਆਂ ਗਈਆਂ ਹਨ।
ਇਸ ਦੌਰਾਨ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਆਉਣ ਵਾਲੀਆਂ 250 ਮੇਲ ਅਤੇ ਐਕਸਪ੍ਰੈੱਸ ਰੇਲਗੱਡੀਆਂ ਅੱਜ ਰੱਦ ਕੀਤੀਆਂ ਗਈਆਂ ਹਨ। ਉੱਥੇ ਹੀ ਇੰਡੀਆ ਗੇਟ ਦੇ ਆਲੇ-ਦੁਆਲੇ 4 ਕਿਲੋਮੀਟਰ ਦੇ ਘੇਰੇ ਵਿੱਚ ਸ਼ੁੱਕਰਵਾਰ ਰਾਤ 10 ਵਜੇ ਤੋਂ ਸ਼ਨੀਵਾਰ ਰਾਤ 10 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
ਦੱਸ ਦਈਏ ਕਿ ਵਿਰੋਧੀ ਧਿਰਾਂ ਨੇ ਵੀ ਇਸ ਪ੍ਰਦਰਸ਼ਨ ਦਾ ਸਮਰਥਨ ਕੀਤਾ ਸੀ , ਅਤੇ ਲੋਕਾਂ ਨੂੰ ਜੰਤਰ-ਮੰਤਰ ਪਹੁੰਚਣ ਦੀ ਅਪੀਲ ਕੀਤੀ ਸੀ। ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵੀ ਇਸ ਪ੍ਰਦਰਸ਼ਨ 'ਚ ਪਹੁੰਚਣ ਦੀ ਉਮੀਦ ਹੈ। ਹਾਲਾਂਕਿ ਕਿਸਨਾਨ ਨੂੰ ਰੋਕਣ ਲਈ ਪੋਲਿਸੀ ਵੱਲੋਂ ਨੋਇਡਾ-ਦਿੱਲੀ ਬਾਰਡਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਰਾਹੁਲ ਗਾਂਧੀ - ਮੋਦੀ ਸਰਕਾਰ ਜਾਏਗੀ
ਰਾਹੁਲ ਗਾਂਧੀ ਨੇ ਅੱਜ CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਗੱਲ ਕਰਦਿਆਂ ਕਿਹਾ ਕਿ ਗਿਆਨੇਸ਼ ਕੁਮਾਰ ਦੇ ਨਾਲ ਨਾਲ ਮੋਦੀ ਸਰਕਾਰ ਵੀ ਜਾਏਗੀ ਅਤੇ ਫਿਰ ਲੋਕਤੰਤਰ ਨੂੰ ਸੁਧਾਰਨ ਦਾ ਕੰਮ ਸ਼ੁਰੂ ਹੋਵੇਗਾ।


Click it and Unblock the Notifications
