ਦਿੱਲੀ-NCR 'ਚ ਪ੍ਰਦੂਸ਼ਣ ਦਾ ਕਹਿਰ, GRAP-3 ਦੀਆਂ ਪਾਬੰਦੀਆਂ ਲਾਗੂ, ਜਾਣੋ ਕਿਸ-ਕਿਸ 'ਤੇ ਲੱਗੀ ਰੋਕ

ਦਿੱਲੀ-NCR ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਖ਼ਰਾਬ ਹੋਣ ਕਾਰਨ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਦਿੱਲੀ ਵਿੱਚ ਗ੍ਰੈਪ-3 (GRAP-3) ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਉਸਾਰੀ ਦੇ ਕੰਮਾਂ ਤੋਂ ਲੈ ਕੇ ਵਾਹਨਾਂ ਦੀ ਆਵਾਜਾਈ ਤੱਕ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

ਗੈਰ-ਜ਼ਰੂਰੀ ਉਸਾਰੀ ਅਤੇ ਖਣਨ ਦੇ ਕੰਮਾਂ 'ਤੇ ਰੋਕ

ਗ੍ਰੈਪ ਦੇ ਤੀਜੇ ਪੜਾਅ ਤਹਿਤ ਗੈਰ-ਜ਼ਰੂਰੀ ਉਸਾਰੀ ਅਤੇ ਤੋੜ-ਫੋੜ ਦੇ ਕੰਮਾਂ 'ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਪੱਥਰ ਤੋੜਨ ਅਤੇ ਖਣਨ ਨਾਲ ਸਬੰਧਤ ਗਤੀਵਿਧੀਆਂ ਵੀ ਬੰਦ ਰਹਿਣਗੀਆਂ।

delhi grap 3

BS-3 ਪੈਟਰੋਲ ਅਤੇ BS-4 ਡੀਜ਼ਲ ਵਾਹਨਾਂ 'ਤੇ ਪਾਬੰਦੀ

ਗੁਰੂਗ੍ਰਾਮ, ਫਰੀਦਾਬਾਦ, ਗਾਜ਼ੀਆਬਾਦ ਅਤੇ ਗੌਤਮ ਬੁੱਧ ਨਗਰ ਵਿੱਚ BS-3 ਪੈਟਰੋਲ ਅਤੇ BS-4 ਡੀਜ਼ਲ ਇੰਜਣ ਵਾਲੇ ਚਾਰ ਪਹੀਆ ਵਾਹਨਾਂ ਦੀ ਆਵਾਜਾਈ 'ਤੇ ਵੀ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਡੀਜ਼ਲ ਨਾਲ ਚੱਲਣ ਵਾਲੇ ਪੁਰਾਣੇ ਮਾਲਵਾਹਕ ਵਾਹਨਾਂ 'ਤੇ ਵੀ ਪਾਬੰਦੀ ਲਾਗੂ ਕੀਤੀ ਗਈ ਹੈ।

ਪੰਜਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਹਾਈਬ੍ਰਿਡ ਮੋਡ ਰਾਹੀਂ ਪੜ੍ਹਾਈ

ਪ੍ਰਦੂਸ਼ਣ ਦੇ ਮੱਦੇਨਜ਼ਰ ਪੰਜਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਪੜ੍ਹਾਈ ਹਾਈਬ੍ਰਿਡ ਮੋਡ ਰਾਹੀਂ ਕਰਵਾਈ ਜਾਵੇਗੀ। ਇਸ ਤਹਿਤ ਵਿਦਿਆਰਥੀਆਂ ਨੂੰ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਪੜ੍ਹਾਈ ਕਰਨ ਦਾ ਵਿਕਲਪ ਮਿਲੇਗਾ।

ਦਫ਼ਤਰਾਂ ਵਿੱਚ 50 ਫ਼ੀਸਦੀ ਕਰਮਚਾਰੀਆਂ ਨਾਲ ਕੰਮ ਕਰਨ ਦੀ ਵਿਵਸਥਾ

ਇਸ ਤੋਂ ਇਲਾਵਾ ਦਿੱਲੀ ਅਤੇ NCR ਦੇ ਦਫ਼ਤਰਾਂ ਵਿੱਚ ਸਿਰਫ਼ 50 ਫ਼ੀਸਦੀ ਕਰਮਚਾਰੀਆਂ ਨਾਲ ਕੰਮ ਕਰਨ ਦੀ ਵਿਵਸਥਾ ਲਾਗੂ ਕੀਤੀ ਜਾ ਸਕਦੀ ਹੈ। ਬਾਕੀ ਕਰਮਚਾਰੀਆਂ ਨੂੰ ਘਰ ਤੋਂ ਕੰਮ (Work From Home) ਕਰਨ ਲਈ ਕਿਹਾ ਜਾ ਸਕਦਾ ਹੈ .ਪ੍ਰਦੂਸ਼ਣ ਦੇ ਲਗਾਤਾਰ ਵਧਦੇ ਪੱਧਰ ਨੂੰ ਦੇਖਦਿਆਂ ਇਹ ਕਦਮ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਚੁੱਕੇ ਗਏ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+