ਐਪਸਟਾਈਨ ਨਾਲ ਹਰਦੀਪ ਪੁਰੀ ਦੀਆਂ 11 ਤਸਵੀਰਾਂ ਵਾਇਰਲ, ਰਾਹੁਲ ਗਾਂਧੀ ਨੇ ਭਾਜਪਾ-RSS 'ਤੇ ਸਾਧਿਆ ਨਿਸ਼ਾਨਾ

ਅਮਰੀਕੀ ਯੌਨ ਅਪਰਾਧੀ ਜੈਫਰੀ ਐਪਸਟਾਈਨ ਨਾਲ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਵਿਵਾਦ ਛਿੜ ਗਿਆ ਹੈ। ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ (TMC) ਦੇ ਆਗੂਆਂ ਨੇ ਪੁਰੀ ਦੇ ਪਹਿਲਾਂ ਦਿੱਤੇ ਬਿਆਨਾਂ ਨੂੰ ਲੈ ਕੇ ਹੁਣ ਸਵਾਲ ਖੜ੍ਹੇ ਕੀਤੇ ਹਨ।

ਕਾਂਗਰਸ ਦੀ ਬੁਲਾਰਨ ਸੁਪ੍ਰਿਆ ਸ਼੍ਰੀਨੇਤ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਸਵਾਲ ਕੀਤਾ ਕਿ ਜਦੋਂ ਹਰਦੀਪ ਸਿੰਘ ਪੁਰੀ ਕਹਿੰਦੇ ਰਹੇ ਹਨ ਕਿ ਉਹ ਐਪਸਟਾਈਨ ਨੂੰ ਕਦੇ ਇਕੱਲੇ ਨਹੀਂ ਮਿਲੇ, ਤਾਂ ਇਨ੍ਹਾਂ ਤਸਵੀਰਾਂ ਦੇ ਕੀ ਮਾਇਨੇ ਹਨ? TMC ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਵੀ ਇਸ ਮਾਮਲੇ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੁਰੀ ਮੁਤਾਬਕ ਉਹ ਐਪਸਟਾਈਨ ਨੂੰ ਤਿੰਨ-ਚਾਰ ਵਾਰ ਵਫ਼ਦ ਦੇ ਨਾਲ ਮਿਲੇ ਸਨ। ਉਨ੍ਹਾਂ ਨੇ ਸਵਾਲ ਕੀਤਾ ਕਿ ਤਸਵੀਰਾਂ ਵਿੱਚ ਵਫ਼ਦ ਦੇ ਹੋਰ ਮੈਂਬਰ ਕਿੱਥੇ ਹਨ?

puri with epstoine

ਵੈੱਬਸਾਈਟ 'ਤੇ ਐਪਸਟਾਈਨ ਅਤੇ ਪੁਰੀ ਦੀਆਂ 11 ਤਸਵੀਰਾਂ

ਰਿਪੋਰਟ ਮੁਤਾਬਕ, ਇਹ ਤਸਵੀਰਾਂ ਅਮਰੀਕੀ ਨਿਆਂ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਸਤਾਵੇਜ਼ਾਂ ਦੇ ਨੌਵੇਂ ਸੈੱਟ ਵਿੱਚ ਸ਼ਾਮਲ ਸਨ। ਇਸ ਸੈੱਟ ਵਿੱਚ ਐਪਸਟਾਈਨ ਅਤੇ ਹਰਦੀਪ ਸਿੰਘ ਪੁਰੀ ਦੀਆਂ ਘੱਟੋ-ਘੱਟ 11 ਤਸਵੀਰਾਂ ਹਨ। ਇਹ ਤਸਵੀਰਾਂ ਲਗਭਗ ਇੱਕੋ ਜਿਹੀਆਂ ਦੱਸੀਆਂ ਜਾ ਰਹੀਆਂ ਹਨ ਅਤੇ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਚਰਚਾ ਵਿੱਚ ਆਈਆਂ।

ਰਾਹੁਲ ਗਾਂਧੀ ਨੇ ਭਾਜਪਾ ਅਤੇ RSS 'ਤੇ ਕੱਸਿਆ ਤੰਜ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਇਸ ਮਾਮਲੇ ਨੂੰ ਲੈ ਕੇ ਭਾਜਪਾ ਅਤੇ ਰਾਸ਼ਟਰੀ ਸਵੈਮਸੇਵਕ ਸੰਘ (RSS) 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੇ ਮੁੰਬਈ ਪਹੁੰਚਣ ਅਤੇ ਅਮਰੀਕੀ ਨਿਆਂ ਵਿਭਾਗ ਵੱਲੋਂ ਐਪਸਟਾਈਨ ਤੇ ਪੁਰੀ ਦੀਆਂ ਤਸਵੀਰਾਂ ਜਾਰੀ ਕੀਤੇ ਜਾਣ ਦਾ ਜ਼ਿਕਰ ਕੀਤਾ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ, "ਰੂਬੀਓ ਮੁੰਬਈ ਪਹੁੰਚੇ ਹਨ। ਅਮਰੀਕੀ ਨਿਆਂ ਵਿਭਾਗ ਨੇ ਐਪਸਟਾਈਨ ਅਤੇ ਪੁਰੀ ਦੀ ਤਸਵੀਰ ਜਾਰੀ ਕੀਤੀ ਹੈ। ਮੈਂ ਭਾਜਪਾ ਅਤੇ RSS ਦੇ ਵਰਕਰਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡੇ ਮੁਤਾਬਕ ਇਹ ਕਿਸ ਦੇਸ਼ ਵਿਰੋਧੀ ਗੱਦਾਰ ਨੂੰ ਬਲੈਕਮੇਲ ਕਰ ਰਹੇ ਹਨ?"

ਹਰਦੀਪ ਸਿੰਘ ਪੁਰੀ ਨੇ ਪਹਿਲਾਂ ਕੀ ਕਿਹਾ ਸੀ?

ਇਸ ਸਾਲ ਫਰਵਰੀ ਵਿੱਚ ਹਰਦੀਪ ਸਿੰਘ ਪੁਰੀ ਨੇ ਲੋਕ ਸਭਾ ਵਿੱਚ ਰਾਹੁਲ ਗਾਂਧੀ ਵੱਲੋਂ ਐਪਸਟਾਈਨ ਦੀਆਂ ਫਾਈਲਾਂ ਨੂੰ ਲੈ ਕੇ ਲਗਾਏ ਗਏ ਦੋਸ਼ਾਂ ਨੂੰ ਖਾਰਜ ਕੀਤਾ ਸੀ।

ਪੁਰੀ ਨੇ ਦੱਸਿਆ ਸੀ ਕਿ ਉਹ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਰਾਜਦੂਤ ਦਾ ਅਹੁਦਾ ਛੱਡਣ ਤੋਂ ਬਾਅਦ ਅਤੇ 2017 ਵਿੱਚ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਐਪਸਟਾਈਨ ਨੂੰ ਮਿਲੇ ਸਨ। ਉਨ੍ਹਾਂ ਨੇ ਇਨ੍ਹਾਂ ਮੁਲਾਕਾਤਾਂ ਨੂੰ ਪੂਰੀ ਤਰ੍ਹਾਂ ਪੇਸ਼ੇਵਰ ਦੱਸਿਆ ਸੀ ਅਤੇ ਕਿਹਾ ਸੀ ਕਿ ਇਨ੍ਹਾਂ ਦਾ ਐਪਸਟਾਈਨ ਖ਼ਿਲਾਫ਼ ਲੱਗੇ ਅਪਰਾਧਿਕ ਦੋਸ਼ਾਂ ਨਾਲ ਕੋਈ ਸਬੰਧ ਨਹੀਂ ਸੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+