ਲਾਰੈਂਸ ਬਿਸ਼ਨੋਈ ਗੈਂਗ ਦਾ ਵੱਡਾ ਗੈਂਗਸਟਰ ਹੈਰੀ ਬਾਕਸਰ ਅਮਰੀਕਾ 'ਚ ਗ੍ਰਿਫ਼ਤਾਰ, ਰੋਹਿਤ ਸ਼ੈੱਟੀ ਦੇ ਘਰ ਕਰਵਾ ਚੁੱਕਾ ਹੈ ਫਾਇਰਿੰਗ!
ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਵੱਡੇ ਗੈਂਗਸਟਰ ਹੈਰੀ ਬਾਕਸਰ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰੀਕੀ ਏਜੰਸੀ ICE ਨੇ ਉਸ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੈਰੀ, ਅਮਰੀਕਾ ਵਿੱਚ ਰਹਿ ਕੇ ਗੈਂਗ ਦੀਆਂ ਗਤੀਵਿਧੀਆਂ ਚਲਾ ਰਿਹਾ ਸੀ।
ਹੈਰੀ ਨੇ ਫ਼ਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਇਲਾਵਾ ਉਸ 'ਤੇ ਸਲਮਾਨ ਖ਼ਾਨ ਅਤੇ ਕਪਿਲ ਸ਼ਰਮਾ ਸਮੇਤ ਬਾਲੀਵੁੱਡ ਦੀਆਂ ਹੋਰ ਕਈ ਹਸਤੀਆਂ ਨੂੰ ਧਮਕੀਆਂ ਦੇਣ ਦੇ ਵੀ ਦੋਸ਼ ਹਨ। । ਉਸ ਖ਼ਿਲਾਫ਼ ਕਤਲ ਅਤੇ ਫਿਰੌਤੀ ਸਮੇਤ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਇਸ ਤੋਂ ਪਹਿਲਾਂ ਗੈਂਗਸਟਰ ਹਿਮਾਂਸ਼ੂ ਭਾਊ ਅਤੇ ਨੀਰਜ ਫਰੀਦਪੁਰੀਆ ਨੂੰ ਵੀ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। ਇਹ ਦੋਵੇਂ ਭਾਰਤ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ।

ਹੈਰੀ ਬਾਕਸਰ 'ਤੇ ਰਣਵੀਰ ਸਿੰਘ ਅਤੇ ਗੁਰੂ ਰੰਧਾਵਾ ਨੂੰ ਵੀ ਧਮਕੀ ਦੇਣ ਦੇ ਦੋਸ਼
ਹੈਰੀ ਬਾਕਸਰ 'ਤੇ ਬਾਲੀਵੁੱਡ ਅਤੇ ਫ਼ਿਲਮ ਇੰਡਸਟਰੀ ਨਾਲ ਜੁੜੀਆਂ ਕਈ ਹਸਤੀਆਂ ਨੂੰ ਧਮਕੀਆਂ ਦੇਣ ਦੇ ਦੋਸ਼ ਹਨ। ਇਨ੍ਹਾਂ ਵਿੱਚ ਅਦਾਕਾਰ ਰਣਵੀਰ ਸਿੰਘ ਵੀ ਸ਼ਾਮਲ ਹਨ। ਮੀਡੀਆ ਰਿਪੋਰਟਾਂ ਮੁਤਾਬਕ, ਹੈਰੀ ਨੇ ਰਣਵੀਰ ਸਿੰਘ ਦੇ ਮੈਨੇਜਰ ਨੂੰ ਵਾਇਸ ਨੋਟ ਭੇਜ ਕੇ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਨਾਲ ਹੀ ਰਕਮ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ।
ਇਸ ਤੋਂ ਇਲਾਵਾ ਪੰਜਾਬੀ ਗਾਇਕ ਗੁਰੂ ਰੰਧਾਵਾ ਨੂੰ ਵੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇੱਕ ਵਾਇਰਲ ਕਥਿਤ ਆਡੀਓ ਵਿੱਚ ਸਲਮਾਨ ਖ਼ਾਨ ਨਾਲ ਨੇੜਤਾ ਕਾਰਨ ਗੁਰੂ ਰੰਧਾਵਾ ਦੇ ਦਿੱਲੀ ਸਥਿਤ ਜਿਮ 'ਤੇ ਗੋਲੀਬਾਰੀ ਕਰਵਾਉਣ ਦਾ ਦਾਅਵਾ ਕੀਤਾ ਗਿਆ ਸੀ। ਉੱਥੇ ਹੀ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ਕੈਫੇ ਨੂੰ ਵੀ ਗੋਲੀਬਾਰੀ ਦੀ ਘਟਨਾ ਦਾ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ।


Click it and Unblock the Notifications
