ਦੇਸ਼ ’ਚ ਮੁੜ ਸਰਗਰਮ ਹੋਇਆ ਮੌਨਸੂਨ, ਇਨ੍ਹਾਂ ਸੂਬਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ
ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਹੈ ਅਤੇ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਤੇ ਓਡੀਸ਼ਾ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਪੱਛਮੀ ਬੰਗਾਲ, ਓਡੀਸ਼ਾ ਅਤੇ ਮਿਜ਼ੋਰਮ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ।

ਅੰਡੇਮਾਨ-ਨਿਕੋਬਾਰ ਦੇ ਲੌਂਗ ਆਈਲੈਂਡ ਅਤੇ ਅਸਾਮ ਦੇ ਅਮਰਾਘ ਵਿੱਚ ਸਭ ਤੋਂ ਵੱਧ 12 ਸੈਂਟੀਮੀਟਰ ਮੀਂਹ ਪਿਆ, ਜਦਕਿ ਪੱਛਮੀ ਬੰਗਾਲ ਦੇ ਹਲਦੀਆ ਵਿੱਚ 10, ਯੂਪੀ ਦੇ ਮੁਹੰਮਦੀ ਅਤੇ ਮਿਜ਼ੋਰਮ ਦੇ ਕੋਲਾਸਿਬ ਵਿੱਚ 9, ਓਡੀਸ਼ਾ ਦੇ ਨਬਰੰਗਪੁਰ ਵਿੱਚ 8 ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਨਿਵਾਲੀ ਵਿੱਚ 7 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼ ਉੱਪਰ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ ਅਗਲੇ ਕੁਝ ਦਿਨਾਂ ਤੱਕ ਕਈ ਸੂਬਿਆਂ ਵਿੱਚ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬੰਗਾਲ ਦੀ ਖਾੜੀ ਵਿੱਚ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ, ਜੋ 11 ਸਤੰਬਰ ਦੇ ਆਸ-ਪਾਸ ਉੱਤਰੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਓਡੀਸ਼ਾ ਦੇ ਤੱਟ ਨੇੜੇ ਬਣ ਸਕਦਾ ਹੈ। ਇਸ ਕਾਰਨ ਓਡੀਸ਼ਾ, ਅਰੁਣਾਚਲ ਪ੍ਰਦੇਸ਼, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਮੱਧ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਦਿੱਲੀ-ਐਨਸੀਆਰ ਵਿੱਚ ਵੀ 11 ਸਤੰਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ।


Click it and Unblock the Notifications
