ਰਾਹੁਲ ਗਾਂਧੀ ਬੋਲੇ ‘ਦਿੱਲੀ ਚੱਲੋ’, CEC ਗਿਆਨੇਸ਼ ਕੁਮਾਰ ਖਿਲਾਫ਼ ਸੁਪਰੀਮ ਕੋਰਟ ਵੱਲ ਮਾਰਚ ਅੱਜ

ਕਾਂਗਰਸ ਸਮੇਤ INDIA ਬਲਾਕ ਦੀਆਂ ਵਿਰੋਧੀ ਪਾਰਟੀਆਂ ਅੱਜ ਸੁਪਰੀਮ ਕੋਰਟ ਤੱਕ ਮਾਰਚ ਕਰਨਗੀਆਂ। ਇਸ ਮਾਰਚ ਨੂੰ 'ਚਲੋ ਦਿੱਲੀ ਮਾਰਚ ਫਾਰ ਡੈਮੋਕ੍ਰੇਸੀ' ਦਾ ਨਾਮ ਦਿੱਤਾ ਗਿਆ ਹੈ। ਵਿਰੋਧੀ ਧਿਰ ਦੇ ਆਗੂ ਦੁਪਹਿਰ 1:30 ਵਜੇ ਕਨਾਟ ਪਲੇਸ-ਬਾਰਾਖੰਭਾ ਰੋਡ ਜੰਕਸ਼ਨ 'ਤੇ ਇਕੱਠੇ ਹੋਣਗੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਵਿੱਚ ਪ੍ਰੈੱਸ ਕਾਨਫਰੰਸ ਵੀ ਕਰਨਗੇ।

ਸੁਪਰੀਮ ਕੋਰਟ ਤੱਕ ਇਸ ਤਰ੍ਹਾਂ ਦਾ ਮਾਰਚ ਪਹਿਲੀ ਵਾਰ ਕੱਢਿਆ ਜਾ ਰਿਹਾ ਹੈ। ਵਿਰੋਧੀ ਧਿਰ ਦੀਆਂ ਮੁੱਖ ਮੰਗਾਂ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਅਸਤੀਫ਼ਾ, SIR (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸਮੀਖਿਆ) 'ਤੇ ਰੋਕ ਲਗਾਉਣਾ ਅਤੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣਾ ਸ਼ਾਮਲ ਹਨ। ਇਸ ਤੋਂ ਇਲਾਵਾ, ਵਿਰੋਧੀ ਪਾਰਟੀਆਂ 10 ਅਕਤੂਬਰ ਨੂੰ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਉਨ੍ਹਾਂ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਨ ਦਾ ਵੀ ਵਿਰੋਧ ਕਰ ਰਹੀਆਂ ਹਨ।

rahul gandhi

ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਦੇ ਜਨਪਥ, ਮੰਡੀ ਹਾਊਸ ਸਮੇਤ ਛੇ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸੁਰੱਖਿਆ ਪ੍ਰਬੰਧਾਂ ਤਹਿਤ ਦਿੱਲੀ ਵਿੱਚ 30 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।

CJI ਦਾ INDIA ਬਲਾਕ ਦੇ ਮੈਂਬਰਾਂ ਨੂੰ ਮਿਲਣ ਤੋਂ ਇਨਕਾਰ

ਇਸ ਤੋਂ ਪਹਿਲਾਂ ਚੀਫ਼ ਜਸਟਿਸ ਸੂਰਿਆਕਾਂਤ ਨੇ ਵਿਰੋਧੀ ਧਿਰ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ । ਉਨ੍ਹਾਂ ਕਿਹਾ ਕਿ ਮੁਲਾਕਾਤ ਦੀ ਮੰਗ ਸਬੰਧੀ ਪੱਤਰ ਦਾ ਜਵਾਬ ਉਨ੍ਹਾਂ ਨੇ ਐਤਵਾਰ ਰਾਤ ਨੂੰ ਹੀ ਦੇ ਦਿੱਤਾ ਸੀ ਅਤੇ ਇਸ ਦੇ ਕਾਰਨ ਵੀ ਦੱਸ ਦਿੱਤੇ ਸਨ। ਰਾਹੁਲ ਗਾਂਧੀ ਨੇ ਐਤਵਾਰ ਨੂੰ ਉਨ੍ਹਾਂ ਨੂੰ ਮਿਲ ਕੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਣ ਲਈ ਸਮਾਂ ਮੰਗਿਆ ਸੀ।

9 ਅਕਤੂਬਰ ਨੂੰ ਵੀ ਕੱਢਿਆ ਸੀ ਮਾਰਚ

ਦੱਸ ਦਈਏ ਕਿ 9 ਅਕਤੂਬਰ ਨੂੰ INDIA ਬਲਾਕ ਦੇ ਆਗੂਆਂ ਨੇ ਸੰਸਦ ਤੋਂ ਵਿਜੇ ਚੌਕ ਤੱਕ ਮਾਰਚ ਕੱਢਿਆ ਸੀ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਆਗੂਆਂ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਿਆ ਸੀ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਆਪਣੀਆਂ ਚਿੰਤਾਵਾਂ ਪ੍ਰਗਟਾਈਆਂ ਸਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+