SIR 'ਤੇ ਮੁੜ ਸੁਪਰੀਮ ਕੋਰਟ ਪਹੁੰਚਿਆ ਵਿਰੋਧੀ ਧਿਰ, ਚੋਣ ਕਮਿਸ਼ਨ ਤੋਂ ਮੰਗੇ 48 ਸਵਾਲਾਂ ਦੇ ਜਵਾਬ
ਕਾਂਗਰਸ ਆਗੂ ਰਾਹੁਲ ਗਾਂਧੀ ਸਮੇਤ INDIA ਬਲਾਕ ਦੇ ਆਗੂਆਂ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ SIR (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਨੂੰ ਲੈ ਕੇ 48 ਸਵਾਲ ਪੁੱਛਣ ਦੀ ਇਜਾਜ਼ਤ ਮੰਗੀ ਹੈ।
ਪਟੀਸ਼ਨਕਰਤਾਵਾਂ ਨੇ ਕਿਹਾ ਹੈ ਕਿ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਦੀ ਜ਼ਿੰਮੇਵਾਰੀ ਸੰਭਾਲ ਰਹੇ ਡਿਪਟੀ ਇਲੈਕਸ਼ਨ ਕਮਿਸ਼ਨਰ ਕੋਲ ਜੇਕਰ ਰਿਕਾਰਡ ਦੇ ਆਧਾਰ 'ਤੇ ਜਾਣਕਾਰੀ ਉਪਲਬਧ ਨਹੀਂ ਹੈ ਤਾਂ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਅਤੇ ਦੋਵੇਂ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਵੱਖ-ਵੱਖ ਹਲਫ਼ਨਾਮੇ ਦਾਇਰ ਕਰਕੇ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ।

ਕਾਂਗਰਸ ਵੱਲੋਂ 48 ਸਵਾਲਾਂ ਦੀ ਸੂਚੀ ਵੀ ਪੇਸ਼ ਕੀਤੀ ਗਈ ਹੈ। ਇਸ ਵਿੱਚ ਪੁੱਛਿਆ ਗਿਆ ਹੈ ਕਿ SIR ਦੀ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਵੱਲੋਂ ਕਿਹੜੇ-ਕਿਹੜੇ ਫ਼ੈਸਲੇ ਲਏ ਗਏ, ਕਿਹੜੇ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਕਿਹੜੇ ਫ਼ੈਸਲਿਆਂ 'ਤੇ ਇਤਰਾਜ਼ ਜਤਾਇਆ ਗਿਆ।
ਜ਼ਿਕਰਯੋਗ ਹੈ ਕਿ 11 ਅਕਤੂਬਰ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਭਾਰਤ ਦੇ ਚੀਫ਼ ਜਸਟਿਸ (CJI) ਸੂਰਿਆਕਾਂਤ ਨੂੰ ਪੱਤਰ ਲਿਖ ਕੇ ਮੰਗ ਪੱਤਰ ਸੌਂਪਣ ਲਈ ਸਮਾਂ ਮੰਗਿਆ ਸੀ, ਪਰ ਚੀਫ਼ ਜਸਟਿਸ ਨੇ ਇਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਇਸ ਤੋਂ ਬਾਅਦ 12 ਅਕਤੂਬਰ ਨੂੰ ਵਿਰੋਧੀ ਧਿਰ ਦੇ ਆਗੂਆਂ ਨੇ ਦਿੱਲੀ ਦੀ ਬਾਰਾਖੰਬਾ ਰੋਡ ਤੋਂ ਸੁਪਰੀਮ ਕੋਰਟ ਤੱਕ ਮਾਰਚ ਕੱਢਿਆ ਸੀ। ਇਸੇ ਦਿਨ ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਅਤੇ SIR ਦੇ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਸੀ।


Click it and Unblock the Notifications
