ਰਾਸ਼ਟਰਪਤੀ ਨੂੰ ਮਿਲੇ INDIA ਬਲਾਕ ਦੇ ਆਗੂ, ਵੋਟ ਚੋਰੀ ਮਾਮਲੇ 'ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ

INDIA ਬਲਾਕ ਦੇ 10 ਸੰਸਦ ਮੈਂਬਰਾਂ ਦੇ ਵਫ਼ਦ ਨੇ ਸ਼ੁੱਕਰਵਾਰ ਰਾਤ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਵੀ ਵੋਟ ਚੋਰੀ ਦੀ ਗੱਲ ਤੋਂ ਇਨਕਾਰ ਨਹੀਂ ਕੀਤਾ।

ਰਾਹੁਲ ਗਾਂਧੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਨਾਲ ਮੁਲਾਕਾਤ ਬੇਹੱਦ ਚੰਗੀ ਰਹੀ, ਉਨ੍ਹਾਂ ਨੇ ਸਾਰੀ ਗੱਲ ਸੁਣੀ ਅਤੇ ਐਕਸ਼ਨ ਲੈਣ ਦਾ ਭਰੋਸਾ ਵੀ ਦਿੱਤਾ। ਰਾਹੁਲ ਗਾਂਧੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਇਸ ਮਾਮਲੇ ਨੂੰ ਲੈ ਕੇ ਸਬੂਤ ਮੰਗੇ ਹਨ, ਜੋ ਕਿ ਅਸੀਂ ਜਲਦੀ ਉਨ੍ਹਾਂ ਨੂੰ ਸੌੰਪ ਦਿਆਂਗੇ। ਰਾਹੁਲ ਨੇ ਕਿਹਾ ਕਿ ਵਿਰੋਧੀ ਧਿਰ ਇਸ ਮਾਮਲੇ ਨੂੰ ਲੈ ਕੇ ਹੁਣ ਸੁਪਰੀਮ ਕੋਰਟ ਜਾਏਗਾ।

india bloc

ਰਾਹੁਲ ਗਾਂਧੀ ਨੇ ਇਸ ਮੌਕੇ ਇੱਕ ਵਾਰ ਫਿਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਗਿਆਨੇਸ਼ ਕੁਮਾਰ ਨੇ ਭਾਰਤ ਦੇ ਲੋਕਤੰਤਰ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਿਆਨੇਸ਼ ਕੁਮਾਰ ਵੋਟ ਚੋਰੀ ਕਰਵਾ ਰਹੇ ਹਨ।

ਉੱਥੇ ਹੀ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਵੱਖ-ਵੱਖ ਥਾਵਾਂ 'ਤੇ ਹੋਈ ਕਥਿਤ ਵੋਟ ਚੋਰੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਮੁਤਾਬਕ, ਰਾਸ਼ਟਰਪਤੀ ਨੂੰ ਦੇਣ ਲਈ ਸਬੂਤਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਦੇ ਸੈਂਟਰਲ ਹਾਲ ਵਿੱਚ ਕਰੀਬ 30 ਮਿੰਟ ਤੱਕ ਮੀਟਿੰਗ ਵੀ ਕੀਤੀ। ਇਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪਹਿਲੀ ਵਾਰ ਗਿਆਨੇਸ਼ ਕੁਮਾਰ ਖ਼ਿਲਾਫ਼ ਜਾਰੀ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ।

ਵਿਰੋਧੀ ਸੰਸਦ ਮੈਂਬਰਾਂ ਨੇ ਪਿਛਲੇ ਚਾਰ ਦਿਨਾਂ ਵਿੱਚ ਗਿਆਨੇਸ਼ ਕੁਮਾਰ ਖ਼ਿਲਾਫ਼ ਤੀਜਾ ਮਾਰਚ ਕੱਢਿਆ ਹੈ। ਇਸ ਤੋਂ ਪਹਿਲਾਂ 6 ਅਕਤੂਬਰ ਨੂੰ 'ਸੇਵ ਡੈਮੋਕ੍ਰੇਸੀ' ਮਾਰਚ ਕੱਢਿਆ ਗਿਆ ਸੀ। ਇਸ ਤੋਂ ਬਾਅਦ 7 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਲਈ ਜਾਂਦੇ ਸਮੇਂ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਦਿੱਤਾ ਗਿਆ ਸੀ। 8 ਅਕਤੂਬਰ ਨੂੰ ਕਨਾਟ ਪਲੇਸ ਤੋਂ ਰਾਜਘਾਟ ਤੱਕ ਮਾਰਚ ਕੱਢਿਆ ਗਿਆ ਸੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+