UN ਮਹਾਸਭਾ 'ਚ ਭਾਰਤ ਦਾ ਪਾਕਿਸਤਾਨ ਨੂੰ ਸਿੱਧਾ ਜਵਾਬ - ਅੱਤਵਾਦ ਖਿਲਾਫ਼ ਹਰ ਹਾਲ 'ਚ ਹੋਵੇਗੀ ਕਾਰਵਾਈ

ਭਾਰਤ ਨੇ UN ਮਹਾਸਭਾ 'ਚ ਅੱਤਵਾਦ ਦੇ ਖਿਲਾਫ਼ ਜ਼ੀਰੋ-ਟਾਲਰੈਂਸ ਨੀਤੀ ਦੀ ਗੱਲ ਕੀਤੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਮਹਾਸਭਾ (UNGA) ਦੇ 81ਵੇਂ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਹੱਦ ਪਾਰ ਤੋਂ ਜੇਕਰ ਕੋਈ ਸਰਕਾਰ ਅੱਤਵਾਦ ਵਿੱਚ ਸ਼ਾਮਲ ਹੁੰਦੀ ਹੈ ਤਾਂ ਉਸ ਨੂੰ ਜ਼ਿੰਮੇਵਾਰ ਠਹਿਰਾਉਣਾ ਹੋਵੇਗਾ।

ਵਿਦੇਸ਼ ਮੰਤਰੀ ਨੇ ਕਿਹਾ ਕਿ, ਅੱਤਵਾਦ ਪੂਰੀ ਦੁਨੀਆ ਲਈ ਇੱਕ ਵੱਡੀ ਚੁਣੌਤੀ ਹੈ। ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਖ਼ਿਲਾਫ਼ ਆਤਮ-ਰੱਖਿਆ ਦੇ ਭਾਰਤ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਤਵਾਦ ਅਤੇ ਦੋਸਤੀ ਇਕੱਠੇ ਨਹੀਂ ਚੱਲ ਸਕਦੇ, ਅੱਤਵਾਦ ਫੈਲਾਉਣ ਵਾਲੇ ਨੂੰ ਆਪਣਾ ਰਵੱਈਆ ਬਦਲਣਾ ਹੋਵੇਗਾ।

s  jaishankar at un

'ਅੱਤਵਾਦ ਨੂੰ ਆਮ ਬਣਾਉਣ ਦੀ ਕੋਸ਼ਿਸ਼ ਕਬੂਲ ਨਹੀਂ'

ਜੈਸ਼ੰਕਰ ਨੇ ਕਿਹਾ ਕਿ ਇੱਕ ਦਿਨ ਪਹਿਲਾਂ ਅੱਤਵਾਦ ਦੇ ਸਮਰਥਕ ਦੇਸ਼ ਨਾਲ ਜੁੜੇ ਇੱਕ ਵਿਅਕਤੀ ਨੇ ਮਹਾਸਭਾ ਦੇ ਸਾਹਮਣੇ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਆਮ ਬਣਾਉਣ ਅਤੇ ਇਸ ਦੇ ਨਤੀਜਿਆਂ ਤੋਂ ਬਚਣ ਲਈ ਦਲੀਲਾਂ ਦਿੱਤੀਆਂ ਗਈਆਂ, ਪਰ ਇਸ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅੱਤਵਾਦ ਦੇ ਆਧਾਰ 'ਤੇ ਬਣੀ ਕਿਸੇ ਵੀ ਸਮਝ ਦੀ ਸਮੀਖਿਆ ਸੁਭਾਵਿਕ ਤੌਰ 'ਤੇ ਹੋਵੇਗੀ। ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਫੈਲਾਉਣ ਵਾਲੇ ਨੂੰ ਆਪਣਾ ਰਵੱਈਆ ਬਦਲਣਾ ਪਵੇਗਾ। ਦੱਸ ਦਈਏ ਕਿ ਪਾਕਿਸਤਾਨੀ ਪ੍ਰਧਾਨਮੰਤਰੀ ਨੇ ਇੱਕ ਦਿਨ ਪਹਿਲਾਂ ਸਿੰਧੂ ਜਲ ਸੰਧੀ ਨੂੰ ਲੈ ਕੇ ਆਪਣਾ ਪੱਖ ਰੱਖਦੇ ਹੋਏ ਭਾਰਤ ਖਿਲਾਫ਼ ਗ਼ਲਤ ਤੱਥ ਪੇਸ਼ ਕੀਤੇ ਸਨ। ਉਸੀ ਦਾ ਜਵਾਬ ਦਿੰਦਿਆਂ ਵਿਦੇਸ਼ ਮੰਤਰੀ ਨੇ ਸਾਫ ਕੀਤਾ ਹੈ ਕਿ ਅੱਤਵਾਦ ਨੂੰ ਕਿਸੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਾਰਤ ਇਸਦੇ ਖਿਲਾਫ਼ ਕਾਰਵਾਈ ਕਰਦਾ ਰਹੇਗਾ।

ਫਲਸਤੀਨ ਲਈ ਵੀ ਬੋਲੇ ਜੈਸ਼ੰਕਰ

ਜੈਸ਼ੰਕਰ ਨੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਵੀ ਭਾਰਤ ਦਾ ਰੁਖ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਟਿਕਾਊ ਸ਼ਾਂਤੀ ਲਈ ਦੋ-ਰਾਸ਼ਟਰ ਹੱਲ ਜ਼ਰੂਰੀ ਹੈ। ਇਸ ਤਹਿਤ ਇਜ਼ਰਾਈਲ ਅਤੇ ਫਲਸਤੀਨ ਲਈ ਵੱਖ-ਵੱਖ ਆਜ਼ਾਦ ਦੇਸ਼ਾਂ ਦੀ ਵਿਵਸਥਾ ਦੀ ਗੱਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਫਲਸਤੀਨੀ ਲੋਕਾਂ ਲਈ ਮਨੁੱਖੀ ਸਹਾਇਤਾ ਅਤੇ ਰਾਹਤ ਕਾਰਜਾਂ ਵਿੱਚ ਵੀ ਯੋਗਦਾਨ ਦੇ ਰਿਹਾ ਹੈ। ਜੈਸ਼ੰਕਰ ਨੇ ਆਪਣੇ ਸੰਬੋਧਨ ਵਿੱਚ ਦੁਨੀਆ ਵਿੱਚ ਚੱਲ ਰਹੇ ਵੱਖ-ਵੱਖ ਸੰਘਰਸ਼ਾਂ ਦਾ ਵੀ ਜ਼ਿਕਰ ਕੀਤਾ ਅਤੇ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਲਈ ਸਾਂਝੇ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+