ਜੰਤਰ-ਮੰਤਰ 'ਤੇ ਗਿਆਨੇਸ਼ ਕੁਮਾਰ ਖਿਲਾਫ਼ ਪ੍ਰਦਰਸ਼ਨ ਕੱਲ੍ਹ: ਕੇਜਰੀਵਾਲ ਨੇ ਕਿਹਾ "ਸਾਰੇ ਜ਼ਰੂਰ ਪਹੁੰਚੋ ਦਿੱਲੀ, ਮੈਂ ਵੀ ਆਊਂਗਾ''

ਦਿੱਲੀ ਵਿੱਚ 10 ਅਕਤੂਬਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਹੋਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਲੋਕਾਂ ਨੂੰ ਜੰਤਰ-ਮੰਤਰ ਪਹੁੰਚ ਕੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਖੁਦ ਵੀ ਆਪਣੇ ਪਰਿਵਾਰ ਸਮੇਤ ਇਸ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਕੇਜਰੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਲੋਕਤੰਤਰ ਨਾਲ ਖਿਲਵਾੜ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੱਡੇ ਪੱਧਰ 'ਤੇ ਲੋਕਾਂ ਦੀਆਂ ਵੋਟਾਂ ਵੋਟਰ ਸੂਚੀਆਂ ਵਿੱਚੋਂ ਹਟਾਈਆਂ ਜਾ ਰਹੀਆਂ ਹਨ।

kejriwal

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵੋਟ ਨਹੀਂ ਪਾਈ, ਉਨ੍ਹਾਂ ਦੀਆਂ ਵੋਟਾਂ ਹਟਾਈਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮਾਮਲੇ ਨੂੰ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਹੈ।

ਦੂਜੇ ਪਾਸੇ, ਪੁਲਿਸ ਨੇ ਕਾਕਰੋਚ ਜਨਤਾ ਪਾਰਟੀ' (CJP) ਨੂੰ ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਪੁਲਿਸ ਅਨੁਸਾਰ, ਪਾਰਟੀ ਨੇ 7 ਅਕਤੂਬਰ ਨੂੰ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਪ੍ਰਦਰਸ਼ਨ ਕਰਨ ਸਬੰਧੀ ਸੂਚਨਾ ਦਿੱਤੀ ਸੀ, ਜਦਕਿ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਜਿਹੇ ਪ੍ਰਦਰਸ਼ਨ ਲਈ 10 ਦਿਨ ਪਹਿਲਾਂ ਅਰਜ਼ੀ ਦੇਣੀ ਲਾਜ਼ਮੀ ਹੈ।

ਦੱਸ ਦਈਏ ਕਿ ਭਲਕੇ ਹੋਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਪਹਿਲਾਂ ਹੀ ਸੁਰੱਖਿਆ ਪ੍ਰਬੰਧ ਪੁਖ਼ਤਾ ਕੀਤੇ ਜਾ ਰਹੇ ਹਨ। 10 ਅਕਤੂਬਰ ਨੂੰ ਦਿੱਲੀ ਦੇ 57 ਮੈਟਰੋ ਸਟੇਸ਼ਨ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਪ੍ਰਦਰਸ਼ਨ ਤੋਂ ਪਹਿਲਾਂ ਜੰਤਰ-ਮੰਤਰ, ਟਾਲਸਟਾਏ ਮਾਰਗ ਅਤੇ ਜਨਪਥ ਸਮੇਤ ਦਿੱਲੀ ਦੇ ਕਈ ਇਲਾਕਿਆਂ ਵਿੱਚ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ (RAF) ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਨਿਊਜ਼ ਏਜੰਸੀ ਮੁਤਾਬਕ 10 ਅਕਤੂਬਰ ਨੂੰ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨਾਂ 'ਤੇ ਆਉਣ ਵਾਲੀਆਂ ਮੇਲ ਅਤੇ ਐਕਸਪ੍ਰੈੱਸ ਰੇਲਗੱਡੀਆਂ ਵੀ ਰੱਦ ਰਹਿਣਗੀਆਂ। ਰਿਪੋਰਟ ਮੁਤਾਬਕ, ਰੇਲਵੇ ਨੇ ਇਨ੍ਹਾਂ ਰੇਲਗੱਡੀਆਂ ਨੂੰ ਉਨ੍ਹਾਂ ਦੇ ਸ਼ੁਰੂਆਤੀ ਸਟੇਸ਼ਨਾਂ ਤੋਂ ਹੀ ਰੱਦ ਕਰ ਦਿੱਤਾ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਸਫ਼ਰ ਕਰਨ ਤੋਂ ਪਹਿਲਾਂ ਆਪਣੀ ਰੇਲਗੱਡੀ ਦੀ ਸਥਿਤੀ ਰੇਲਵੇ ਦੇ ਅਧਿਕਾਰਤ ਸਾਧਨਾਂ ਰਾਹੀਂ ਜ਼ਰੂਰ ਜਾਂਚ ਲੈਣ।

ਰਾਕੇਸ਼ ਟਿਕੈਤ ਨੇ ਵੀ ਕੀਤਾ ਪ੍ਰਦਰਸ਼ਨ ਦਾ ਸਮਰਥਨ

ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ 'ਚ ਨੌਜਵਾਨਾਂ ਦੇ ਇਕੱਠ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਕੇਸ਼ ਟਿਕੈਤ ਨੇ ਵੀ ਇਸ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ , ਉਨ੍ਹਾਂ ਕਿਸਾਨਾਂ ਨੂੰ ਆਪਣੇ ਟ੍ਰੈਕਟਰ ਲੈ ਕੇ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਅਪੀਲ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਵੱਡੀ ਗਿਣਤੀ 'ਚ ਕਿਸਾਨ ਵੀ ਇਸ ਪ੍ਰਦਰਸ਼ਨ ਦਾ ਹਿੱਸਾ ਬਣਨ ਲਈ ਦਿੱਲੀ ਪਹੁੰਚਣ ਵਾਲੇ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+