ਅਰਵਿੰਦ ਕੇਜਰੀਵਾਲ ਦੀਆਂ 6 ਗਾਰੰਟੀਆਂ ਨਾਲ ਬਦਲਾਅ ਲਈ ਤਿਆਰ ਗੋਆ, 300 ਯੂਨਿਟ ਮੁਫ਼ਤ ਬਿਜਲੀ ਸਣੇ ਕਈ ਵੱਡੇ ਵਾਅਦੇ

ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੋਆ ਦੇ ਲੋਕਾਂ ਲਈ ਛੇ ਵੱਡੀਆਂ ਗਾਰੰਟੀਆਂ ਦਾ ਐਲਾਨ ਕੀਤਾ ਹੈ। ਤਿੰਨ ਦਿਨਾਂ ਦੇ ਦੌਰੇ 'ਤੇ ਗੋਆ ਪਹੁੰਚੇ ਕੇਜਰੀਵਾਲ ਨੇ ਪਣਜੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ, ਬਿਜਲੀ ਦੇ ਪੁਰਾਣੇ ਬਕਾਇਆ ਬਿੱਲ ਮੁਆਫ਼ ਕਰਨ ਅਤੇ ਔਰਤਾਂ ਨੂੰ ਹਰ ਮਹੀਨੇ 3,000 ਰੁਪਏ ਦੇਣ ਦਾ ਵਾਅਦਾ ਕੀਤਾ।

ਇਸ ਤੋਂ ਇਲਾਵਾ, ਉਨ੍ਹਾਂ ਨੇ ਔਰਤਾਂ ਲਈ ਬੱਸਾਂ ਵਿੱਚ ਮੁਫ਼ਤ ਸਫ਼ਰ, ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਹਰ ਪਿੰਡ ਤੇ ਵਾਰਡ ਵਿੱਚ ਖੇਡ ਮੈਦਾਨ ਬਣਾਉਣ ਦੀ ਗਾਰੰਟੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਗੋਆ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਇਹ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਗੋਆ ਦੇ ਲੋਕ ਭਾਜਪਾ ਅਤੇ ਕਾਂਗਰਸ ਦੀ ਰਾਜਨੀਤੀ ਤੋਂ ਪਰੇਸ਼ਾਨ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਬਦਲਾਅ ਚਾਹੁੰਦੇ ਹਨ।

kejriwal in goa

ਦੱਸ ਦਈਏ ਕਿ ਗੋਆ ਵਿੱਚ ਵੀ ਪੰਜਾਬ ਦੀ ਤਰ੍ਹਾਂ ਫ਼ਰਵਰੀ 2027 ਤੱਕ ਵਿਧਾਨਸਭਾ ਇਲੈਕਸ਼ਨ ਹੋਣੇ ਹਨ। ਇਸ ਇਲੈਕਸ਼ਨ ਨੂੰ ਲੈ ਕੇ AAP ਜਮੀਨੀ ਪੱਧਰ 'ਤੇ ਕੰਮ ਕਰ ਰਹੀ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਕਾਂਗਰਸ ਨੂੰ ਵੋਟ ਦੇਣ ਵਾਲੇ ਲੋਕਾਂ ਦੇ ਵਿਧਾਇਕ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ, ਜਿਸ ਕਾਰਨ ਲੋਕਾਂ ਦੀਆਂ ਉਮੀਦਾਂ ਨੂੰ ਝਟਕਾ ਲੱਗਦਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦੇ ਸ਼ਾਸਨ ਵਿੱਚ ਲੋਕਾਂ ਨੂੰ ਭ੍ਰਿਸ਼ਟਾਚਾਰ, ਟੁੱਟੀਆਂ ਸੜਕਾਂ, ਪਾਣੀ ਦੀ ਕਿੱਲਤ ਅਤੇ ਲੰਬੇ ਬਿਜਲੀ ਕੱਟਾਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਦਿੱਲੀ ਅਤੇ ਪੰਜਾਬ ਵਿੱਚ ਆਪਣੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਗੋਆ ਵਿੱਚ ਵੀ ਵਾਅਦੇ ਪੂਰੇ ਕੀਤੇ ਜਾਣਗੇ।

ਇਹ ਹਨ ਕੇਜਰੀਵਾਲ ਦੀਆਂ ਗੋਆ ਲਈ 6 ਗਾਰੰਟੀਆਂ
1. ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ
2. ਔਰਤਾਂ ਲਈ ਬੱਸਾਂ ਵਿੱਚ ਮੁਫ਼ਤ ਸਫ਼ਰ
3. ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ
4. ਹਰ ਔਰਤ ਨੂੰ ਹਰ ਮਹੀਨੇ 3,000 ਰੁਪਏ
5. ਹਰ ਪਿੰਡ ਅਤੇ ਵਾਰਡ ਵਿੱਚ ਖੇਡ ਮੈਦਾਨ
6. ਹਰ ਇਲਾਕੇ ਦੀਆਂ ਸਮੱਸਿਆਵਾਂ ਲਈ ਸਥਾਨਕ ਮੈਨੀਫੈਸਟੋ

ਛੇਵੀਂ ਗਾਰੰਟੀ ਤਹਿਤ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਰ ਗਲੀ ਅਤੇ ਮੁਹੱਲੇ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਵਾਰਡ ਅਤੇ ਬੂਥ ਪੱਧਰ 'ਤੇ ਸਥਾਨਕ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੈਨੀਫੈਸਟੋ ਵਿੱਚ ਇਲਾਕੇ ਦੀਆਂ ਛੋਟੀਆਂ-ਵੱਡੀਆਂ ਸਮੱਸਿਆਵਾਂ ਦਰਜ ਕੀਤੀਆਂ ਜਾਣਗੀਆਂ ਅਤੇ ਸਰਕਾਰ ਬਣਨ 'ਤੇ ਉਨ੍ਹਾਂ ਦਾ ਹੱਲ ਕਰਨ ਲਈ ਕੰਮ ਕੀਤਾ ਜਾਵੇਗਾ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+