ਵੱਡੀ ਖ਼ਬਰ : ਜੰਤਰ ਮੰਤਰ Protest ਦੌਰਾਨ ਮਮਤਾ ਬੈਨਰਜੀ ਸਣੇ 3 ਸਾਬਕਾ ਮੁੱਖ ਮੰਤਰੀ ਹਿਰਾਸਤ ਵਿੱਚ, ਦਿੱਲੀ ਪੁਲਿਸ ਦੀ ਕਾਰਵਾਈ

ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਦੌਰਾਨ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ, ਕੇਰਲ ਦੇ ਸਾਬਕਾ ਮੁੱਖ ਮੰਤਰੀ ਪਿਨਾਰਾਈ ਵਿਜਯਨ ਅਤੇ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਮਾਣਿਕ ਸਰਕਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ।

ਜੰਤਰ-ਮੰਤਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਕੁਝ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ। ਪ੍ਰਦਰਸ਼ਨਕਾਰੀਆਂ ਦੇ ਵਾਹਨਾਂ ਨੂੰ ਰੋਕਣ ਲਈ ਸੜਕਾਂ 'ਤੇ ਕਿੱਲਾਂ ਲਗਾਈਆਂ ਗਈਆਂ ਹਨ। CJP ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ SIR ਪ੍ਰਕਿਰਿਆ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ CJP ਦੇ ਲਗਭਗ ਇੱਕ ਹਜ਼ਾਰ ਸਮਰਥਕਾਂ ਨੂੰ ਜੰਤਰ-ਮੰਤਰ ਦੇ ਨੇੜੇ ਤੋਂ ਹਿਰਾਸਤ ਵਿੱਚ ਲਿਆ ਗਿਆ।

delhi protest

ਇਸੀ ਵਿਚਾਲੇ AISA (ਆਲ ਇੰਡੀਆ ਸਟੂਡੈਂਟ ਐਸੋਸੀਏਸ਼ਨ ) ਦੀ ਪ੍ਰਧਾਨ ਨੇਹਾ ਬੋਰਾ ਵੀ ਜੰਤਰ ਮੰਤਰ 'ਤੇ ਧਰਨੇ ਵਿੱਚ ਪਹੁੰਚੀ ਸੀ ਜਿਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦੱਸ ਦਈਏ ਕਿ ਨੇਹਾ ਬੋਰਾ ਨੂੰ ਡਿਟੇਨ ਕੀਤੇ ਜਾਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੈਨ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।

ਦੂਜੇ ਪਾਸੇ ਬੀਜੇਪੀ ਦੇ ਬੁਲਾਰੇ ਸੰਬਿਤ ਪਾਤਰਾ ਨੇ ਇਸ ਪ੍ਰਦਰਸ਼ਨ ਨੂੰ ਲੈ ਕੇ ਵਿਰੋਧੀਆਂ ਨੂੰ ਘੇਰਿਆ ਹੈ। ਸੰਬਿਤ ਪਾਤਰਾ ਨੇ ਕਿਹਾ ਕਿ ਇਹ ਸਾਰੇ ਦਿੱਲੀ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਸੁਸ਼ਾਸਨ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ, ਰਾਹੁਲ ਅਤੇ ਮਮਤਾ ਝੂਠ ਬੋਲ ਰਹੇ ਹਨ। ਸੰਬਿਤ ਪਾਤਰਾ ਨੇ ਇਸ ਨੂੰ ਮੋਦੀ ਬਨਾਮ ਮੀਰ ਜਾਫ਼ਰ ਦੀ ਲੜਾਈ ਦੱਸਿਆ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+