SIR ਵਿਵਾਦ ਵਿਚਾਲੇ BJP ਪ੍ਰਧਾਨ ਨਿਤਿਨ ਨਬੀਨ ਨੇ ਘੇਰੇ ਵਿਰੋਧੀ, ਕਿਹਾ-ਦੇਸ਼ ਨੂੰ ਅਸਥਿਰ ਕਰਨ ਦੀ ਹੋ ਰਹੀ ਕੋਸ਼ਿਸ਼

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਵਿਰੋਧੀ ਧਿਰ ਅਤੇ ਕਾਕਰੋਚ ਜਨਤਾ ਪਾਰਟੀ (CJP) 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੋ ਅਰਾਜਕ ਗੁੱਟ ਦੇਸ਼ ਵਿੱਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਦੀ ਅਗਵਾਈ INDIA ਗਠਜੋੜ ਦੇ ਆਗੂ ਰਾਹੁਲ ਗਾਂਧੀ ਕਰ ਰਹੇ ਹਨ, ਪਰ ਉਨ੍ਹਾਂ ਦੇ ਮੰਸੂਬੇ ਕਦੇ ਕਾਮਯਾਬ ਨਹੀਂ ਹੋਣਗੇ।

ਸ਼ਨੀਵਾਰ ਨੂੰ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ BJP ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਬੇਹੱਦ ਖ਼ਤਰਨਾਕ ਅਤੇ ਗੰਭੀਰ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਨਿਤਿਨ ਨਵੀਨ ਨੇ ਕਿਹਾ ਕਿ INDIA ਗਠਜੋੜ ਅਤੇ CJP ਵਿਚਾਲੇ ਇਹ ਮੁਕਾਬਲਾ ਲੱਗਿਆ ਹੋਇਆ ਹੈ ਕਿ ਕੌਣ ਵੱਧ ਅਰਾਜਕਤਾ ਫੈਲਾਏਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਇਨ੍ਹਾਂ ਦੇ ਇਰਾਦਿਆਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਲੋਕ ਇਨ੍ਹਾਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ।

nitin nabin

ਉਨ੍ਹਾਂ ਚੇਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਤਣਾਅ ਭੜਕਾਉਣ ਦੀਆਂ ਕੋਸ਼ਿਸ਼ਾਂ ਨਾਲ ਸਖ਼ਤੀ ਨਾਲ ਨਜਿੱਠੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਰਕਰ, ਲੋਕਾਂ ਵਿਚਕਾਰ ਰਹਿ ਕੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨਗੇ। ਭਾਜਪਾ ਪ੍ਰਧਾਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ CJP ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਅਤੇ SIR ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਾਕਰੋਚ ਪਾਰਟੀ ਨੇ SIR ਪ੍ਰਕਿਰਿਆ ਦੌਰਾਨ ਵੋਟਰ ਸੂਚੀ ਵਿੱਚ ਕਥਿਤ ਹੇਰਾਫੇਰੀ ਅਤੇ ਫਾਰਮ-6 ਵਿੱਚ ਕੀਤੀਆਂ ਤਬਦੀਲੀਆਂ ਨੂੰ ਲੈ ਕੇ ਸਵਾਲ ਉਠਾਏ ਹਨ।

ਨਿਤਿਨ ਨਵੀਨ ਨੇ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਤਵਾਦ ਨੂੰ ਖ਼ਤਮ ਕਰਨ ਅਤੇ ਦੇਸ਼ ਨੂੰ ਨਕਸਲਵਾਦ ਤੋਂ ਮੁਕਤ ਕਰਵਾਉਣ ਲਈ ਕੰਮ ਕੀਤਾ ਗਿਆ ਹੈ। ਹਾਲਾਂਕਿ, ਉਨ੍ਹਾਂ ਦੋਸ਼ ਲਾਇਆ ਕਿ ਸ਼ਹਿਰੀ ਨਕਸਲਵਾਦੀ ਸੋਚ ਵਾਲੇ ਕੁਝ ਲੋਕ ਅਜੇ ਵੀ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ, INDIA ਗਠਜੋੜ ਦੇ ਆਗੂਆਂ ਅਤੇ CJP ਦੀ ਅਖੌਤੀ ਨੌਜਵਾਨ ਲੀਡਰਸ਼ਿਪ ਦੀ ਭਾਸ਼ਾ 'ਤੇ ਵੀ ਸਵਾਲ ਉਠਾਏ।

ਨਿਤਿਨ ਨਵੀਨ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਇਨ੍ਹਾਂ ਆਗੂਆਂ ਦੀ ਭਾਸ਼ਾ 'ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ, INDIA ਗਠਜੋੜ ਦੇ ਆਗੂਆਂ ਅਤੇ CJP ਦੀ ਅਖੌਤੀ ਨੌਜਵਾਨ ਲੀਡਰਸ਼ਿਪ ਦੀ ਭਾਸ਼ਾ ਨੂੰ ਭਾਰਤ ਦੀ ਜਨਤਾ ਸਵੀਕਾਰ ਨਹੀਂ ਕਰੇਗੀ।

ਵਿਰੋਧੀ ਧਿਰ 'ਤੇ ਜਨਾਦੇਸ਼ ਦਾ ਅਪਮਾਨ ਕਰਨ ਦਾ ਦੋਸ਼

ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਦੋਸ਼ ਲਾਇਆ ਕਿ ਉਸ ਦੇ ਆਗੂ ਸੰਵਿਧਾਨ ਦਾ ਨਾਂ ਲੈ ਕੇ ਲੋਕਤੰਤਰ ਨੂੰ ਚੁਣੌਤੀ ਦੇ ਰਹੇ ਹਨ ਅਤੇ ਝੂਠ ਫੈਲਾ ਕੇ ਜਨਤਾ ਦੇ ਫ਼ੈਸਲੇ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ ਵਿੱਚ ਚੋਣਾਂ ਹਾਰਨ ਤੋਂ ਬਾਅਦ ਵਿਰੋਧੀ ਪਾਰਟੀਆਂ ਨਿਰਾਸ਼ ਹਨ ਅਤੇ ਉਹ ਦੇਸ਼ ਨੂੰ ਸ਼ਾਂਤੀਪੂਰਵਕ ਅੱਗੇ ਵਧਦਾ ਨਹੀਂ ਦੇਖਣਾ ਚਾਹੁੰਦੀਆਂ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+