ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਸੋਸ਼ਲ ਮੀਡੀਆ 'ਤੇ ਦੋਵਾਂ ਦੇ ਵਿਆਹ ਦੀ ਤਸਵੀਰਾਂ ਵਾਇਰਲ
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਾਬਕਾ ਪੱਤਰਕਾਰ ਨਿਧੀ ਰਾਜ਼ਦਾਨ ਨਾਲ ਵਿਆਹ ਕਰਵਾ ਲਿਆ ਹੈ। ਉਮਰ ਅਬਦੁੱਲਾ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਦੋਵਾਂ ਦੀਆਂ ਦੋ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, 'ਕੱਲ੍ਹ ਇੱਕ ਨਵੀਂ ਸ਼ੁਰੂਆਤ ਹੋਈ '
ਇਸ ਪੋਸਟ ਦੇ ਨਾਲ ਉਨ੍ਹਾਂ ਨੇ ਅੰਗੂਠੀ ਵਾਲਾ ਇਮੋਜੀ ਵੀ ਲਗਾਇਆ। ਇਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਦੋਵਾਂ ਦੇ ਵਿਆਹ ਅਤੇ ਮੰਗਣੀ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ।
ਉੱਧਰ, ਨਿਧੀ ਰਾਜ਼ਦਾਨ ਨੇ ਵੀ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ। ਉਨ੍ਹਾਂ ਨੇ ਅੰਗੂਠੀ ਵਾਲੇ ਇਮੋਜੀ ਦੇ ਨਾਲ ਲਿਖਿਆ, 'ਇਟਸ ਡਨ ਬ੍ਰੋ (It's Done Bro)।'

3 ਮਹੀਨੇ ਪਹਿਲਾਂ ਹੋਇਆ ਪਹਿਲੀ ਪਤਨੀ ਨਾਲ ਤਲਾਕ
ਦੱਸ ਦੇਈਏ ਕਿ ਉਮਰ ਅਬਦੁੱਲਾ ਦਾ ਆਪਣੀ ਪਹਿਲੀ ਪਤਨੀ ਪਾਇਲ ਨਾਲ ਇਸੇ ਸਾਲ 31 ਜੁਲਾਈ ਨੂੰ ਤਲਾਕ ਹੋਇਆ ਸੀ। ਦੋਹਾਂ ਦਾ ਵਿਆਹ 32 ਸਾਲ ਪਹਿਲਾਂ ਹੋਇਆ ਸੀ.
ਸੁਪਰੀਮ ਕੋਰਟ ਨੇ 31 ਜੁਲਾਈ ਨੂੰ ਉਮਰ ਅਬਦੁੱਲਾ ਅਤੇ ਉਨ੍ਹਾਂ ਦੀ ਪਤਨੀ ਪਾਇਲ ਦੇ ਤਲਾਕ ਨੂੰ ਮਨਜ਼ੂਰੀ ਦਿੱਤੀ ਸੀ। ਉਹ ਸਾਲ 2011 ਤੋਂ ਇੱਕ-ਦੂਜੇ ਤੋਂ ਵੱਖ ਰਹਿ ਰਹੇ ਸਨ। ਦੋਵਾਂ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਆਪਸੀ ਸਹਿਮਤੀ ਨਾਲ ਵਿਆਹ ਖ਼ਤਮ ਕਰਨ ਅਤੇ ਸਾਰੇ ਵਿਵਾਦਾਂ ਨੂੰ ਸੁਲਝਾਉਣ ਦਾ ਫ਼ੈਸਲਾ ਕੀਤਾ ਹੈ।


Click it and Unblock the Notifications
