INDIA ਬਲਾਕ ਦਾ ਸੁਪਰੀਮ ਕੋਰਟ ਤੱਕ ਮਾਰਚ, SIR ਖ਼ਿਲਾਫ਼ ਪਟੀਸ਼ਨ ਦਾਖ਼ਲ, 11 ਵਿਰੋਧੀ ਆਗੂ ਬਣੇ ਪਟੀਸ਼ਨਕਰਤਾ

ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਮੱਲਿਕਾਰਜੁਨ ਖੜਗੇ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਦਿੱਲੀ ਦੇ ਬਾਰਾਖੰਬਾ ਰੋਡ ਤੋਂ ਸੁਪਰੀਮ ਕੋਰਟ ਵੱਲ ਮਾਰਚ ਕੱਢਿਆ। ਇਸਤੋਂ ਬਾਅਦ ਉਹ ਅਚਾਨਕ ਸੁਪਰੀਮ ਕੋਰਟ ਦੇ ਅੰਦਰ ਪਹੁੰਚ ਗਏ। ਇਹ ਪਹਿਲੀ ਵਾਰ ਹੈ ਜਦੋਂ ਵਿਰੋਧੀ ਧਿਰ ਦੇ ਆਗੂ ਕਿਸੇ ਮੰਗ ਨੂੰ ਲੈ ਕੇ ਮਾਰਚ ਕਰਦੇ ਹੋਏ ਸੁਪਰੀਮ ਕੋਰਟ ਤੱਕ ਪਹੁੰਚੇ ਹਨ।

ਵਿਰੋਧੀ ਧਿਰ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (SIR) ਵਿੱਚ ਕਥਿਤ ਗੜਬੜੀਆਂ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਰਾਹੁਲ ਗਾਂਧੀ, ਅਖਿਲੇਸ਼ ਯਾਦਵ ਅਤੇ ਤੇਜਸਵੀ ਯਾਦਵ ਸਮੇਤ ਵਿਰੋਧੀ ਧਿਰ ਦੇ 11 ਆਗੂ ਪਟੀਸ਼ਨਕਰਤਾ ਬਣੇ ਹਨ। ਐਤਵਾਰ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਭਾਰਤ ਦੇ ਮੁੱਖ ਨਿਆਂਧੀਸ਼ (CJI) ਸੂਰਿਆਕਾਂਤ ਨੂੰ ਪੱਤਰ ਲਿਖ ਕੇ ਮੰਗ ਪੱਤਰ ਸੌਂਪਣ ਲਈ ਸਮਾਂ ਮੰਗਿਆ ਸੀ। ਹਾਲਾਂਕਿ, ਮੁੱਖ ਨਿਆਂਧੀਸ਼ ਨੇ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਅਤੇ ਪਟੀਸ਼ਨ ਦਾਇਰ ਕਰਨ ਲਈ ਕਿਹਾ ਸੀ।

rahul gandhi

ਮਾਰਚ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਲਗਭਗ 40 ਮਿੰਟ ਦੀ ਪ੍ਰੈੱਸ ਕਾਨਫਰੰਸ ਕੀਤੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਵੇਂ ਇਸ ਸੰਘਰਸ਼ ਵਿੱਚ ਇੱਕ ਮਹੀਨਾ, ਦੋ ਮਹੀਨੇ ਜਾਂ ਇੱਕ ਸਾਲ ਲੱਗ ਜਾਵੇ, ਪਰ ਜਦੋਂ ਤੱਕ ਨਿਆਂ ਨਹੀਂ ਮਿਲਦਾ, ਵਿਰੋਧੀ ਧਿਰ ਆਪਣਾ ਸੰਘਰਸ਼ ਜਾਰੀ ਰੱਖੇਗੀ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਦਿੱਲੀ ਨੂੰ ਕਿਲ੍ਹੇ ਵਿੱਚ ਬਦਲ ਦਿੱਤਾ ਗਿਆ ਹੈ ਅਤੇ ਰੇਲ ਗੱਡੀਆਂ ਤੇ ਬੱਸਾਂ ਨੂੰ ਰੋਕਿਆ ਜਾ ਰਿਹਾ ਹੈ।

ਕਾਂਗਰਸ ਆਗੂ ਨੇ ਕਿਹਾ ਕਿ ਇਹ ਲੜਾਈ ਕਿਸੇ ਇੱਕ ਆਗੂ ਦੀ ਨਹੀਂ ਹੈ, ਸਗੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ, ਸਨਮਾਨ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਰਾਹੁਲ ਗਾਂਧੀ ਨੇ ਲੋਕਾਂ ਨੂੰ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮਾਰਚ ਵਿੱਚ ਸ਼ਾਮਲ ਨਹੀਂ ਹੋ ਸਕਦੇ, ਉਹ ਦੁਪਹਿਰ 3 ਵਜੇ ਸੁਪਰੀਮ ਕੋਰਟ ਦੇ ਸਾਹਮਣੇ ਆਪਣੇ ਤਰੀਕੇ ਨਾਲ ਸਮਰਥਨ ਜ਼ਾਹਰ ਕਰਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+