ਫਿਲੀਪੀਨਜ਼ ਦੇ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਏ PM ਮੋਦੀ, ਆਸੀਆਨ-ਭਾਰਤ ਸੰਮੇਲਨ 'ਚ ਵੀ ਹੋਏ ਸ਼ਾਮਿਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਫਿਲੀਪੀਨਜ਼ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਦਾ ਦੌਰਾ ਕੀਤਾ। ਇਸ ਗੁਰਦੁਆਰਾ ਸਾਹਿਬ ਦੀ ਸਥਾਪਨਾ ਸਾਲ 1901 ਵਿੱਚ ਹੋਈ ਸੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਦੇ ਨਵੇਂ ਸਿਰੇ ਤੋਂ ਨਿਰਮਾਣ ਲਈ ਨੀਂਹ ਪੱਥਰ ਵੀ ਰੱਖਿਆ।

ਪ੍ਰਧਾਨ ਮੰਤਰੀ ਨੇ ਰਾਜਧਾਨੀ ਮਨੀਲਾ ਵਿੱਚ ਆਸੀਆਨ-ਭਾਰਤ ਸੰਮੇਲਨ ਵਿੱਚ ਵੀ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਦੁਨੀਆ ਨੇ ਕਈ ਸੰਕਟਾਂ ਦਾ ਸਾਹਮਣਾ ਕੀਤਾ ਹੈ। ਅਜਿਹੇ ਸਮੇਂ ਵਿੱਚ ਅੱਜ ਦੁਨੀਆ ਨੂੰ ਸ਼ਾਂਤੀ, ਸਥਿਰਤਾ ਅਤੇ ਬਿਹਤਰ ਭਵਿੱਖ ਦੀ ਸਭ ਤੋਂ ਵੱਧ ਉਮੀਦ ਹੈ।

modi in manila

ਅੱਜ ਸ਼ਾਮ ਕਵਾਡ ਦੇਸ਼ਾਂ ਦੀ ਹੋਵੇਗੀ ਬੈਠਕ

ਮੋਦੀ ਅੱਜ ਸ਼ਾਮ 4 ਵਜੇ (ਭਾਰਤੀ ਸਮੇਂ ਅਨੁਸਾਰ) ਕਵਾਡ ਦੇਸ਼ਾਂ ਦੇ ਆਗੂਆਂ ਦੀ ਬੈਠਕ ਵਿੱਚ ਸ਼ਾਮਲ ਹੋਣਗੇ। ਇਹ ਬੈਠਕ ਮਨੀਲਾ ਵਿੱਚ ਹੋਵੇਗੀ। ਇਸ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਜਾਪਾਨ ਦੀ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਵੀ ਮੌਜੂਦ ਰਹਿਣਗੇ।

ਭਾਰਤ ਦੀ ਤਰੱਕੀ ਅਤੇ ਆਸੀਆਨ ਦੇਸ਼ਾਂ ਦੀ ਖੁਸ਼ਹਾਲੀ ਇੱਕ-ਦੂਜੇ ਨਾਲ ਜੁੜੀ : PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦਾ ਵਿਕਾਸ ਅਤੇ ਆਸੀਆਨ ਦੇਸ਼ਾਂ ਦੀ ਖੁਸ਼ਹਾਲੀ ਇੱਕ-ਦੂਜੇ ਨਾਲ ਡੂੰਘਾਈ ਨਾਲ ਜੁੜੇ ਹੋਏ ਹਨ। ਭਾਰਤ ਦੀ ਤਰੱਕੀ ਨਾਲ ਆਸੀਆਨ ਦੇਸ਼ਾਂ ਨੂੰ ਵੀ ਲਾਭ ਹੋਵੇਗਾ ਅਤੇ ਆਸੀਆਨ ਦੇਸ਼ਾਂ ਦੀ ਖੁਸ਼ਹਾਲੀ ਭਾਰਤ ਦੇ ਵਿਕਾਸ ਨੂੰ ਹੋਰ ਗਤੀ ਦੇਵੇਗੀ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ-2047 ਅਤੇ ਆਸੀਆਨ ਦਾ 2045 ਦਾ ਵਿਜ਼ਨ ਦੋਵਾਂ ਦੀਆਂ ਸਾਂਝੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਮੋਦੀ ਨੇ ਦੱਸਿਆ ਕਿ ਸਾਲ 2014 ਤੋਂ ਭਾਰਤ ਨੇ ਲੋਕਾਂ ਵਿਚਾਲੇ ਆਪਸੀ ਸੰਪਰਕ ਵਧਾਉਣ ਲਈ 100 ਤੋਂ ਵੱਧ ਪਹਿਲਕਦਮੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਕਰੀਬ 250 ਕੁਇੱਕ ਇੰਪੈਕਟ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਅਤੇ ਹੁਨਰ ਵਿਕਾਸ ਲਈ 10 ਹਜ਼ਾਰ ਤੋਂ ਵੱਧ ਸਕਾਲਰਸ਼ਿਪਾਂ ਦਿੱਤੀਆਂ ਗਈਆਂ ਹਨ।

ਤਿੰਨ ਦਿਨਾਂ ਦੇ ਦੌਰੇ 'ਤੇ ਮਨੀਲਾ ਪਹੁੰਚੇ ਡੋਨਾਲਡ ਟਰੰਪ

ਉੱਧਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਮੰਗਲਵਾਰ ਨੂੰ ਤਿੰਨ ਦਿਨਾਂ ਦੇ ਦੌਰੇ 'ਤੇ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਪਹੁੰਚ ਗਏ ਹਨ। ਉਹ ਇੱਥੇ ਆਸੀਆਨ ਸੰਮੇਲਨ ਵਿੱਚ ਸ਼ਾਮਲ ਹੋਣਗੇ ਅਤੇ ਖੇਤਰੀ ਆਗੂਆਂ ਨਾਲ ਵਪਾਰ ਸਬੰਧੀ ਮੁੱਦਿਆਂ 'ਤੇ ਚਰਚਾ ਕਰਨਗੇ। ਇਸ ਤੋਂ ਬਾਅਦ ਟਰੰਪ ਚੀਨ ਜਾਣਗੇ, ਜਿੱਥੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਪ੍ਰਮਾਣੂ ਮੁੱਦਿਆਂ 'ਤੇ ਗੱਲਬਾਤ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਉੱਤਰੀ ਕੋਰੀਆ ਦੇ ਆਗੂ ਕਿਮ ਜੋਂਗ ਉਨ ਨਾਲ ਵੀ ਮੁਲਾਕਾਤ ਹੋ ਸਕਦੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+