ਦੀਵਾਲੀ 'ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਕਿਹਾ -ਇਸ ਵਾਰ ਵੀ ਦੇਸ਼ ਦੇ ਜਵਾਨਾਂ ਨਾਲ ਮਨਾਊਂਗਾ ਦੀਵਾਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਸਟਾਗ੍ਰਾਮ 'ਤੇ ਰੀਲ ਸਾਂਝੀ ਕਰਕੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਹ ਦੀਵਾਲੀ ਦੇਸ਼ ਦੇ ਬਹਾਦਰ ਸੈਨਿਕਾਂ ਵਿਚਕਾਰ ਮਨਾਉਣਗੇ।
ਹਾਲਾਂਕਿ, ਉਨ੍ਹਾਂ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਉਹ ਇਸ ਵਾਰ ਦੀਵਾਲੀ ਮਨਾਉਣ ਲਈ ਕਿੱਥੇ ਜਾਣਗੇ। ਸਾਲ 2025 ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਗੋਆ ਵਿੱਚ ਆਈਐਨਐਸ ਵਿਕਰਾਂਤ 'ਤੇ ਜਲ ਸੈਨਾ ਦੇ ਜਵਾਨਾਂ ਨਾਲ ਦੀਵਾਲੀ ਮਨਾਈ ਸੀ। ਇਸ ਮੌਕੇ ਉਨ੍ਹਾਂ ਨੇ ਲਗਭਗ 40 ਮਿੰਟ ਤੱਕ ਭਾਸ਼ਣ ਵੀ ਦਿੱਤਾ ਸੀ।

ਪੀਐਮ ਮੋਦੀ ਬੋਲੇ- ਤੁਹਾਡਾ ਸਮਾਂ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਨਾਲ ਭਰਿਆ ਰਹੇ
ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਦੇਸ਼ ਵਿੱਚ ਕਿਹਾ, "ਨਮਸਕਾਰ, ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੇ ਦੇਸ਼ ਨੂੰ ਰੌਸ਼ਨੀਆਂ ਨਾਲ ਜਗਮਗਾ ਰਿਹਾ ਹੈ। ਰੌਸ਼ਨੀ ਦਾ ਇਹ ਤਿਉਹਾਰ ਹਨੇਰੇ ਵਿਰੁੱਧ ਸਾਡੇ ਸੰਕਲਪ ਨੂੰ ਦਰਸਾਉਂਦਾ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਤੁਹਾਡਾ ਇਹ ਤਿਉਹਾਰ ਅਤੇ ਆਉਣ ਵਾਲਾ ਸਮਾਂ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਨਾਲ ਭਰਿਆ ਰਹੇ।
ਮੈਂ ਵੀ ਉਤਸ਼ਾਹ ਨਾਲ ਮਨਾਉਂਦਾ ਹਾਂ ਦੀਵਾਲੀ - PM ਮੋਦੀ
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ -ਮੈਂ ਵੀ ਤੁਹਾਡੀ ਤਰ੍ਹਾਂ ਬਹੁਤ ਉਤਸ਼ਾਹ ਨਾਲ ਦੀਵਾਲੀ ਮਨਾਉਂਦਾ ਹਾਂ। ਤੁਸੀਂ ਜਾਣਦੇ ਹੋ ਕਿ ਹਰ ਸਾਲ ਦੇਸ਼ ਦੇ ਬਹਾਦਰ ਜਵਾਨਾਂ ਵਿਚਕਾਰ ਜਾਣਾ ਮੇਰਾ ਨਿਯਮ ਰਿਹਾ ਹੈ। ਇਸ ਸਾਲ ਵੀ ਇਹ ਸਿਲਸਿਲਾ ਜਾਰੀ ਰਹੇਗਾ। ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ।"
ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਸਥਿਤ ਉਪ ਰਾਸ਼ਟਰਪਤੀ ਭਵਨ ਵਿਖੇ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਗਵਾਨ ਦੀ ਆਰਤੀ ਕੀਤੀ। ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ ਨੂੰ ਤਿਲਕ ਲਗਾਇਆ ਅਤੇ ਤੋਹਫ਼ੇ ਵੀ ਭੇਟ ਕੀਤੇ।


Click it and Unblock the Notifications
