ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਸਾਹ ਲੈਣਾ ਹੋਇਆ ਔਖਾ!, ਪੰਜਾਬ ਦੀ ਹਵਾ ਵੀ ਹੋਈ ਜ਼ਹਿਰੀਲੀ, ਪੜ੍ਹੋ ਪੂਰੀ ਖ਼ਬਰ

ਦੀਵਾਲੀ ਤੋਂ ਬਾਅਦ ਦਿੱਲੀ-NCR ਸਮੇਤ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ ਹੋ ਗਈ ਹੈ। ਦੀਵਾਲੀ ਤੋਂ ਬਾਅਦ ਸੋਮਵਾਰ ਸਵੇਰੇ ਦਿੱਲੀ-NCR ਦੀ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਈ। ਐਤਵਾਰ ਰਾਤ ਲੋਕਾਂ ਵੱਲੋਂ ਜਮ ਕੇ ਪਟਾਕੇ ਚਲਾਏ ਗਏ, ਜਿਸ ਤੋਂ ਬਾਅਦ ਸੋਮਵਾਰ ਸਵੇਰੇ ਦਿੱਲੀ-NCR ਦੇ ਕਈ ਇਲਾਕਿਆਂ ਵਿੱਚ ਦਿੱਖ (ਵਿਜ਼ੀਬਿਲਟੀ) ਵੀ ਕਾਫ਼ੀ ਘੱਟ ਰਹੀ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਮੁਤਾਬਕ, ਦਿੱਲੀ ਦੇ ਪਟਪੜਗੰਜ ਵਿੱਚ AQI 418, ITO ਵਿੱਚ 406, ਰਾਜੀਵ ਚੌਕ ਵਿੱਚ 381 ਅਤੇ ਸਾਊਥ ਐਕਸਟੈਂਸ਼ਨ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ AQI 360 ਦਰਜ ਕੀਤਾ ਗਿਆ। ਇਸਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਦੀਵਾਲੀ ਤੋਂ ਬਾਅਦ ਪਟਾਕਿਆਂ ਦੇ ਧੂੰਏਂ ਕਾਰਨ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਵਧ ਗਿਆ ਹੈ। ਚੰਡੀਗੜ੍ਹ ਦੇ ਮੁਕਾਬਲੇ ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਜ਼ਿਆਦਾ ਜ਼ਹਿਰੀਲੀ ਹੋ ਗਈ ਹੈ।

punjab aqi

ਲੁਧਿਆਣਾ ਦਾ AQI 300 ਅਤੇ ਮੰਡੀ ਗੋਬਿੰਦਗੜ੍ਹ ਦਾ AQI 399 ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਇਹ AQI 129 ਰਿਹਾ।

ਦਿੱਲੀ-NCR ਦੇ ਕਈ ਇਲਾਕਿਆਂ ਵਿੱਚ ਸੋਮਵਾਰ ਸਵੇਰੇ ਵਿਜ਼ੀਬਿਲਟੀ ਕਾਫ਼ੀ ਘੱਟ ਦਰਜ ਕੀਤੀ ਗਈ। ਕੁਝ ਇਲਾਕਿਆਂ ਵਿੱਚ ਤਾਂ ਲੋਕਾਂ ਨੂੰ ਨੇੜੇ ਪਈਆਂ ਚੀਜ਼ਾਂ ਵੀ ਸਾਫ਼ ਦਿਖਾਈ ਨਹੀਂ ਦੇ ਰਹੀਆਂ। ਰਾਜਧਾਨੀ ਦਿੱਲੀ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਅਤੇ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤੀ ਜਾ ਰਹੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਪ੍ਰਦੂਸ਼ਣ ਦੇ ਨਾਲ-ਨਾਲ ਵਿਜ਼ੀਬਿਲਟੀ ਘੱਟ ਹੋਣ ਕਾਰਨ ਰੇਲ ਅਤੇ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ।

NCR ਦੇ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਹਾਲ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਮੁਤਾਬਕ, ਸੋਮਵਾਰ ਸਵੇਰੇ 7 ਵਜੇ ਹਰਿਆਣਾ ਦੇ ਫਰੀਦਾਬਾਦ ਵਿੱਚ AQI 334 ਦਰਜ ਕੀਤਾ ਗਿਆ, ਜੋ ਕਿ 'ਬਹੁਤ ਖ਼ਰਾਬ' ਸ਼੍ਰੇਣੀ ਵਿੱਚ ਆਉਂਦਾ ਹੈ। ਜਦਕਿ ਗੁਰੂਗ੍ਰਾਮ ਵਿੱਚ ਇਹ ਅੰਕੜਾ 316 ਰਿਹਾ।

CPCB ਦੇ ਅਨੁਸਾਰ, ਜੇਕਰ AQI 401 ਤੋਂ 500 ਦੇ ਵਿਚਕਾਰ ਹੋਵੇ ਤਾਂ ਇਸ ਨੂੰ 'ਗੰਭੀਰ' (Severe) ਸ਼੍ਰੇਣੀ ਵਿੱਚ ਰੱਖਿਆ ਜਾਂਦਾ ਹੈ। ਅਜਿਹੀ ਹਵਾ ਸਿਹਤਮੰਦ ਲੋਕਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪਾ ਸਕਦੀ ਹੈ, ਜਦਕਿ ਪਹਿਲਾਂ ਤੋਂ ਬਿਮਾਰ ਲੋਕਾਂ ਲਈ ਇਹ ਗੰਭੀਰ ਸਮੱਸਿਆਵਾਂ ਪੈਦਾ ਕਰ ਸਕਦੀ ਹੈ। ਉੱਥੇ ਹੀ AQI 301 ਤੋਂ 400 ਦੇ ਵਿਚਕਾਰ ਹੋਣ 'ਤੇ ਲੰਬੇ ਸਮੇਂ ਤੱਕ ਅਜਿਹੀ ਹਵਾ ਵਿੱਚ ਸਾਹ ਲੈਣ ਨਾਲ ਸਾਹ ਸਬੰਧੀ ਬਿਮਾਰੀਆਂ ਹੋਣ ਦਾ ਖ਼ਤਰਾ ਰਹਿੰਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+