SIR ਖ਼ਿਲਾਫ਼ ਜੰਤਰ-ਮੰਤਰ 'ਤੇ ਪ੍ਰਦਰਸ਼ਨ, ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, AAP ਆਗੂ ਸੌਰਭ ਭਾਰਦਵਾਜ ਨੂੰ ਕੀਤਾ ਗਿਆ ਡੀਟੇਨ।

ਦਿੱਲੀ ਵਿੱਚ SIR ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਲੈਫਟ, ਆਮ ਆਦਮੀ ਪਾਰਟੀ (AAP) ਅਤੇ ਵਿਦਿਆਰਥੀ ਸੰਗਠਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਜੰਤਰ-ਮੰਤਰ 'ਤੇ ਪਹੁੰਚੇ AAP ਦੇ ਦਿੱਲੀ ਪ੍ਰਧਾਨ ਆਗੂ ਸੌਰਭ ਭਾਰਦਵਾਜ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨ ਦੌਰਾਨ ਕਈ ਹੋਰ ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ।

ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਦਵਾਜ ਨੇ ਕਿਹਾ, "ਚੋਣ ਕਮਿਸ਼ਨ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਲਈ ਵੱਡੀ ਗਿਣਤੀ ਵਿੱਚ ਜੇਨ-ਜ਼ੀ (Gen-Z), ਔਰਤਾਂ ਅਤੇ ਨੌਜਵਾਨ ਜੰਤਰ-ਮੰਤਰ ਪਹੁੰਚਣਗੇ।" ਉਨ੍ਹਾਂ ਅੱਗੇ ਕਿਹਾ, "ਪ੍ਰਦਰਸ਼ਨ ਕਰਨਾ ਸਾਡਾ ਜਮਹੂਰੀ ਹੱਕ ਹੈ। ਪਰ ਪੁਲੀਸ ਸਾਨੂੰ ਦੱਸ ਰਹੀ ਹੈ ਕਿ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਭਾਂਵੇਕਿ 6 ਦਿਨ ਪਹਿਲਾਂ, 'ਆਪ' ਨੇ ਇੱਥੇ ਸ਼ਾਂਤਮਈ ਪ੍ਰਦਰਸ਼ਨ ਲਈ ਅਧਿਕਾਰਤ ਤੌਰ 'ਤੇ ਇਜਾਜ਼ਤ ਲਈ ਅਰਜ਼ੀ ਦਿੱਤੀ ਸੀ।"

SIR protest

ਜੰਤਰ-ਮੰਤਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਤੇ RAF ਦੇ ਜਵਾਨ ਤਾਇਨਾਤ ਕੀਤੇ ਗਏ। ਦਿੱਲੀ ਮੈਟਰੋ ਨੇ ਪੁਲਿਸ ਦੀ ਸਲਾਹ 'ਤੇ ਕਈ ਸਟੇਸ਼ਨਾਂ ਦੇ ਐਂਟਰੀ ਅਤੇ ਐਗਜ਼ਿਟ ਗੇਟ ਅਸਥਾਈ ਤੌਰ 'ਤੇ ਬੰਦ ਕੀਤੇ। ਇਨ੍ਹਾਂ ਵਿੱਚ ਜਨਪਥ, ਪਟੇਲ ਚੌਕ, ਕੇਂਦਰੀ ਸਕੱਤਰੇਤ, ਰਾਜੀਵ ਚੌਕ ਅਤੇ ਮੰਡੀ ਹਾਊਸ ਸਮੇਤ ਕਈ ਸਟੇਸ਼ਨ ਸ਼ਾਮਲ ਹਨ।

ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ SIR ਨਾਲ ਜੁੜੇ ਮੁੱਦਿਆਂ 'ਤੇ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਜੰਤਰ-ਮੰਤਰ 'ਤੇ ਪ੍ਰਸਤਾਵਿਤ ਪ੍ਰਦਰਸ਼ਨ ਲਈ ਇਜਾਜ਼ਤ ਨਾ ਦਿੱਤੇ ਜਾਣ ਦੀ ਵੀ ਰਿਪੋਰਟ ਹੈ।

ਮੁੰਬਈ ਵਿੱਚ ਵੀ ਪ੍ਰਦਰਸ਼ਨ ਦਾ ਐਲਾਨ

ਇਸ ਦੌਰਾਨ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਮੁੰਬਈ ਵਿੱਚ ਵੀ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਸੰਗਠਨ ਵੱਲੋਂ ਸ਼ਿਵਾਜੀ ਪਾਰਕ ਤੋਂ ਅੰਦੋਲਨ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ। ਹਾਲਾਂਕਿ ਮੁੰਬਈ ਪੁਲਿਸ ਵੱਲੋਂ ਇਸ ਪ੍ਰਦਰਸ਼ਨ ਦੀ ਇਜਾਜ਼ਤ ਨਾ ਦਿੱਤੇ ਜਾਣ ਦੀ ਰਿਪੋਰਟ ਵੀ ਸਾਹਮਣੇ ਆਈ ਹੈ।

ਮਨੋਜ ਝਾ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

ਜੰਤਰ-ਮੰਤਰ 'ਤੇ RJD ਸੰਸਦ ਮੈਂਬਰ ਮਨੋਜ ਝਾ ਨੇ ਪ੍ਰਦਰਸ਼ਨ ਲਈ ਇਜਾਜ਼ਤ ਦੇ ਸਵਾਲ 'ਤੇ ਕਿਹਾ ਕਿ ਕੀ ਵਿਰੋਧ ਪ੍ਰਦਰਸ਼ਨ ਕਰਨ ਲਈ ਇਜਾਜ਼ਤ ਦੀ ਲੋੜ ਹੁੰਦੀ ਹੈ? ਉਨ੍ਹਾਂ ਕਿਹਾ ਕਿ ਅੱਜ ਗਾਂਧੀ ਜਯੰਤੀ ਹੈ ਅਤੇ ਦੇਸ਼ ਨੂੰ ਪੁਲਿਸ ਸਟੇਟ ਵਿੱਚ ਬਦਲਣ ਦੇ ਬਾਵਜੂਦ ਗਿਆਨੇਸ਼ ਕੁਮਾਰ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਆਪਣੇ ਕਥਿਤ ਗਲਤ ਕੰਮਾਂ ਨੂੰ ਛੁਪਾ ਨਹੀਂ ਸਕਣਗੇ।

ਪ੍ਰਦਰਸ਼ਨਕਾਰੀਆਂ ਵੱਲੋਂ SIR ਅਤੇ ਵੋਟਰ ਸੂਚੀਆਂ ਨਾਲ ਜੁੜੇ ਮੁੱਦਿਆਂ 'ਤੇ ਆਪਣੀਆਂ ਮੰਗਾਂ ਰੱਖੀਆਂ ਜਾ ਰਹੀਆਂ ਹਨ, ਜਦਕਿ ਚੋਣ ਕਮਿਸ਼ਨ ਨੇ SIR ਨੂੰ ਯੋਗ ਅਤੇ ਅਯੋਗ ਵੋਟਰਾਂ ਦੀ ਪਛਾਣ ਨਾਲ ਜੁੜੀ ਪ੍ਰਕਿਰਿਆ ਦੱਸਿਆ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+