‘ਜਦੋਂ ਤੱਕ ਨਿਆਂ ਨਹੀਂ ਮਿਲਦਾ, ਪਿੱਛੇ ਨਹੀਂ ਹਟਾਂਗੇ’, ਸੁਪਰੀਮ ਕੋਰਟ ਮਾਰਚ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਐਲਾਨ

ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਦਾ ਮਾਰਚ ਭਗਵਾਨ ਸ਼ਿਵ ਦੀ ਬਾਰਾਤ ਵਾਂਗ ਹੈ, ਜਿਸ ਵਿੱਚ ਕੋਈ ਵੀ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਨਾਲ ਲੜਾਈ ਨਹੀਂ, ਸਗੋਂ ਸੰਵਿਧਾਨ ਨੂੰ ਬਚਾਉਣ ਦੀ ਮੁਹਿੰਮ ਹੈ। ਜਦੋਂ ਤੱਕ ਨਿਆਂ ਨਹੀਂ ਮਿਲਦਾ, ਉਹ ਪਿੱਛੇ ਨਹੀਂ ਹਟਣਗੇ।

ਸੁਪਰੀਮ ਕੋਰਟ ਤੱਕ ਕੱਢੇ ਜਾਣ ਵਾਲੇ ਮਾਰਚ ਤੋਂ ਪਹਿਲਾਂ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਰਾਹੁਲ ਗਾਂਧੀ ਨੇ ਇਹ ਗੱਲ ਕਹੀ ਹੈ. ਲਗਭਗ 40 ਮਿੰਟ ਦੀ ਪ੍ਰੈੱਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿੰਨਾ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗੀ, ਵਿਰੋਧੀ ਧਿਰ ਉੱਨੇ ਹੀ ਸਵਾਲ ਉਠਾਏਗੀ।

Rahul gandhi

ਰਾਹੁਲ ਗਾਂਧੀ ਨੇ ਕਿਹਾ ਕਿ ਭਾਵੇਂ ਇਸ ਸੰਘਰਸ਼ ਵਿੱਚ ਇੱਕ ਮਹੀਨਾ, ਦੋ ਮਹੀਨੇ ਜਾਂ ਇੱਕ ਸਾਲ ਲੱਗ ਜਾਵੇ, ਪਰ ਜਦੋਂ ਤੱਕ ਨਿਆਂ ਨਹੀਂ ਮਿਲਦਾ, ਵਿਰੋਧੀ ਧਿਰ ਆਪਣਾ ਸੰਘਰਸ਼ ਜਾਰੀ ਰੱਖੇਗੀ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਦਿੱਲੀ ਨੂੰ ਕਿਲ੍ਹੇ ਵਿੱਚ ਬਦਲ ਦਿੱਤਾ ਗਿਆ ਹੈ ਅਤੇ ਰੇਲ ਗੱਡੀਆਂ ਤੇ ਬੱਸਾਂ ਨੂੰ ਰੋਕਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦਾ ਪ੍ਰਦਰਸ਼ਨ ਜਾਰੀ ਰਹੇਗਾ। ਕਾਂਗਰਸ ਸਮੇਤ INDIA ਬਲਾਕ ਦੀਆਂ ਵਿਰੋਧੀ ਪਾਰਟੀਆਂ ਅੱਜ 'ਚਲੋ ਦਿੱਲੀ ਮਾਰਚ ਫਾਰ ਡੈਮੋਕ੍ਰੇਸੀ' ਤਹਿਤ ਸੁਪਰੀਮ ਕੋਰਟ ਵੱਲ ਮਾਰਚ ਕਰਨਗੀਆਂ। ਰਾਹੁਲ ਗਾਂਧੀ ਨੇ ਦੱਸਿਆ ਕਿ ਵਿਰੋਧੀ ਧਿਰ ਅੱਜ ਅਦਾਲਤ ਵਿੱਚ ਪਟੀਸ਼ਨ ਵੀ ਦਾਇਰ ਕਰੇਗੀ।

ਇਹ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ - ਰਾਹੁਲ ਗਾਂਧੀ

ਕਾਂਗਰਸ ਆਗੂ ਨੇ ਕਿਹਾ ਕਿ ਇਹ ਲੜਾਈ ਕਿਸੇ ਇੱਕ ਆਗੂ ਦੀ ਨਹੀਂ ਹੈ, ਸਗੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ, ਸਨਮਾਨ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਰਾਹੁਲ ਗਾਂਧੀ ਨੇ ਲੋਕਾਂ ਨੂੰ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮਾਰਚ ਵਿੱਚ ਸ਼ਾਮਲ ਨਹੀਂ ਹੋ ਸਕਦੇ, ਉਹ ਦੁਪਹਿਰ 3 ਵਜੇ ਸੁਪਰੀਮ ਕੋਰਟ ਦੇ ਸਾਹਮਣੇ ਆਪਣੇ ਤਰੀਕੇ ਨਾਲ ਸਮਰਥਨ ਜ਼ਾਹਰ ਕਰਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+