ਦੀਵਾਲੀ 'ਤੇ ਦਿੱਲੀ-NCR 'ਚ ਗ੍ਰੀਨ ਪਟਾਕੇ ਚਲਾਉਣ ਦੀ ਮਿਲੀ ਇਜਾਜ਼ਤ, ਸੁਪਰੀਮ ਕੋਰਟ ਨੇ ਤੈਅ ਕੀਤਾ ਸਮਾਂ, ਪੜ੍ਹੋ ਪੂਰੀ ਖ਼ਬਰ

ਦੀਵਾਲੀ 'ਤੇ ਰਾਜਧਾਨੀ ਦਿੱਲੀ 'ਚ ਪਟਾਕੇ ਚਲਾਉਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰ ਦਿੱਤੇ ਹਨ। SC ਵੱਲੋਂ ਦਿੱਲੀ-NCR ਵਿੱਚ 7 ਅਤੇ 8 ਨਵੰਬਰ 2026 ਨੂੰ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਅਦਾਲਤ ਦੇ ਹੁਕਮਾਂ ਮੁਤਾਬਕ, ਲੋਕ ਸਿਰਫ਼ ਸਵੇਰੇ 6 ਵਜੇ ਤੋਂ 7 ਵਜੇ ਤੱਕ ਅਤੇ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾ ਸਕਣਗੇ।

ਸੁਪਰੀਮ ਕੋਰਟ ਨੇ ਹਸਪਤਾਲਾਂ, ਨਰਸਿੰਗ ਹੋਮ, ਪ੍ਰਾਇਮਰੀ ਅਤੇ ਜ਼ਿਲ੍ਹਾ ਸਿਹਤ ਕੇਂਦਰਾਂ, ਬਿਰਧ ਆਸ਼ਰਮਾਂ ਅਤੇ ਨੋਟੀਫਾਈ ਕੀਤੇ ਗਏ ਸਾਈਲੈਂਸ ਜ਼ੋਨਾਂ ਦੇ 300 ਮੀਟਰ ਦੇ ਘੇਰੇ ਵਿੱਚ ਪਟਾਕੇ ਚਲਾਉਣ 'ਤੇ ਪਾਬੰਦੀ ਲਗਾਈ ਹੈ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਇਲਾਕਿਆਂ ਦੇ ਨਾਲ-ਨਾਲ ਵਿੱਦਿਅਕ ਸੰਸਥਾਵਾਂ ਨੂੰ ਵੀ 'ਨੋ-ਕ੍ਰੈਕਰ ਜ਼ੋਨ' ਐਲਾਨਿਆ ਜਾਵੇ। ਇਨ੍ਹਾਂ ਇਲਾਕਿਆਂ ਦੀ ਢੁੱਕਵੀਂ ਨਿਸ਼ਾਨਦੇਹੀ ਕੀਤੀ ਜਾਵੇ ਅਤੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ।

SC on diwali

ਗ੍ਰੀਨ ਪਟਾਕੇ ਚਲਾਉਣ ਨਾਲ ਘੱਟ ਨਿਕਲਦਾ ਹੈ ਧੂੰਆਂ

ਗ੍ਰੀਨ ਪਟਾਕੇ ਅਜਿਹੇ ਪਟਾਕੇ ਹੁੰਦੇ ਹਨ, ਜਿਨ੍ਹਾਂ ਨੂੰ ਆਮ ਪਟਾਕਿਆਂ ਦੇ ਮੁਕਾਬਲੇ ਘੱਟ ਪ੍ਰਦੂਸ਼ਣ ਫੈਲਾਉਣ ਲਈ ਤਿਆਰ ਕੀਤਾ ਜਾਂਦਾ ਹੈ। ਇਨ੍ਹਾਂ ਵਿੱਚ ਹਾਨੀਕਾਰਕ ਰਸਾਇਣਾਂ ਦੀ ਵਰਤੋਂ ਘੱਟ ਕੀਤੀ ਜਾਂਦੀ ਹੈ, ਜਿਸ ਕਾਰਨ ਇਨ੍ਹਾਂ ਨੂੰ ਚਲਾਉਣ ਸਮੇਂ ਘੱਟ ਧੂੰਆਂ ਅਤੇ ਘੱਟ ਨੁਕਸਾਨਦੇਹ ਗੈਸਾਂ ਨਿਕਲਦੀਆਂ ਹਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ 15 ਅਕਤੂਬਰ ਨੂੰ ਦਿੱਲੀ-NCR ਵਿੱਚ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਸਨ। ਉਸ ਸਮੇਂ 19 ਅਤੇ 20 ਅਕਤੂਬਰ ਨੂੰ ਦੋ ਦਿਨਾਂ ਲਈ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

30 ਸਤੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਗਾਏਗੀ। ਹਾਲਾਂਕਿ, 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਸਕਦੀ। ਬੈਂਚ ਨੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਵਿਚਕਾਰਲਾ ਰਸਤਾ ਕੱਢਣਾ ਜ਼ਰੂਰੀ ਹੈ। ਇਸ ਲਈ ਪਟਾਕੇ ਚਲਾਉਣ ਲਈ ਨਿਰਧਾਰਤ ਸਮਾਂ ਤੈਅ ਕੀਤਾ ਜਾ ਸਕਦਾ ਹੈ।

SC ਨੇ ਕਿਹਾ ਸੀ ਵਿਰਾਟ ਕੋਹਲੀ ਰਾਹੀਂ ਬਿਨਾਂ ਪਟਾਕਿਆਂ ਤੋਂ ਦੀਵਾਲੀ ਮਨਾਉਣ ਦੀ ਅਪੀਲ ਕਰਵਾਓ

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਵਿਰਾਟ ਕੋਹਲੀ ਵਰਗੀਆਂ ਮਸ਼ਹੂਰ ਹਸਤੀਆਂ ਦੀ ਮਦਦ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕਦਾ ਹੈ। ਅਦਾਲਤ ਨੇ ਸੁਝਾਅ ਦਿੱਤਾ ਸੀ ਕਿ ਮਸ਼ਹੂਰ ਹਸਤੀਆਂ ਤੋਂ ਅਜਿਹੇ ਵੀਡੀਓ ਜਾਂ ਸੰਦੇਸ਼ ਰਿਕਾਰਡ ਕਰਵਾਏ ਜਾ ਸਕਦੇ ਹਨ, ਜਿਨ੍ਹਾਂ ਰਾਹੀਂ ਉਹ ਲੋਕਾਂ ਨੂੰ ਪ੍ਰਦੂਸ਼ਣ ਵਧਾਏ ਬਿਨਾਂ ਦੀਵਾਲੀ ਮਨਾਉਣ ਦੀ ਅਪੀਲ ਕਰਨ।

ਹਾਲਾਂਕਿ ਹੁਣ SC ਨੇ ਤੈਅ ਸਮੇਂ ਅੰਦਰ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ , ਤਾਂ ਜੋ ਲੋਕ ਸਾਲ ਬਾਅਦ ਆਉਣ ਵਾਲੇ ਇਸ ਤਿਓਹਾਰ ਨੂੰ ਖੁਸ਼ੀ-ਖੁਸ਼ੀ ਮਨਾ ਸਕਣ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+