ਪਾਕਿਸਤਾਨ 'ਚ ਮਸਜਿਦ ਨੇੜੇ ਜ਼ਬਰਦਸਤ ਧਮਾਕਾ, 15 ਦੀ ਮੌਤ, 50 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਮਸਜਿਦ ਨੇੜੇ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿੱਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ, ਜਦਕਿ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਸਜਿਦ ਦਾ ਬਾਹਰੀ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਇੱਕ ਕੰਧ ਵੀ ਢਹਿ ਗਈ। ਕੋਹਾਟ ਦੇ ਸਰਕਾਰੀ ਹਸਪਤਾਲ ਦੇ ਅਧਿਕਾਰੀ ਮੁਤਾਬਕ ਹਸਪਤਾਲ ਵਿੱਚ 15 ਮ੍ਰਿਤਕਾਂ ਦੀਆਂ ਲਾਸ਼ਾਂ ਅਤੇ 50 ਤੋਂ ਵੱਧ ਜ਼ਖਮੀਆਂ ਨੂੰ ਲਿਆਂਦਾ ਗਿਆ ਹੈ। ਜ਼ਖਮੀਆਂ ਵਿੱਚ ਕੁਝ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ, ਜਿਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ।

bomb blast in pakisan

ਜ਼ਖਮੀਆਂ ਦੀ ਗਿਣਤੀ ਵਧਣ ਤੋਂ ਬਾਅਦ ਹਸਪਤਾਲ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੋਹਾਟ-ਹੰਗੂ ਰੋਡ ਨੂੰ ਬੰਦ ਕਰ ਦਿੱਤਾ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਧਮਾਕਾ ਕਿਸ ਤਰ੍ਹਾਂ ਹੋਇਆ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਮੁਤਾਬਕ ਧਮਾਕੇ ਕਾਰਨ ਮਸਜਿਦ ਦੇ ਬਾਹਰੀ ਹਿੱਸੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।

ਖ਼ੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਨੇ ਮੰਗੀ ਘਟਨਾ ਦੀ ਰਿਪੋਰਟ

ਖ਼ੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਸੋਹੇਲ ਅਫ਼ਰੀਦੀ ਨੇ ਘਟਨਾ ਦੀ ਪੂਰੀ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਬੇਗੁਨਾਹ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗਲਤ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ। ਅਫਰੀਦੀ ਨੇ ਕਿਹਾ, "ਅੱਤਵਾਦੀਆਂ ਦੀਆਂ ਅਜਿਹੀਆਂ ਹਰਕਤਾਂ ਨਾਲ ਦੇਸ਼ ਦਾ ਹੌਸਲਾ ਨਹੀਂ ਟੁੱਟੇਗਾ। ਖ਼ੈਬਰ ਪਖ਼ਤੂਨਖਵਾ ਦੇ ਗਵਰਨਰ ਫੈਜ਼ਲ ਕਰੀਮ ਨੇ ਵੀ ਧਮਾਕੇ ਦੀ ਨਿੰਦਾ ਕੀਤੀ ਹੈ।

ਕੋਹਾਟ ਵਿੱਚ ਪਹਿਲਾਂ ਵੀ ਹੋ ਚੁੱਕਾ ਹੈ ਬੰਬ ਧਮਾਕਾ

ਕੋਹਾਟ ਵਿੱਚ ਇਸ ਤੋਂ ਪਹਿਲਾਂ ਵੀ ਵੱਡਾ ਹਮਲਾ ਹੋ ਚੁੱਕਾ ਹੈ। 2010 ਵਿੱਚ ਪੁਲਿਸ ਲਾਈਨਜ਼ ਦੇ ਪਿੱਛੇ ਬਣੀ ਇੱਕ ਪੁਲਿਸ ਕਲੋਨੀ ਵਿੱਚ ਰਿਮੋਟ ਕੰਟਰੋਲ ਬੰਬ ਧਮਾਕਾ ਹੋਇਆ ਸੀ। ਇਸ ਹਮਲੇ ਵਿੱਚ 20 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਜ਼ਿਆਦਾਤਰ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਸਨ। ਇਸ ਤੋਂ ਅਲਾਵਾ ਵੀ ਪਾਕਿਸਤਾਨ ਵਿੱਚ ਧਾਰਮਿਕ ਸਥਾਨਾਂ ਦੇ ਬਾਹਰ ਕਈ ਵਾਰ ਬੰਬ ਧਮਾਕੇ ਹੋ ਚੁੱਕੇ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+