ਇਟਲੀ ਦੇ ਸਕੂਲਾਂ ’ਚ ਬੁਰਕਾ-ਨਕਾਬ ’ਤੇ ਪਾਬੰਦੀ! ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵੀ ਹੋਵੇਗੀ ਸੀਮਤ

ਇਟਲੀ ਵਿੱਚ ਜਲਦ ਹੀ ਸਕੂਲਾਂ 'ਚ ਬੁਰਕੇ ਅਤੇ ਨਕਾਬ ਪਹਿਨਣ 'ਤੇ ਪਾਬੰਦੀ ਲੱਗ ਸਕਦੀ ਹੈ। ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਸਕੂਲਾਂ ਵਿੱਚ ਬੁਰਕਾ ਅਤੇ ਨਕਾਬ 'ਤੇ ਪਾਬੰਦੀ ਲਗਾਉਣ ਲਈ ਨਵਾਂ ਪ੍ਰਸਤਾਵ ਲਿਆਉਣ ਦਾ ਐਲਾਨ ਕੀਤਾ ਹੈ।

ਮੇਲੋਨੀ ਨੇ ਐਤਵਾਰ ਨੂੰ ਆਪਣੀ ਪਾਰਟੀ ਦੇ ਇੱਕ ਯੂਥ ਸਮਾਗਮ ਦੌਰਾਨ ਕਿਹਾ ਕਿ ਇਸ ਸਬੰਧੀ ਪ੍ਰਸਤਾਵ ਜਲਦ ਹੀ ਮੰਤਰੀ ਮੰਡਲ ਦੇ ਸਾਹਮਣੇ ਲਿਆਂਦਾ ਜਾਵੇਗਾ। ਹਾਲਾਂਕਿ, ਇਹ ਅਜੇ ਕਾਨੂੰਨ ਨਹੀਂ ਬਣਿਆ ਹੈ। ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਪ੍ਰਸਤਾਵ ਨੂੰ ਸੰਸਦ ਵਿੱਚ ਭੇਜਿਆ ਜਾਵੇਗਾ। ਰਿਪੋਰਟਾਂ ਮੁਤਾਬਕ ਕਾਨੂੰਨ ਬਣਨ ਲਈ ਇਸ ਨੂੰ 60 ਦਿਨਾਂ ਦੇ ਅੰਦਰ ਸੰਸਦੀ ਮਨਜ਼ੂਰੀ ਦੀ ਲੋੜ ਹੋਵੇਗੀ।

burqa ban in italy

ਮੇਲੋਨੀ ਮੁਤਾਬਕ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਚਿਹਰਾ ਪੂਰੀ ਤਰ੍ਹਾਂ ਢੱਕਿਆ ਹੋਇਆ ਨਹੀਂ ਹੋਣਾ ਚਾਹੀਦਾ। ਪ੍ਰਸਤਾਵ ਵਿੱਚ ਬੁਰਕਾ ਅਤੇ ਨਕਾਬ 'ਤੇ ਪਾਬੰਦੀ ਦੀ ਗੱਲ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਸਕੂਲਾਂ ਦੀਆਂ ਕਲਾਸਾਂ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਲਈ ਵੀ ਇੱਕ ਵੱਧ ਤੋਂ ਵੱਧ ਹੱਦ ਤੈਅ ਕਰਨ ਦੀ ਯੋਜਨਾ ਬਣਾ ਰਹੀ ਹੈ।

ਇਟਲੀ ਵਿੱਚ ਪਹਿਲਾਂ ਵੀ ਚੱਲਦੀ ਰਹੀ ਹੈ ਚਿਹਰਾ ਢੱਕਣ 'ਤੇ ਬਹਿਸ

ਇਟਲੀ ਦਾ ਇਹ ਕਦਮ ਯੂਰਪ ਵਿੱਚ ਚਿਹਰਾ ਢੱਕਣ ਵਾਲੇ ਕੱਪੜਿਆਂ 'ਤੇ ਚੱਲ ਰਹੀ ਲੰਬੇ ਸਮੇਂ ਦੀ ਬਹਿਸ ਦੇ ਸੰਦਰਭ ਵਿੱਚ ਆਇਆ ਹੈ। ਫਰਾਂਸ ਅਤੇ ਬੈਲਜੀਅਮ ਸਮੇਤ ਕੁਝ ਯੂਰਪੀ ਦੇਸ਼ਾਂ ਵਿੱਚ ਜਨਤਕ ਥਾਵਾਂ 'ਤੇ ਚਿਹਰਾ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜਿਆਂ 'ਤੇ ਪਾਬੰਦੀਆਂ ਪਹਿਲਾਂ ਤੋਂ ਲਾਗੂ ਹਨ। ਆਸਟ੍ਰੀਆ ਵਿੱਚ ਵੀ ਸਕੂਲਾਂ ਨਾਲ ਸਬੰਧਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।

ਯੂਰਪੀ ਮਨੁੱਖੀ ਅਧਿਕਾਰ ਅਦਾਲਤ ਨੇ ਫਰਾਂਸ ਅਤੇ ਬੈਲਜੀਅਮ ਵਿੱਚ ਜਨਤਕ ਥਾਵਾਂ 'ਤੇ ਚਿਹਰਾ ਢੱਕਣ 'ਤੇ ਲਗਾਈਆਂ ਪਾਬੰਦੀਆਂ ਨਾਲ ਸਬੰਧਤ ਮਾਮਲਿਆਂ 'ਤੇ ਫੈਸਲੇ ਦਿੱਤੇ ਹਨ। ਇਸ ਦੇ ਨਾਲ ਹੀ ਮਨੁੱਖੀ ਅਧਿਕਾਰ ਸੰਗਠਨਾਂ ਵੱਲੋਂ ਅਜਿਹੀਆਂ ਪਾਬੰਦੀਆਂ ਨੂੰ ਲੈ ਕੇ ਇਤਰਾਜ਼ ਵੀ ਜਤਾਇਆ ਜਾਂਦਾ ਰਿਹਾ ਹੈ।

ਮੇਲੋਨੀ ਸਰਕਾਰ 'ਤੇ ਸੱਜੇ ਪੱਖ ਤੋਂ ਵੀ ਦਬਾਅ

ਇਟਲੀ ਵਿੱਚ 2027 ਵਿੱਚ ਆਮ ਚੋਣਾਂ ਹੋਣੀਆਂ ਹਨ ਅਤੇ ਇਮੀਗ੍ਰੇਸ਼ਨ ਪਹਿਲਾਂ ਹੀ ਇੱਕ ਵੱਡਾ ਸਿਆਸੀ ਮੁੱਦਾ ਬਣਿਆ ਹੋਇਆ ਹੈ। ਮੇਲੋਨੀ ਦੀ ਪਾਰਟੀ ਬ੍ਰਦਰਜ਼ ਆਫ਼ ਇਟਲੀ (FdI) ਨੂੰ ਆਪਣੇ ਤੋਂ ਵੀ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਦੀ ਮੰਗ ਕਰਨ ਵਾਲੀਆਂ ਸੱਜੇ ਪੱਖ ਦੀਆਂ ਤਾਕਤਾਂ ਤੋਂ ਚੁਣੌਤੀ ਮਿਲ ਰਹੀ ਹੈ।

ਇਸੇ ਸੰਦਰਭ ਵਿੱਚ ਸਕੂਲਾਂ ਵਿੱਚ ਬੁਰਕਾ-ਨਕਾਬ 'ਤੇ ਪਾਬੰਦੀ, ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਅਤੇ ਕੁਝ ਮਾਪਿਆਂ ਲਈ ਇਟਾਲੀਅਨ ਭਾਸ਼ਾ ਸਿੱਖਣਾ ਲਾਜ਼ਮੀ ਕਰਨ ਵਾਲੇ ਪ੍ਰਸਤਾਵ ਨੂੰ ਇਟਲੀ ਦੀ ਇਮੀਗ੍ਰੇਸ਼ਨ ਅਤੇ ਸਕੂਲੀ ਏਕੀਕਰਨ ਨੀਤੀ ਵਿੱਚ ਇੱਕ ਨਵੇਂ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+