ਅਮਰੀਕਾ ਦੇ ਯੂਬਾ ਸਿਟੀ ’ਚ ਨਗਰ ਕੀਰਤਨ ਦੌਰਾਨ ਚੱਲੀਆਂ ਕਿਰਪਾਨਾਂ! ਦੋ ਧਿਰਾਂ ਵਿਚਾਲੇ ਝੜੱਪ, ਵੀਡੀਓ ਵਾਇਰਲ

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਯੂਬਾ ਸਿਟੀ ਵਿੱਚ ਨਗਰ ਕੀਰਤਨ ਦੌਰਾਨ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਨੌਜਵਾਨ ਇੱਕ ਵਿਅਕਤੀ 'ਤੇ ਕਿਰਪਾਨਾਂ ਨਾਲ ਹਮਲਾ ਕਰਦੇ ਦਿਖਾਈ ਦੇ ਰਹੇ ਹਨ।

ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਧਿਰਾਂ ਵਿਚਾਲੇ ਤਕਰਾਰ ਤੋਂ ਬਾਅਦ ਮਾਮਲਾ ਹਿੰਸਕ ਰੂਪ ਧਾਰ ਲੈਂਦਾ ਹੈ। ਇਸ ਦੌਰਾਨ ਇੱਕ ਨੌਜਵਾਨ ਜ਼ਮੀਨ 'ਤੇ ਡਿੱਗ ਜਾਂਦਾ ਹੈ ਅਤੇ ਕੁਝ ਹੋਰ ਵਿਅਕਤੀ ਉਸ 'ਤੇ ਕਿਰਪਾਨਾਂ ਨਾਲ ਹਮਲਾ ਕਰਦੇ ਨਜ਼ਰ ਆਉਂਦੇ ਹਨ।

yuba city

ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿੱਚ ਚਿੰਤਾ ਪ੍ਰਗਟਾਈ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕਰਨ ਵਾਲਿਆਂ ਨੇ ਸਵਾਲ ਉਠਾਇਆ ਹੈ ਕਿ ਧਾਰਮਿਕ ਸਮਾਗਮ ਦੌਰਾਨ ਅਜਿਹੀ ਹਿੰਸਾ ਕਾਰਨ ਉੱਥੇ ਮੌਜੂਦ ਸੰਗਤ ਦੀ ਜਾਨ ਵੀ ਖ਼ਤਰੇ ਵਿੱਚ ਪੈ ਸਕਦੀ ਸੀ। ਲੋਕ ਨਗਰ ਕੀਰਤਨ ਦੌਰਾਨ ਹਥਿਆਰਾਂ ਦੇ ਇਸਤੇਮਾਲ ਦੀ ਵਰਤੋਂ ਨੂੰ ਲੈ ਕੇ ਵੀ ਸਵਾਲ ਚੁੱਕ ਰਹੇ ਹਨ।

ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਨਗਰ ਕੀਰਤਨਾਂ ਵਰਗੇ ਪਵਿੱਤਰ ਧਾਰਮਿਕ ਸਮਾਗਮਾਂ ਵਿੱਚ ਹਥਿਆਰਾਂ ਦੀ ਵਰਤੋਂ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਜਾਣ। ਹਾਲਾਂਕਿ, ਘਟਨਾ ਦੇ ਕਾਰਨਾਂ, ਜ਼ਖ਼ਮੀਆਂ ਅਤੇ ਪੁਲਿਸ ਕਾਰਵਾਈ ਬਾਰੇ ਅਧਿਕਾਰਤ ਜਾਣਕਾਰੀ ਫਿਲਹਾਲ ਸਾਹਮਣੇ ਆਉਣੀ ਬਾਕੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+