US 'ਚ ਵਿਦੇਸ਼ੀ ਵਿਦਿਆਰਥੀਆਂ ਦੀ ਨੌਕਰੀ ਹੋਵੇਗੀ ਮਹਿੰਗੀ, Trump ਲਾਗੂ ਕਰ ਰਿਹੈ ਨਵਾਂ ਨਿਯਮ !

ਅਮਰੀਕਾ ਵਿੱਚ ਪੜ੍ਹਾਈ ਤੋਂ ਬਾਅਦ ਨੌਕਰੀ ਕਰਨਾ ਹੁਣ ਹੋਰ ਵੀ ਮਹਿੰਗਾ ਹੋਣ ਵਾਲਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨੌਕਰੀ ਕਰਨ ਦੀ ਪ੍ਰਕਿਰਿਆ ਨੂੰ ਮਹਿੰਗਾ ਕਰਨ ਦੀ ਤਿਆਰੀ ਕਰ ਰਹੀ ਹੈ।

ਰਿਪੋਰਟਾਂ ਮੁਤਾਬਕ ਇਸ ਪ੍ਰਸਤਾਵ ਨੂੰ ਵ੍ਹਾਈਟ ਹਾਊਸ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ। ਹੁਣ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਆਮ ਲੋਕਾਂ, ਸੰਸਥਾਵਾਂ ਅਤੇ ਹੋਰ ਸਬੰਧਤ ਧਿਰਾਂ ਤੋਂ ਇਸ 'ਤੇ ਇਤਰਾਜ਼ ਅਤੇ ਸੁਝਾਅ ਮੰਗੇ ਜਾਣਗੇ।

trump new law

ਪ੍ਰਸਤਾਵਿਤ ਨਿਯਮ ਤਹਿਤ ਵਿਦੇਸ਼ੀ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਨੌਕਰੀ ਕਰਨ ਦੀ ਇਜਾਜ਼ਤ ਦੇਣ ਵਾਲੇ Optional Practical Training (OPT) ਲਈ ਲਗਭਗ 1 ਲੱਖ ਅਮਰੀਕੀ ਡਾਲਰ (ਕਰੀਬ 96 ਲੱਖ ਰੁਪਏ) ਦੀ ਫੀਸ ਦੇਣੀ ਪੈ ਸਕਦੀ ਹੈ। ਹਾਲਾਂਕਿ, ਇਹ ਨਿਯਮ ਅਜੇ ਲਾਗੂ ਨਹੀਂ ਹੋਇਆ ਹੈ। ਜੇਕਰ OPT ਲਈ 1 ਲੱਖ ਡਾਲਰ ਦੀ ਪ੍ਰਸਤਾਵਿਤ ਫੀਸ ਲਾਗੂ ਹੁੰਦੀ ਹੈ, ਤਾਂ ਅਮਰੀਕਾ ਵਿੱਚ ਪੜ੍ਹਾਈ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਪੜ੍ਹਾਈ ਤੋਂ ਬਾਅਦ ਨੌਕਰੀ ਕਰਨ ਦਾ ਰਸਤਾ ਪਹਿਲਾਂ ਦੇ ਮੁਕਾਬਲੇ ਕਾਫੀ ਮਹਿੰਗਾ ਹੋ ਸਕਦਾ ਹੈ। ਇਸ ਤਹਿਤ ਗ੍ਰੈਜੂਏਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਆਮ ਤੌਰ 'ਤੇ 12 ਮਹੀਨਿਆਂ ਤੱਕ ਨੌਕਰੀ ਕਰਨ ਦੀ ਇਜਾਜ਼ਤ ਮਿਲਦੀ ਹੈ।

STEM (Science, Technology, Engineering and Mathematics) ਨਾਲ ਜੁੜੇ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਇਸ ਤੋਂ ਇਲਾਵਾ 24 ਮਹੀਨਿਆਂ ਦਾ ਐਕਸਟੈਂਸ਼ਨ ਮਿਲ ਸਕਦਾ ਹੈ। ਇਸ ਤਰ੍ਹਾਂ ਯੋਗ STEM ਵਿਦਿਆਰਥੀਆਂ ਨੂੰ ਕੁੱਲ 36 ਮਹੀਨਿਆਂ ਤੱਕ OPT ਤਹਿਤ ਕੰਮ ਕਰਨ ਦਾ ਮੌਕਾ ਮਿਲ ਸਕਦਾ ਹੈ। OPT ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕੁਝ ਵਿਦਿਆਰਥੀ ਅਮਰੀਕਾ ਵਿੱਚ ਲੰਬੇ ਸਮੇਂ ਤੱਕ ਨੌਕਰੀ ਜਾਰੀ ਰੱਖਣ ਲਈ ਹੋਰ ਵਰਕ ਵੀਜ਼ਾ ਵਿਕਲਪਾਂ ਦੀ ਵਰਤੋਂ ਕਰਦੇ ਹਨ।

OPT ਲਈ ਫਿਲਹਾਲ ਕਰੀਬ 40 ਹਜ਼ਾਰ ਰੁਪਏ ਫੀਸ

ਫਿਲਹਾਲ OPT ਲਈ ਫੀਸ ਕਰੀਬ 40 ਹਜ਼ਾਰ ਰੁਪਏ ਹੈ। ਜੇਕਰ ਪ੍ਰਸਤਾਵਿਤ 1 ਲੱਖ ਡਾਲਰ ਦੀ ਫੀਸ ਲਾਗੂ ਹੋ ਜਾਂਦੀ ਹੈ ਤਾਂ ਵਿਦਿਆਰਥੀਆਂ ਨੂੰ ਮੌਜੂਦਾ ਫੀਸ ਦੇ ਮੁਕਾਬਲੇ ਕਈ ਗੁਣਾ ਵੱਧ ਰਕਮ ਅਦਾ ਕਰਨੀ ਪਵੇਗੀ। ਅਮਰੀਕਾ ਵਿੱਚ ਪੜ੍ਹਾਈ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਇਹ ਖਰਚਾ ਟਿਊਸ਼ਨ ਫੀਸ ਅਤੇ ਰਹਿਣ-ਖਾਣ ਦੇ ਖਰਚਿਆਂ ਤੋਂ ਇਲਾਵਾ ਹੋਵੇਗਾ। ਇਸ ਨਾਲ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਅਮਰੀਕਾ ਵਿੱਚ ਕੰਮ ਕਰਨ ਦੀ ਯੋਜਨਾ ਬਣਾ ਰਹੇ ਵਿਦਿਆਰਥੀਆਂ 'ਤੇ ਵਾਧੂ ਆਰਥਿਕ ਬੋਝ ਪੈ ਸਕਦਾ ਹੈ।

ਇਸ ਤੋਂ ਪਹਿਲਾਂ ਅਗਸਤ ਵਿੱਚ ਟਰੰਪ ਪ੍ਰਸ਼ਾਸਨ ਵੱਲੋਂ H-1B ਵੀਜ਼ਾ ਨੂੰ ਲੈ ਕੇ ਵੀ ਨਵਾਂ ਪ੍ਰਸਤਾਵ ਜਾਰੀ ਕੀਤਾ ਗਿਆ ਸੀ। ਇਸ ਦੇ ਤਹਿਤ ਵਿਦੇਸ਼ੀ ਕਰਮਚਾਰੀਆਂ ਲਈ ਹਰ H-1B ਵੀਜ਼ਾ 'ਤੇ 1,03,265 ਅਮਰੀਕੀ ਡਾਲਰ (ਕਰੀਬ 98 ਲੱਖ ਰੁਪਏ) ਦੀ ਵਾਧੂ ਫੀਸ ਦਾ ਪ੍ਰਸਤਾਵ ਰੱਖਿਆ ਗਿਆ ਸੀ।

2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ OPT ਤਹਿਤ ਕਰ ਰਹੇ ਨੌਕਰੀ

ਅਮਰੀਕਾ ਵਿੱਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ OPT ਤਹਿਤ ਨੌਕਰੀ ਕਰ ਰਹੇ ਹਨ। ਵਿਦੇਸ਼ੀ ਵਿਦਿਆਰਥੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਸਭ ਤੋਂ ਵੱਧ ਦੱਸੀ ਜਾਂਦੀ ਹੈ। ਜੇਕਰ OPT ਦੀ ਫੀਸ ਵਿੱਚ ਵੱਡਾ ਵਾਧਾ ਹੁੰਦਾ ਹੈ ਤਾਂ ਵਿਦੇਸ਼ੀ ਵਿਦਿਆਰਥੀ, ਖਾਸ ਕਰਕੇ ਭਾਰਤੀ ਵਿਦਿਆਰਥੀਆਂ ਲਈ ਸਭ ਤੋਂ ਔਖਾ ਹੋ ਸਕਦਾ ਹੈ ਕਿ ਕਿਉਂਕਿ ਜ਼ਿਆਦਾਤਰ ਵਿਦਿਆਰਥੀ ਕਰਜ਼ਾ ਚੁੱਕ ਕੇ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਜਾਂਦੇ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+