UN ’ਚ ਭਾਰਤ ਖਿਲਾਫ਼ ਪਾਕਿਸਤਾਨੀ PM ਦਾ ਬਿਆਨ, ਭਾਰਤ ਨੇ ਵੀ ਦਿੱਤਾ ਠੋਕਵਾਂ ਜਵਾਬ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਭਾਰਤ ਨੂੰ ਧਮਕੀ ਦਿੱਤੀ ਹੈ। UN ਮਹਾਸਭਾ ਦੇ 81ਵੇਂ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿੰਧੂ ਨਦੀ ਦੇ ਪਾਣੀ ਨੂੰ ਲੈ ਕੇ ਪਾਕਿਸਤਾਨ ਦੇ PM ਭਾਰਤ ਨੂੰ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਪਾਕਿਸਤਾਨ ਦੇ ਹਿੱਸੇ ਦੇ ਪਾਣੀ ਨੂੰ ਰੋਕਣ ਦੀ ਕੋਸ਼ਿਸ਼ ਕਰੇਗਾ ਤਾਂ ਪਾਕਿਸਤਾਨ ਇਸ ਨੂੰ 'ਜੰਗ ਦੀ ਕਾਰਵਾਈ' ਮੰਨੇਗਾ।
ਸ਼ਹਿਬਾਜ਼ ਸ਼ਰੀਫ ਨੇ ਆਪਣੇ ਭਾਸ਼ਣ ਵਿੱਚ ਕਸ਼ਮੀਰ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਕਸ਼ਮੀਰ ਪਾਕਿਸਤਾਨ ਲਈ 'ਗਰਦਨ ਦੀ ਨਸ' ਵਰਗਾ ਹੈ। ਉਨ੍ਹਾਂ ਦੱਖਣੀ ਏਸ਼ੀਆ ਵਿੱਚ ਮੁੜ ਤਣਾਅ ਵਾਲੇ ਹਾਲਾਤ ਨਾ ਬਣਨ ਦੇਣ ਲਈ ਕਸ਼ਮੀਰ ਮੁੱਦੇ ਦੇ ਹੱਲ ਦੀ ਲੋੜ 'ਤੇ ਜ਼ੋਰ ਦਿੱਤਾ। ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਮਈ 2025 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਫੌਜੀ ਟਕਰਾਅ ਦਾ ਵੀ ਜ਼ਿਕਰ ਕੀਤਾ।

ਅਪ੍ਰੈਲ 2025 ਵਿੱਚ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋਈ ਸੀ। ਭਾਰਤ ਨੇ ਦੋਸ਼ ਲਗਾਇਆ ਸੀ ਕਿ ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਨੂੰ ਪਾਕਿਸਤਾਨ ਵੱਲੋਂ ਸਮਰਥਨ ਮਿਲਿਆ ਸੀ।
ਉਨ੍ਹਾਂ ਪਾਕਿਸਤਾਨੀ ਫੌਜ ਦੀ ਕਾਰਵਾਈ ਅਤੇ ਫੀਲਡ ਮਾਰਸ਼ਲ ਆਸੀਮ ਮੁਨੀਰ ਦੀ ਅਗਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਾਕਿਸਤਾਨ ਨੇ ਭਾਰਤ ਨੂੰ ਜਵਾਬ ਦਿੱਤਾ ਸੀ।ਸ਼ਹਿਬਾਜ਼ ਸ਼ਰੀਫ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਵੀ ਤਾਰੀਫ਼ ਕੀਤੀ ਅਤੇ ਕਿਹਾ ਕਿ ਮਈ 2025 ਵਿੱਚ ਦੋਵਾਂ ਦੇਸ਼ਾਂ ਵਿਚਾਲੇ ਵਧੇ ਤਣਾਅ ਨੂੰ ਘਟਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਰਹੀ। ਟਰੰਪ ਨੇ ਸ਼ੁੱਕਰਵਾਰ ਨੂੰ ਸ਼ਹਿਬਾਜ਼ ਸ਼ਰੀਫ ਦੇ ਭਾਸ਼ਣ ਦਾ 87 ਸਕਿੰਟ ਦਾ ਇੱਕ ਵੀਡੀਓ ਆਪਣੇ Truth Social ਅਕਾਊਂਟ 'ਤੇ ਬਿਨਾਂ ਕਿਸੇ ਟਿੱਪਣੀ ਦੇ ਸਾਂਝਾ ਕੀਤਾ।
ਭਾਰਤ ਨੇ UN 'ਚ ਦਿੱਤਾ ਜਵਾਬ
ਸ਼ਹਿਬਾਜ਼ ਸ਼ਰੀਫ ਦੇ ਭਾਸ਼ਣ ਤੋਂ ਬਾਅਦ ਭਾਰਤ ਨੇ ਵੀ ਜਵਾਬ ਦਿੱਤਾ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਫਰਸਟ ਸੈਕਟਰੀ ਪੇਟਲ ਗਹਿਲੋਤ ਨੇ ਕਿਹਾ ਕਿ ਸਰਹੱਦ ਪਾਰ ਅੱਤਵਾਦ ਖ਼ਿਲਾਫ਼ ਭਾਰਤ ਆਪਣਾ ਬਚਾਅ ਕਰਨ ਦੇ ਅਧਿਕਾਰ ਦੀ ਵਰਤੋਂ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਨਤੀਜੇ ਭੁਗਤਣੇ ਪੈਣਗੇ। ਭਾਰਤ ਨੇ ਪਾਕਿਸਤਾਨ ਦੇ ਕਸ਼ਮੀਰ ਅਤੇ ਅੱਤਵਾਦ ਸਬੰਧੀ ਦਾਅਵਿਆਂ ਨੂੰ ਵੀ ਖਾਰਜ ਕੀਤਾ ਅਤੇ ਕਿਹਾ ਕਿ ਸਾਲਾਂ ਤੱਕ ਇੱਕੋ ਦਾਅਵਾ ਦੁਹਰਾਉਣ ਨਾਲ ਉਹ ਸੱਚ ਨਹੀਂ ਬਣ ਜਾਂਦਾ।


Click it and Unblock the Notifications
