ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਗੱਡੀ 'ਚ ਬੈਠੇ ਮੁੰਡੇ ਨੂੰ ਗੋਲੀਆਂ ਨਾਲ ਭੁੰਨ ਗਏ ਕਾਤਲ

ਕੈਨੇਡਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਪੈਂਦੇ ਸ਼ਹਿਰ ਲੈਂਗਲੀ ਵਿਖੇ ਇੱਕ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। 5 ਅਕਤੂਬਰ ਦੀ ਸ਼ਾਮ ਨੂੰ ਵਾਪਰੀ ਇਸ ਵਾਰਦਾਤ ਦੌਰਾਨ 23 ਸਾਲਾ ਜੀਵਨ ਜੌਹਲ ਦਾ ਉਸ ਦੀ ਚਿੱਟੀ ਰੰਗ ਦੀ ਰੇਂਜ ਰੋਵਰ ਗੱਡੀ ਅੰਦਰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਜੀਵਨ ਜੌਹਲ ਲੈਂਗਲੀ ਸਥਿਤ 'ਕੈਕਟਸ ਕਲੱਬ ਕੈਫ਼ੇ' ਦੇ ਬਾਹਰ ਆਪਣੀ ਕਾਰ 'ਚ ਬੈਠਾ ਸੀ ਕਿ ਇਸੇ ਦੌਰਾਨ ਅਚਾਨਕ ਦੋ ਅਣਪਛਾਤੇ ਹਮਲਾਵਰਾਂ ਆਏ ਤੇ ਉਨ੍ਹਾਂ ਨੇ ਜੀਵਨ ਦੀ ਕਾਰ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਤੇ ਐਮਰਜੈਂਸੀ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਪਰ ਜੌਹਲ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਸੀ।

jeewan johal

ਵਾਰਦਾਤ ਵਾਲੀ ਥਾਂ ਤੋਂ ਸਿਰਫ਼ 1 ਕਿਲੋਮੀਟਰ ਦੂਰ ਪੁਲਿਸ ਨੂੰ ਇੱਕ ਸੜੀ ਹੋਈ ਕਾਰ ਵੀ ਬਰਾਮਦ ਹੋਈ ਹੈ, ਜਿਸ ਬਾਰੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਆਪਣੇ ਫੋਰੈਂਸਿਕ ਸਬੂਤ ਮਿਟਾਉਣ ਲਈ ਵਾਰਦਾਤ ਤੋਂ ਬਾਅਦ ਕਾਰ ਨੂੰ ਅੱਗ ਲਗਾ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਪੂਰੇ ਮਾਮਲੇ ਦੀ ਜਾਂਚ ਆਪਣੇ ਹੱਥਾਂ 'ਚ ਲੈ ਲਈ ਹੈ।

ਕੈਨੇਡੀਅਨ ਪੁਲਿਸ ਅਨੁਸਾਰ ਜੀਵਨ ਜੌਹਲ ਖ਼ਤਰਨਾਕ 'ਬ੍ਰਦਰਜ਼ ਕੀਪਰਜ਼' ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਪੁਲਸ ਵੱਲੋਂ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਪਹਿਲਾਂ ਹੀ ਜਾਨੀ ਖ਼ਤਰੇ ਦੀ ਚਿਤਾਵਨੀ ਦਿੱਤੀ ਗਈ ਸੀ। ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ ਤੇ ਛੇਤੀ ਹੀ ਇਸ ਮਾਮਲੇ 'ਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+