ਕੈਨੇਡਾ ਤੋਂ 4 ਪੰਜਾਬੀ ਡਿਪੋਰਟ, ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਵੀ ਵੱਡੀ ਚੇਤਾਵਨੀ ਜਾਰੀ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਸੰਗਠਿਤ ਅਪਰਾਧ ਅਤੇ ਰੰਗਦਾਰੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਪੰਜਾਬ ਦੇ 4 ਨਾਗਰਿਕਾਂ ਨੂੰ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਹੈ।

CBSA ਵੱਲੋਂ ਜਾਰੀ ਜਾਣਕਾਰੀ ਮੁਤਾਬਕ ਡਿਪੋਰਟ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ ਬਾਜਵਾ ਅਤੇ ਸਾਹਿਬਜੋਤ ਸਿੰਘ ਵਜੋਂ ਹੋਈ ਹੈ।ਕੈਨੇਡਾ ਵਿੱਚ ਵੱਖ-ਵੱਖ ਅਪਰਾਧਾਂ ਦੇ ਆਧਾਰ 'ਤੇ ਹੁਣ ਤੱਕ 188 ਰਿਮੂਵਲ ਆਰਡਰ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 111 ਲੋਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ।

punjabi deported

ਕੈਨੇਡਾ ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ 3 ਸਤੰਬਰ 2026 ਤੱਕ ਪੂਰੇ ਕੈਨੇਡਾ ਵਿੱਚ ਵੱਖ-ਵੱਖ ਅਪਰਾਧਾਂ ਦੇ ਆਧਾਰ 'ਤੇ ਕੁੱਲ 188 ਰਿਮੂਵਲ ਆਰਡਰ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 111 ਵਿਅਕਤੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਕੈਨੇਡਾ ਦੀ ਵਿੱਤੀ ਖੁਫੀਆ ਏਜੰਸੀ FINTRAC ਨੇ ਹਾਲ ਹੀ ਵਿੱਚ ਇੱਕ ਵਿਸ਼ੇਸ਼ ਬੁਲੇਟਿਨ ਜਾਰੀ ਕਰਕੇ ਚੇਤਾਵਨੀ ਦਿੱਤੀ ਹੈ ਕਿ ਅਪਰਾਧਿਕ ਗਿਰੋਹ ਕੈਨੇਡਾ ਵਿੱਚ ਸਟਡੀ ਪਰਮਿਟ 'ਤੇ ਆਏ ਆਰਥਿਕ ਤੌਰ 'ਤੇ ਕਮਜ਼ੋਰ ਨੌਜਵਾਨ ਭਾਰਤੀ ਵਿਦਿਆਰਥੀਆਂ ਨੂੰ 'ਫੁੱਟ-ਸੋਲਜਰ' ਵਜੋਂ ਵਰਤ ਰਹੇ ਹਨ।

ਏਜੰਸੀ ਮੁਤਾਬਕ, ਇਹ ਗਿਰੋਹ ਇਨ੍ਹਾਂ ਨੌਜਵਾਨਾਂ ਰਾਹੀਂ ਦੱਖਣੀ ਏਸ਼ੀਆਈ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਰੰਗਦਾਰੀ ਅਤੇ ਹਿੰਸਾ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਕਈ ਛੋਟੇ ਅਤੇ ਨਕਲਚੀ ਅਪਰਾਧਿਕ ਗਰੁੱਪ ਵੀ ਵੱਡੇ ਗੈਂਗਾਂ ਦੇ ਨਾਮ ਦਾ ਡਰ ਦਿਖਾ ਕੇ ਲੋਕਾਂ ਤੋਂ ਜ਼ਬਰਦਸਤੀ ਪੈਸੇ ਵਸੂਲ ਰਹੇ ਹਨ। ਏਜੰਸੀ ਦੀ ਇਸ ਚੇਤਾਵਨੀ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਣ ਦੇ ਖ਼ਤਰੇ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।

ਮੌਜੂਦਾ ਸਮੇਂ ਵਿੱਚ CBSA ਔਸਤਨ ਹਰ ਹਫ਼ਤੇ 400 ਅਯੋਗ ਵਿਅਕਤੀਆਂ ਨੂੰ ਕੈਨੇਡਾ ਤੋਂ ਬਾਹਰ ਕੱਢ ਰਹੀ ਹੈ। ਕੈਨੇਡਾ ਸਰਕਾਰ ਦਾ ਕਹਿਣਾ ਹੈ ਕਿ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+