ਕੈਨੇਡਾ 'ਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਫਿਰੌਤੀ ਮਾਮਲੇ 'ਚ ਗ੍ਰਿਫ਼ਤਾਰ !

ਕੈਨੇਡਾ ਵਿੱਚ ਪਹਿਲੀ ਵਾਰ ਪੰਜਾਬੀ ਮੂਲ ਦੀ ਇੱਕ ਔਰਤ ਨੂੰ ਜਬਰੀ ਉਗਰਾਹੀ (ਫਿਰੌਤੀ) ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ, ਕੈਲਗਰੀ ਪੁਲਿਸ ਨੇ ਉਸ ਨੂੰ ਰਿਹਾਅ ਕਰ ਦਿੱਤਾ ਹੈ ਅਤੇ 6 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਪੁਲਿਸ ਦਾ ਦੋਸ਼ ਹੈ ਕਿ ਪੰਜਾਬੀ ਮੂਲ ਦੀ ਕਨੂਪ੍ਰੀਤ ਕੌਰ ਨੇ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਨੂੰ ਪੀੜਤ ਔਰਤ ਦਾ ਨਾਂ ਅਤੇ ਉਸ ਦੇ ਘਰ ਦਾ ਪਤਾ ਮੁਹੱਈਆ ਕਰਵਾਇਆ ਸੀ।

canada police

ਕੈਲਗਰੀ ਪੁਲਿਸ ਮੁਤਾਬਕ, ਫਿਰੌਤੀ ਦੇ ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਦੋ ਬਾਲਗਾਂ ਅਤੇ ਇੱਕ ਨਾਬਾਲਗ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ 25 ਮਾਰਚ ਨੂੰ ਪੀੜਤ ਔਰਤ ਦੇ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਧਮਕੀ ਭਰਿਆ ਮੈਸੇਜ ਆਇਆ ਸੀ।

ਪੁਲਿਸ ਅਨੁਸਾਰ, ਔਰਤ ਤੋਂ ਮੋਟੀ ਰਕਮ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਕਿੰਨੀ ਰਕਮ ਮੰਗੀ ਗਈ ਸੀ, ਇਸ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਮੁਲਜ਼ਮਾਂ ਕੋਲ ਔਰਤ ਦਾ ਨਾਂ, ਘਰ ਦਾ ਪਤਾ, ਕਾਰੋਬਾਰ ਅਤੇ ਪਰਿਵਾਰ ਨਾਲ ਸਬੰਧਤ ਖੁਫ਼ੀਆ ਜਾਣਕਾਰੀ ਪਹਿਲਾਂ ਤੋਂ ਹੀ ਮੌਜੂਦ ਸੀ। ਧਮਕੀ ਮਿਲਣ ਦੇ ਕਰੀਬ 12 ਘੰਟਿਆਂ ਦੇ ਅੰਦਰ ਹੀ ਅਣਪਛਾਤੇ ਵਿਅਕਤੀਆਂ ਨੇ ਔਰਤ ਦੇ ਘਰ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਗੱਡੀ ਵਿੱਚ ਸਵਾਰ ਹੋ ਕੇ ਫ਼ਰਾਰ ਹੋ ਗਏ। ਖ਼ੁਸ਼ਕਿਸਮਤੀ ਨਾਲ ਇਸ ਗੋਲੀਬਾਰੀ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ।

ਸਥਾਨਕ ਪੁਲਿਸ (CPS) ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ, ਅਪ੍ਰੈਲ 2025 ਤੋਂ ਹੁਣ ਤੱਕ ਸ਼ਹਿਰ ਵਿੱਚ ਜਬਰੀ ਵਸੂਲੀ ਦੇ 51 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 19 ਮਾਮਲੇ ਸਿੱਧੇ ਤੌਰ 'ਤੇ ਗੋਲੀਬਾਰੀ ਨਾਲ ਜੁੜੇ ਹੋਏ ਹਨ। ਪੁਲਿਸ ਹੁਣ ਤੱਕ ਇਨ੍ਹਾਂ ਮਾਮਲਿਆਂ ਵਿੱਚ 19 ਮੁਲਜ਼ਮਾਂ ਖ਼ਿਲਾਫ਼ 59 ਵੱਖ-ਵੱਖ ਚਾਰਜ ਲਗਾ ਚੁੱਕੀ ਹੈ।

ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ 25 ਮਾਰਚ ਨੂੰ ਸ਼ੁਰੂ ਹੋਈ ਸੀ, ਜਦੋਂ ਪੀੜਤਾ ਨੂੰ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਦੀ ਮੰਗ ਕਰਨ ਵਾਲੇ ਵਟਸਐਪ ਟੈਕਸਟ ਅਤੇ ਵੌਇਸ ਮੈਸੇਜ ਮਿਲਣੇ ਸ਼ੁਰੂ ਹੋਏ ਸਨ। ਮੁਲਜ਼ਮਾਂ ਨੇ ਔਰਤ ਨਾਲ ਲਗਾਤਾਰ ਸੰਪਰਕ ਕਰਦਿਆਂ ਉਸ ਨੂੰ ਜਾਨੋਂ ਮਾਰਨ ਦੀਆਂ ਸਿੱਧੀਆਂ ਧਮਕੀਆਂ ਦਿੱਤੀਆਂ ਸਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+