ਪੇਸ਼ਾਵਰ ’ਚ ਦਰਦਨਾਕ ਹਾਦਸਾ, ਸਕੂਲ ਦੀ ਛੱਤ ਡਿੱਗਣ ਨਾਲ 29 ਮੌਤਾਂ, ਮ੍ਰਿਤਕਾਂ 'ਚ 28 ਬੱਚੇ ਸ਼ਾਮਿਲ

ਪਾਕਿਸਤਾਨ ਦੇ ਪੇਸ਼ਾਵਰ ਵਿੱਚ ਵੀਰਵਾਰ ਨੂੰ ਇੱਕ ਪ੍ਰਾਈਵੇਟ ਸਕੂਲ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 29 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 28 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਸ਼ਾਮਲ ਹਨ। ਮਾਰੇ ਗਏ ਸਾਰੇ ਬੱਚਿਆਂ ਦੀ ਉਮਰ 13 ਸਾਲ ਜਾਂ ਇਸ ਤੋਂ ਘੱਟ ਦੱਸੀ ਜਾ ਰਹੀ ਹੈ।

ਇਹ ਹਾਦਸਾ ਪੇਸ਼ਾਵਰ ਦੇ ਦੀਰ ਕਾਲੋਨੀ ਇਲਾਕੇ ਵਿੱਚ ਵਾਪਰਿਆ। ਇਸ ਘਟਨਾ ਵਿੱਚ 40 ਤੋਂ ਵੱਧ ਲੋਕ ਜ਼ਖ਼ਮੀ ਵੀ ਹੋਏ ਹਨ। ਜ਼ਖ਼ਮੀਆਂ ਦੇ ਇਲਾਜ ਲਈ ਹਸਪਤਾਲ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਹਸਪਤਾਲ ਦੇ ਟਰੌਮਾ ਵਾਰਡ ਵਿੱਚ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ।

pakistan accident

ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਪ੍ਰਗਟਾਇਆ ਦੁੱਖ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਇਸ ਹਾਦਸੇ ਵਿੱਚ ਹੋਈਆਂ ਮੌਤਾਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਹੌਸਲਾ ਦੇਣ ਲਈ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਲਈ ਬਿਹਤਰ ਤੋਂ ਬਿਹਤਰ ਇਲਾਜ ਦਾ ਪ੍ਰਬੰਧ ਕਰਨ ਅਤੇ ਬਚਾਅ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਖੈਬਰ ਪਖਤੂਨਖਵਾ ਦੇ ਗਵਰਨਰ ਨੇ ਦਿੱਤੇ ਜਾਂਚ ਦੇ ਹੁਕਮ

ਖੈਬਰ ਪਖਤੂਨਖਵਾ ਦੇ ਗਵਰਨਰ ਫੈਸਲ ਕਰੀਮ ਕੁੰਡੀ ਨੇ ਵੀ ਇਸ ਦਰਦਨਾਕ ਹਾਦਸੇ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨਾਲ ਸੰਵੇਦਨਾ ਜਤਾਈ ਅਤੇ ਜ਼ਖ਼ਮੀ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਗਵਰਨਰ ਨੇ ਕਿਹਾ ਕਿ ਮਾਸੂਮ ਬੱਚਿਆਂ ਦੀਆਂ ਜਾਨਾਂ ਜਾਣਾ ਬੇਹੱਦ ਦੁਖਦਾਈ ਤ੍ਰਾਸਦੀ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਲਈ ਬਿਹਤਰ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਦੀ ਛੱਤ ਡਿੱਗਣ ਦੀ ਘਟਨਾ ਬਾਰੇ ਵਿਸਤ੍ਰਿਤ ਰਿਪੋਰਟ ਵੀ ਮੰਗੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+