ਈਰਾਨ ਦੀ ਅਮਰੀਕਾ ਅਤੇ ਇਜ਼ਰਾਈਲ ਨੂੰ ਸਿੱਧੀ ਚਿਤਾਵਨੀ, ਮੁੜ ਹਮਲਾ ਹੋਇਆ ਤਾਂ ਦਿਆਂਗੇ ਕਰਾਰਾ ਜਵਾਬ

ਈਰਾਨ ਦੇ ਸੁਪਰੀਮ ਲੀਡਰ ਮੋਜਤਬਾ ਖਾਮੇਨੇਈ ਨੇ ਅਮਰੀਕਾ ਅਤੇ ਇਜ਼ਰਾਈਲ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਵੇਂ ਦੇਸ਼ ਮੁੜ ਹਮਲਾ ਕਰਦੇ ਹਨ ਤਾਂ ਈਰਾਨ ਤੁਰੰਤ ਇਸ ਦਾ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਜੰਗ ਕਦੋਂ ਅਤੇ ਕਿਹੜੀਆਂ ਸ਼ਰਤਾਂ 'ਤੇ ਖ਼ਤਮ ਹੋਵੇਗੀ, ਇਸ ਦਾ ਫ਼ੈਸਲਾ ਵੀ ਈਰਾਨ ਹੀ ਕਰੇਗਾ।

ਖਾਮੇਨੇਈ ਨੇ ਸ਼ਨੀਵਾਰ ਨੂੰ ਈਰਾਨੀ ਫ਼ੌਜ ਦੇ ਸੀਨੀਅਰ ਕਮਾਂਡਰਾਂ ਨਾਲ ਮੀਟਿੰਗ ਦੌਰਾਨ ਇਹ ਬਿਆਨ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦਾ ਬਿਆਨ ਟੈਲੀਗ੍ਰਾਮ ਅਕਾਊਂਟ 'ਤੇ ਜਾਰੀ ਕੀਤਾ ਗਿਆ। ਸੁਪਰੀਮ ਲੀਡਰ ਖਾਮੇਨੇਈ ਨੇ ਫ਼ੌਜ ਨੂੰ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦਾ ਜਵਾਬ ਦੇਣ ਲਈ ਤਿਆਰ ਰਹਿਣ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਵਾਬੀ ਹਮਲੇ ਲਈ ਕਿਸੇ ਭੂਗੋਲਿਕ ਹੱਦ ਦੀ ਪਾਬੰਦੀ ਨਹੀਂ ਹੋਵੇਗੀ।

mujtaba khamenei

ਖਾਮੇਨੇਈ ਨੇ ਫ਼ੌਜ ਨੂੰ ਦਿੱਤੇ ਟਾਰਗੇਟ ਲਿਸਟ ਬਣਾਉਣ ਦੇ ਹੁਕਮ

ਖਾਮੇਨੇਈ ਨੇ ਈਰਾਨੀ ਫ਼ੌਜ ਨੂੰ ਅਮਰੀਕਾ ਅਤੇ ਇਜ਼ਰਾਈਲ ਦੇ ਫ਼ੌਜੀ ਟਿਕਾਣਿਆਂ ਅਤੇ ਹੋਰ ਜਾਇਦਾਦਾਂ ਦੀ ਨਵੀਂ ਸੂਚੀ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ, ਤਾਂ ਜੋ ਲੋੜ ਪੈਣ 'ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ। ਉੱਧਰ, ਅਮਰੀਕੀ ਨਿਊਜ਼ ਚੈਨਲ MS NOW ਨੇ ਖਾੜੀ ਦੇਸ਼ਾਂ ਦੇ ਤਿੰਨ ਸੀਨੀਅਰ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਮਿਡਟਰਮ ਚੋਣਾਂ ਤੋਂ ਬਾਅਦ ਟਰੰਪ ਪ੍ਰਸ਼ਾਸਨ ਨੇ 4 ਨਵੰਬਰ ਤੋਂ ਈਰਾਨ 'ਤੇ ਸੰਭਾਵਿਤ ਹਮਲੇ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਮੁਤਾਬਕ, ਇਹ ਹਮਲਾ ਜ਼ਿਆਦਾ ਲੰਬਾ ਨਹੀਂ ਚੱਲੇਗਾ, ਪਰ ਕਾਫ਼ੀ ਘਾਤਕ ਹੋ ਸਕਦਾ ਹੈ।

ਅਰਾਘਚੀ ਬੋਲੇ- ਅਮਰੀਕੀ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ

ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਅਲ ਜਜ਼ੀਰਾ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਉਨ੍ਹਾਂ ਦਾ ਦੇਸ਼ ਅਮਰੀਕਾ ਵੱਲੋਂ ਇੱਕ ਹੋਰ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਈਰਾਨੀ ਫ਼ੌਜ ਪੂਰੀ ਤਰ੍ਹਾਂ ਤਿਆਰ ਹੈ। ਅਰਾਘਚੀ ਨੇ ਦੱਸਿਆ ਕਿ ਈਰਾਨ ਨੂੰ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਵੱਲੋਂ ਇੱਕ ਪੱਤਰ ਮਿਲਿਆ ਹੈ। ਈਰਾਨ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਪੱਤਰ 'ਤੇ ਚਰਚਾ ਵੀ ਕੀਤੀ ਹੈ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫਿਲਹਾਲ ਅਮਰੀਕੀ ਅਧਿਕਾਰੀਆਂ ਨਾਲ ਸਿੱਧੀ ਮੀਟਿੰਗ ਕਰਨ ਦੀ ਕੋਈ ਯੋਜਨਾ ਨਹੀਂ ਹੈ। ਭਵਿੱਖ ਵਿੱਚ ਗੱਲਬਾਤ ਆਹਮੋ-ਸਾਹਮਣੇ ਹੋਵੇਗੀ ਜਾਂ ਵਿਚੋਲਿਆਂ ਰਾਹੀਂ, ਇਹ ਈਰਾਨ ਦੀਆਂ ਸ਼ਰਤਾਂ ਪੂਰੀਆਂ ਹੋਣ 'ਤੇ ਨਿਰਭਰ ਕਰੇਗਾ।

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਬੋਲੇ- ਟਰੰਪ ਨੇ ਹਾਲੇ ਹਮਲੇ ਦਾ ਫ਼ੈਸਲਾ ਨਹੀਂ ਲਿਆ

ਦੂਜੇ ਪਾਸੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਸ਼ਨੀਵਾਰ ਨੂੰ ਅਟਲਾਂਟਾ ਵਿੱਚ G20 ਦੀ ਪ੍ਰੈੱਸ ਕਾਨਫਰੰਸ ਦੌਰਾਨ ਈਰਾਨ ਨੂੰ ਲੈ ਕੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ 'ਤੇ ਮੁੜ ਹਮਲਾ ਕਰਨ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਹੈ। ਰੂਬੀਓ ਮੁਤਾਬਕ, ਟਰੰਪ ਫਿਲਹਾਲ ਗੱਲਬਾਤ ਰਾਹੀਂ ਇਸ ਮਾਮਲੇ ਨੂੰ ਸੁਲਝਾਉਣਾ ਚਾਹੁੰਦੇ ਹਨ, ਪਰ ਲੋੜ ਪੈਣ 'ਤੇ ਅਮਰੀਕਾ ਫ਼ੌਜੀ ਕਾਰਵਾਈ ਵੀ ਕਰ ਸਕਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+