ਵਿਅਤਨਾਮ ਦੇ ਹਨੋਈ 'ਚ ਰੈਸਟੋਰੈਂਟ 'ਚ ਜ਼ਬਰਦਸਤ ਧਮਾਕਾ, 6 ਲੋਕਾਂ ਦੀ ਮੌਤ, 10 ਜ਼ਖ਼ਮੀ

ਵਿਅਤਨਾਮ ਦੀ ਰਾਜਧਾਨੀ ਹਨੋਈ ਵਿੱਚ ਮੰਗਲਵਾਰ ਨੂੰ ਇੱਕ ਰੈਸਟੋਰੈਂਟ ਵਿੱਚ ਜ਼ਬਰਦਸਤ ਧਮਾਕਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ ਹਨ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸਪਾਸ ਦੀਆਂ ਇਮਾਰਤਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਕੰਧਾਂ ਵਿੱਚ ਤਰੇੜਾਂ ਆ ਗਈਆਂ। ਧਮਾਕੇ ਕਾਰਨ ਰੈਸਟੋਰੈਂਟ ਦਾ ਇੱਕ ਹਿੱਸਾ ਵੀ ਢਹਿ ਗਿਆ। ਪੁਲਿਸ ਅਤੇ ਬਚਾਅ ਟੀਮਾਂ ਵੱਲੋਂ ਮਲਬੇ ਹੇਠਾਂ ਦੱਬੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਗੈਸ ਲੀਕ ਹੋਣ ਕਾਰਨ ਧਮਾਕਾ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

vietnam blast

ਆਸਪਾਸ ਦੀਆਂ ਇਮਾਰਤਾਂ ਨੂੰ ਵੀ ਪਹੁੰਚਿਆ ਨੁਕਸਾਨ

ਜਾਣਕਾਰੀ ਅਨੁਸਾਰ ਇਹ ਧਮਾਕਾ ਮੰਗਲਵਾਰ ਸਵੇਰੇ ਕਰੀਬ 8 ਵਜੇ ਡੋਂਗ ਦਾ ਸਟ੍ਰੀਟ 'ਤੇ ਸਥਿਤ ਇੱਕ ਹੌਟਪੌਟ ਰੈਸਟੋਰੈਂਟ ਵਿੱਚ ਹੋਇਆ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਆਸਪਾਸ ਦੀਆਂ ਇਮਾਰਤਾਂ ਵੀ ਹਿੱਲ ਗਈਆਂ। ਕਈ ਇਮਾਰਤਾਂ ਦੀਆਂ ਛੱਤਾਂ ਅਤੇ ਦੁਕਾਨਾਂ ਦੇ ਸ਼ੈੱਡ ਵੀ ਟੁੱਟ ਗਏ। ਘਟਨਾ ਤੋਂ ਬਾਅਦ ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਬਚਾਅ ਕਰਮਚਾਰੀ ਵਿਸ਼ੇਸ਼ ਉਪਕਰਨਾਂ ਅਤੇ ਖੋਜੀ ਕੁੱਤਿਆਂ ਦੀ ਮਦਦ ਨਾਲ ਮਲਬੇ ਹੇਠਾਂ ਲੋਕਾਂ ਦੀ ਭਾਲ ਕਰ ਰਹੇ ਹਨ। ਕੰਕਰੀਟ ਦੇ ਭਾਰੀ ਟੁਕੜਿਆਂ ਨੂੰ ਹਟਾਉਣ ਲਈ ਹਾਈਡ੍ਰੌਲਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਕੁਝ ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋ ਸਕਦੇ ਹਨ। ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਆਸਪਾਸ ਦੀਆਂ ਕਮਜ਼ੋਰ ਇਮਾਰਤਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

ਸਰਕਾਰ ਨੇ ਜਾਂਚ ਦੇ ਦਿੱਤੇ ਹੁਕਮ

ਹਨੋਈ ਵਿੱਚ ਗੈਸ ਧਮਾਕੇ ਦੀ ਘਟਨਾ ਤੋਂ ਬਾਅਦ ਸਰਕਾਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਉਪ ਪ੍ਰਧਾਨ ਮੰਤਰੀ ਫਾਮ ਜ਼ਿਆ ਤੁਕ ਵੱਲੋਂ ਦਿੱਤੇ ਗਏ ਹਨ। ਸਰਕਾਰ ਨੇ ਪੁਲਿਸ ਅਤੇ ਹਨੋਈ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਧਮਾਕੇ ਕਾਰਨ ਨੁਕਸਾਨੀਆਂ ਗਈਆਂ ਇਮਾਰਤਾਂ ਦੀ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਇਮਾਰਤਾਂ ਮੁੜ ਨਾ ਡਿੱਗਣ।

ਹਨੋਈ ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਗੈਸ ਧਮਾਕੇ ਨੂੰ ਇਮਾਰਤ ਦਾ ਇੱਕ ਹਿੱਸਾ ਢਹਿਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+