ਫਰਾਂਸ ਵਿੱਚ ਹਿੰਸਾ ਤੋਂ ਬਾਅਦ ਸਰਕਾਰ ਦੀ ਐਮਰਜੈਂਸੀ ਮੀਟਿੰਗ, ਲੋੜ ਪੈਣ 'ਤੇ ਲੱਗ ਸਕਦੀ ਹੈ ਐਮਰਜੈਂਸੀ

ਫਰਾਂਸ ਵਿੱਚ 17 ਅਕਤੂਬਰ ਨੂੰ ਹੋਈ ਹਿੰਸਾ ਅਤੇ ਲੁੱਟਮਾਰ ਦੀਆਂ ਘਟਨਾਵਾਂ ਤੋਂ ਬਾਅਦ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਸਖ਼ਤ ਕਾਰਵਾਈ ਕਰਨ ਦਾ ਵਾਅਦਾ ਕੀਤਾ ਹੈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਭੰਨਤੋੜ ਅਤੇ ਲੁੱਟਮਾਰ ਕੀਤੀ ਹੈ, ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।

ਇਸ ਦੌਰਾਨ ਪ੍ਰਧਾਨ ਮੰਤਰੀ ਸੇਬਾਸਤਿਆਨ ਲੇਕੋਰਨੂ ਨੇ ਸੋਮਵਾਰ ਨੂੰ ਸਰਕਾਰ ਦੀ ਐਮਰਜੈਂਸੀ ਮੀਟਿੰਗ ਬੁਲਾਈ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਸੋਮਵਾਰ ਸ਼ਾਮ ਤੋਂ ਕੁਝ ਇਲਾਕਿਆਂ ਵਿੱਚ ਅੰਸ਼ਕ ਕਰਫਿਊ ਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਹਾਲਾਤਾਂ ਦੀ ਮੰਗ ਹੋਈ ਤਾਂ ਦੇਸ਼ ਵਿੱਚ ਐਮਰਜੈਂਸੀ ਲਾਗੂ ਕਰਨ ਦਾ ਕਦਮ ਵੀ ਚੁੱਕਿਆ ਜਾ ਸਕਦਾ ਹੈ।

vilence in punjab

ਹਿੰਸਾ ਰੋਕਣ ਵਿੱਚ ਨਾਕਾਮ ਰਹਿਣ ਦੀ ਫਰਾਂਸ ਸਰਕਾਰ ਨੇ ਮੰਨੀ ਗੱਲ

ਫਰਾਂਸ ਸਰਕਾਰ ਨੇ ਸੋਮਵਾਰ ਨੂੰ ਮੰਨਿਆ ਕਿ ਉਹ ਹਫ਼ਤੇ ਦੇ ਅੰਤ ਵਿੱਚ ਹੋਈ ਹਿੰਸਾ ਨੂੰ ਰੋਕਣ ਵਿੱਚ ਨਾਕਾਮ ਰਹੀ। ਦੇਸ਼ ਦੇ ਗ੍ਰਹਿ ਮੰਤਰੀ ਲੌਰਾਂ ਨੁਨੇਜ਼ ਨੇ ਸਰਕਾਰੀ ਰੇਡੀਓ 'ਤੇ ਆਪਣੀ ਗਲਤੀ ਸਵੀਕਾਰ ਕਰਦਿਆਂ ਕਿਹਾ ਕਿ ਸ਼ਨੀਵਾਰ ਰਾਤ ਹੋਏ ਦੰਗਿਆਂ ਦੇ ਵੱਡੇ ਪੱਧਰ ਨਾਲ ਨਜਿੱਠਣ ਲਈ ਪੁਲਿਸ ਦੀਆਂ ਤਿਆਰੀਆਂ ਕਾਫ਼ੀ ਨਹੀਂ ਸਨ। ਉਨ੍ਹਾਂ ਨੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੂੰ ਅਸਤੀਫ਼ੇ ਦੀ ਪੇਸ਼ਕਸ਼ ਵੀ ਕੀਤੀ ਸੀ, ਪਰ ਰਾਸ਼ਟਰਪਤੀ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ।

ਫਰਾਂਸ ਦੇ ਨਿਆਂ ਮੰਤਰੀ ਜੇਰਾਲਡ ਦਾਰਮਾਨਿਨ ਨੇ ਵੀ ਮੰਨਿਆ ਕਿ ਹਿੰਸਾ ਦੌਰਾਨ ਪ੍ਰਸ਼ਾਸਨ ਸਥਿਤੀ ਨੂੰ ਸੰਭਾਲਣ ਵਿੱਚ ਸਪੱਸ਼ਟ ਤੌਰ 'ਤੇ ਨਾਕਾਮ ਰਿਹਾ। ਉਨ੍ਹਾਂ ਫਰਾਂਸੀਸੀ ਟੀਵੀ 'ਤੇ ਕਿਹਾ ਕਿ ਖੁਫੀਆ ਤੰਤਰ ਵੀ ਹਿੰਸਾ ਦੇ ਪੱਧਰ ਦਾ ਪਹਿਲਾਂ ਤੋਂ ਸਹੀ ਅੰਦਾਜ਼ਾ ਲਗਾਉਣ ਵਿੱਚ ਅਸਫਲ ਰਿਹਾ।

1,500 ਦੁਕਾਨਾਂ ਵਿੱਚ ਲੁੱਟਮਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ

ਮਹਿੰਗਾਈ ਅਤੇ ਸਰਕਾਰੀ ਸਹੂਲਤਾਂ ਵਿੱਚ ਕਟੌਤੀ ਦੇ ਵਿਰੋਧ ਵਿੱਚ ਸ਼ਨੀਵਾਰ ਨੂੰ ਫਰਾਂਸ ਦੀਆਂ ਸੜਕਾਂ 'ਤੇ 8 ਲੱਖ ਤੋਂ ਵੱਧ ਲੋਕ ਉਤਰ ਆਏ ਸਨ। ਸ਼ੁਰੂਆਤ ਵਿੱਚ ਪ੍ਰਦਰਸ਼ਨ ਸ਼ਾਂਤੀਪੂਰਨ ਰਹੇ, ਪਰ ਬਾਅਦ ਵਿੱਚ ਕਾਲੇ ਕੱਪੜੇ ਪਹਿਨੇ ਅਤੇ ਚਿਹਰੇ ਢਕੇ ਕੁਝ ਲੋਕਾਂ ਨੇ ਭੰਨਤੋੜ ਅਤੇ ਲੁੱਟਮਾਰ ਸ਼ੁਰੂ ਕਰ ਦਿੱਤੀ। ਅੰਦਾਜ਼ੇ ਮੁਤਾਬਕ, ਲਗਭਗ 1,500 ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਲੁੱਟਮਾਰ ਕੀਤੀ ਗਈ ਜਾਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਹਾਲਾਤ 'ਤੇ ਕਾਬੂ ਪਾਉਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਭੀੜ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ।

ਮੈਕਰੋਂ ਆਪਣੇ ਸਿਆਸੀ ਕਰੀਅਰ ਦੇ ਮੁਸ਼ਕਲ ਦੌਰ ਵਿੱਚ

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਇਸ ਸਮੇਂ ਆਪਣੇ ਸਿਆਸੀ ਕਰੀਅਰ ਦੇ ਸਭ ਤੋਂ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਦੇ ਵਿਰੋਧੀ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਕਮਜ਼ੋਰ ਰਾਸ਼ਟਰਪਤੀਆਂ ਵਿੱਚੋਂ ਇੱਕ ਦੱਸ ਰਹੇ ਹਨ। ਹਾਲ ਹੀ ਵਿੱਚ ਹੋਏ ਇੱਕ ਸਰਵੇਖਣ ਮੁਤਾਬਕ, ਸਿਰਫ਼ 15 ਫ਼ੀਸਦੀ ਲੋਕਾਂ ਨੇ ਮੈਕਰੋਂ ਪ੍ਰਤੀ ਸਕਾਰਾਤਮਕ ਰਾਇ ਪ੍ਰਗਟਾਈ, ਜਦਕਿ 82 ਫ਼ੀਸਦੀ ਲੋਕਾਂ ਨੇ ਉਨ੍ਹਾਂ ਦੇ ਕੰਮਕਾਜ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ।

ਦੇਸ਼ ਵਿੱਚ ਮਹਿੰਗਾਈ, ਕਮਜ਼ੋਰ ਅਰਥਵਿਵਸਥਾ, ਵਧਦਾ ਸਰਕਾਰੀ ਕਰਜ਼ਾ ਅਤੇ ਸਿੱਖਿਆ ਸਮੇਤ ਹੋਰ ਸਰਕਾਰੀ ਸੇਵਾਵਾਂ ਨੂੰ ਲੈ ਕੇ ਲੋਕਾਂ ਦਾ ਗੁੱਸਾ ਲਗਾਤਾਰ ਵਧ ਰਿਹਾ ਹੈ। ਮੌਜੂਦਾ ਹਾਲਾਤਾਂ ਨੇ ਫਰਾਂਸ ਸਰਕਾਰ ਸਾਹਮਣੇ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਲੋਕਾਂ ਦੇ ਰੋਸ ਨੂੰ ਸ਼ਾਂਤ ਕਰਨ ਦੀ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+