ਮਾਈ ਭਾਗੋ AFPI ਦੀਆਂ 17 ਧੀਆਂ ਨੇ ਰਚਿਆ ਇਤਿਹਾਸ, NDA ਦਾ ਲਿਖਤੀ ਇਮਤਿਹਾਨ ਕੀਤਾ ਪਾਸ, CM ਮਾਨ ਨੇ ਦਿੱਤੀ ਵਧਾਈ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ' (AFPI) ਮੋਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਰਾਸ਼ਟਰੀ ਪੱਧਰ 'ਤੇ ਇਤਿਹਾਸ ਰਚ ਦਿੱਤਾ ਹੈ। ਇਹ ਦੇਸ਼ ਦੀ ਕਿਸੇ ਵੀ ਸਰਕਾਰੀ ਸੰਸਥਾ ਵੱਲੋਂ ਐਨਡੀਏ ਪ੍ਰੀਖਿਆ ਪਾਸ ਕਰਨ ਵਾਲੀਆਂ ਮਹਿਲਾ ਕੈਡਿਟਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ।

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਇਹ ਸਫਲਤਾ ਹਾਸਲ ਕਰਨ ਵਾਲੀਆਂ 17 ਮਹਿਲਾ ਕੈਡਿਟਾਂ ਵਿੱਚ ਤਨਵੀ, ਉਰਵੀ, ਸਿਮਰਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਪਹੁਲਜੀਤ ਕੌਰ, ਜਸਮੀਤ ਕੌਰ, ਮੁਸਕਾਨਪ੍ਰੀਤ ਕੌਰ, ਗਰਿਮਾ, ਅਨੀਸ਼ਾ, ਪ੍ਰਣਯਾ ਕਾਰਗਵਾਲ, ਜਸ਼ਨਦੀਪ ਕੌਰ, ਸਮ੍ਰਿਧੀ, ਅਰਸ਼ਕਿਰਨ ਕੌਰ, ਸਹਿਜਪ੍ਰੀਤ ਕੌਰ, ਜਪਨੀਤ ਕੌਰ, ਖੁਸ਼ੀ ਅਤੇ ਜਸਲੀਨ ਕੌਰ ਸ਼ਾਮਲ ਹਨ। ਉਨ੍ਹਾਂ ਨੇ ਇਹ ਪ੍ਰੀਖਿਆ ਅਜਿਹੀ ਪ੍ਰਣਾਲੀ ਵਿੱਚ ਪਾਸ ਕੀਤੀ ਹੈ ਜਿੱਥੇ ਐਨਡੀਏ ਦੀਆਂ ਕੁੱਲ ਸੀਟਾਂ ਵਿੱਚੋਂ ਸਿਰਫ਼ 6 ਫ਼ੀਸਦ ਸੀਟਾਂ ਹੀ ਲੜਕੀਆਂ ਲਈ ਰਾਖਵੀਆਂ ਹਨ, ਜਦਕਿ 94 ਫ਼ੀਸਦ ਸੀਟਾਂ ਲੜਕਿਆਂ ਲਈ ਰਾਖਵੀਆਂ ਹਨ।

girls from afpi

CM ਮਾਨ ਨੇ ਦਿੱਤੀ ਕੁੜੀਆਂ ਨੂੰ ਵਧਾਈ

CM ਮਾਨ ਨੇ ਕੁੜੀਆਂ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਜ਼ਾਹਰ ਕਰਦਿਆਂ ਆਪਣੇ ਸੋਸ਼ਲ ਮੀਡੀ ਹੈਂਡਲ 'ਤੇ ਪੋਸਟ ਪਾ ਕੇ ਲਿਖਿਆ ਹੈ -ਇਹ ਪੰਜਾਬ ਲਈ ਮਾਣ ਅਤੇ ਖ਼ੁਸ਼ੀ ਦਾ ਇਤਿਹਾਸਕ ਪਲ ਹੈ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (AFPI) ਦੀਆਂ 17 ਧੀਆਂ ਨੇ NDA ਦਾ ਲਿਖਤੀ ਇਮਤਿਹਾਨ ਪਾਸ ਕੀਤਾ ਹੈ। ਕਿਸੇ ਵੀ ਸਰਕਾਰੀ ਸੰਸਥਾ ਵਿੱਚੋਂ ਪੂਰੇ ਦੇਸ਼ ਵਿੱਚ ਇਹ ਸਭ ਤੋਂ ਵੱਡੀ ਗਿਣਤੀ ਦੱਸੀ ਜਾ ਰਹੀ ਹੈ।

ਅੱਗੇ ਲਿਖਿਆ ਹੈ -ਇੱਕ ਅਜਿਹੇ ਇਮਤਿਹਾਨ ਵਿੱਚ, ਜਿੱਥੇ 94 ਫ਼ੀਸਦੀ ਸੀਟਾਂ ਮੁੰਡਿਆਂ ਲਈ ਹਨ, ਸਾਡੀਆਂ ਧੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਲਗਨ ਦਾ ਸਬੂਤ ਹੈ। ਮਾਈ ਭਾਗੋ ਸੰਸਥਾ ਵਿੱਚ NDA ਵਿੰਗ ਸ਼ੁਰੂ ਕਰਨ ਦਾ ਸਾਡਾ ਫ਼ੈਸਲਾ ਅੱਜ ਸਫ਼ਲ ਸਾਬਤ ਹੋਇਆ ਹੈ। ਇਨ੍ਹਾਂ ਹੋਣਹਾਰ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈਆਂ। ਪੰਜਾਬ ਨੂੰ ਆਪਣੀਆਂ ਧੀਆਂ 'ਤੇ ਬੇਹੱਦ ਮਾਣ ਹੈ। ਇਨਕਲਾਬ ਜ਼ਿੰਦਾਬਾਦ!

ਇਹ ਤਾਂ ਸਿਰਫ਼ ਸ਼ੁਰੂਆਤ ਹੈ -ਅਮਨ ਅਰੋੜਾ

ਇਸ ਨੂੰ ਇੱਕ ਇਤਿਹਾਸਕ ਪ੍ਰਾਪਤੀ ਦੱਸਦਿਆਂ, ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 'ਇਹਨਾਂ ਨਤੀਜਿਆਂ ਨੇ ਲੜਕੀਆਂ ਨੂੰ ਹਥਿਆਰਬੰਦ ਬਲਾਂ ਵਿੱਚ ਕਰੀਅਰ ਬਣਾਉਣ ਦੇ ਸਮਰੱਥ ਬਣਾਉਣ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਸ ਦੂਰਅੰਦੇਸ਼ੀ ਫੈਸਲੇ 'ਤੇ ਮੋਹਰ ਲਗਾਉਂਦੀ ਹੈ ਜਿਸ ਤਹਿਤ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨ.ਡੀ.ਏ. ਦੀ ਤਿਆਰੀ ਸਬੰਧੀ ਵਿੰਗ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਨਤੀਜੇ ਹੋਰ ਵੀ ਬਿਹਤਰ ਹੋਣਗੇ।'

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+