ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸ਼ੁਰੂ ਹੋਈ ਦਲਬਦਲੂਆਂ ਦੀ ਸਿਆਸਤ, ਪਠਾਨਮਾਜਰਾ ਅਤੇ ਜੌੜਾਮਾਜਰਾ ਸਣੇ ਕੁੰਵਰ ਵਿਜੇ ਪ੍ਰਤਾਪ BJP 'ਚ ਸ਼ਾਮ
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੇੜੇ ਹਨ ਅਤੇ ਇਸ ਤੋਂ ਪਹਿਲਾਂ ਸੂਬੇ 'ਚ ਦਲਬਦਲੂਆਂ ਦੀ ਸਿਆਸਤ ਜੋਰਾਂ 'ਤੇ ਹੈ। ਬੀਤੇ ਦਿਨ 2 ਆਪ ਵਿਧਾਇਕਾਂ ਨੇ ਪਾਰਟੀ ਛੱਡੀ ਸੀ ਅਤੇ ਅੱਜ ਉਹ ਦੋਵੇਂ ਵਿਧਾਇਕ BJP 'ਚ ਸ਼ਾਮਿਲ ਹੋ ਗਏ।
ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਭਾਜਪਾ ਦਾ ਪੱਲਾ ਫੜ੍ਹ ਲਿਆ। ਉਨ੍ਹਾਂ ਦੇ ਨਾਲ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ BJP ਜੁਆਇਨ ਕਰ ਲਈ ਹੈ। ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ।

ਕੁੰਵਰ ਵਿਜੇ ਪ੍ਰਤਾਪ ਨੇ ਸਵੇਰੇ ਦਿੱਤਾ ਸੀ AAP ਤੋਂ ਅਸਤੀਫ਼ਾ
ਦੱਸ ਦਈਏ ਕਿ ਪਠਾਨਮਾਜਰਾ ਅਤੇ ਜੌੜਾਮਾਜਰਾ ਨੇ ਬੀਤੇ ਦਿਨ ਪਾਰਟੀ ਛੱਡੀ ਸੀ, ਬਕਾਇਦਾ ਪ੍ਰੈਸ ਕਾਨਫਰੰਸ ਕਰਕੇ ਉਨ੍ਹਾਂ ਨੇ BJP 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸੀ ਪਰ ਅੰਮ੍ਰਿਤਸਰ ਨਾਰਥ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਸਵੇਰੇ ਹੀ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਨੇ BJP ਦਾ ਪੱਲਾ ਫੜ੍ਹਿਆ। ਉਨ੍ਹਾਂ ਨੇ AAP ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਪੱਤਰ ਭੇਜ ਕੇ ਤੁਰੰਤ ਪ੍ਰਭਾਵ ਨਾਲ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ।
ਵਿਧਾਨ ਸਭਾ ਦੇ ਸਪੀਕਰ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲਿਖਿਆ, "ਮੇਰੀ ਸਭ ਤੋਂ ਵੱਡੀ ਪ੍ਰਾਪਤੀ ਇਹ ਹੈ ਕਿ ਮੈਂ ਰਾਜਨੀਤੀ ਵਿੱਚੋਂ 'ਮਾਈ-ਬਾਪ ਕਲਚਰ' ਨੂੰ ਖ਼ਤਮ ਕੀਤਾ ਹੈ।"
ਜਿਕਰਯੋਗ ਹੈ ਕਿ ਆਪ ਨੇ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਹਾਲਾਂਕਿ ਸਮਾਣਾ ਅਤੇ ਸਨੌਰ ਤੋਂ ਅਜੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ, ਪਰ ਦੋਵਾਂ ਹਲਕਿਆਂ ਵਿੱਚ ਨਵੇਂ ਇੰਚਾਰਜ ਨਿਯੁਕਤ ਕੀਤੇ ਜਾਣ ਕਾਰਨ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ 'ਤੇ ਸਵਾਲ ਉੱਠਣ ਲੱਗੇ ਸਨ। ਸਮਾਣਾ ਵਿੱਚ ਸੁਰਜੀਤ ਸਿੰਘ ਰੱਖੜਾ ਅਤੇ ਸਨੌਰ ਵਿੱਚ ਰਣਜੋਧ ਹਡਾਣਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ।
ਹਾਲਾਂਕਿ ਪਠਾਨਮਾਜਰਾ ਦੀ ਟਿਕਟ 'ਤੇ ਖਦਸ਼ਾ ਪਹਿਲਾਂ ਤੋਂ ਸੀ ਕਿਉਂਕਿ ਰੇਪ ਦਾ ਪਰਚਾ ਦਰਜ਼ ਹੋਣ ਤੋਂ ਬਾਅਦ ਹੀ ਉਹ ਆਪਣੀ ਪਾਰਟੀ ਤੋਂ ਬਾਗ਼ੀ ਹੋ ਗਏ ਸਨ।


Click it and Unblock the Notifications
