LPU ਹਿੰਸਾ ਮਾਮਲੇ 'ਚ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫ਼ਤਾਰ, ਰਿਮਾਂਡ 'ਤੇ ਹੋਵੇਗੀ ਪੁੱਛਗਿੱਛ!

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਤਿੰਨੇ ਮੁਲਜ਼ਮ ਯੂਨੀਵਰਸਿਟੀ ਵਿੱਚ ਭੰਨਤੋੜ ਕਰਨ ਵਿੱਚ ਕਥਿਤ ਤੌਰ 'ਤੇ ਸ਼ਾਮਲ ਸਨ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਫਗਵਾੜਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਉਨ੍ਹਾਂ ਦਾ 3 ਦਿਨ ਦਾ ਰਿਮਾਂਡ ਮੰਗਿਆ ਹੈ। ਪੁਲਿਸ ਨੇ ਡਿਜੀਟਲ ਸਬੂਤਾਂ ਦੇ ਆਧਾਰ 'ਤੇ ਇਨ੍ਹਾਂ ਦੀ ਪਛਾਣ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਘਟਨਾ ਵਿੱਚ ਉਨ੍ਹਾਂ ਦੀ ਕਥਿਤ ਸ਼ਮੂਲੀਅਤ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।

3 arrested in LPU case

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਗਵਾੜਾ ਦੇ ਟਿੱਬੀ ਮੁਹੱਲਾ ਵਾਸੀ ਗਗਨ, ਜੇਮਸ ਦਹੀਆ ਅਤੇ ਅਭੀ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਜੇਮਸ ਦਹੀਆ LPU ਦਾ ਹੀ ਵਿਦਿਆਰਥੀ ਹੈ, ਜਦਕਿ ਗਗਨ ਡੋਮਿਨੋਜ਼ ਲਈ ਪੀਜ਼ਾ ਡਿਲਿਵਰੀ ਦਾ ਕੰਮ ਕਰਦਾ ਸੀ।

ਦੱਸ ਦਈਏ ਕਿ ਮਾਮਲੇ ਦੀ ਜਾਂਚ ਲਈ ਪੁਲਿਸ ਵੱਲੋਂ ਕੁੱਲ 2 ਵਿਸ਼ੇਸ਼ ਜਾਂਚ ਟੀਮਾਂ (SIT) ਬਣਾਈਆਂ ਗਈਆਂ ਹਨ। ਪੁਲਿਸ ਨੇ FIR ਨੰਬਰ 163, 105 ਅਤੇ 106 ਦੀ ਜਾਂਚ ਲਈ ਵੱਖਰੀ SIT ਦਾ ਗਠਨ ਕੀਤਾ ਹੈ। ਇਹ ਟੀਮ ਯੂਨੀਵਰਸਿਟੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਅਤੇ ਹੋਰ ਡਿਜੀਟਲ ਸਬੂਤ ਇਕੱਠੇ ਕਰਨ ਵਿੱਚ ਜੁਟੀ ਹੋਈ ਹੈ।

ਗ੍ਰਿਫ਼ਤਾਰ ਨੌਜਵਾਨ ਦੇ ਪਰਿਵਾਰ ਨੇ ਚੁੱਕੇ ਸਵਾਲ -

ਇਸ ਮਾਮਲੇ ਵਿੱਚ ਗਗਨ ਨਾਮਕ ਨੌਜਵਾਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਸ ਦਾ ਪਰਿਵਾਰ ਚਿੰਤਤ ਹੈ। ਗਗਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਪੁਲਿਸ ਉਸ ਨੂੰ ਕਿਸ ਮਾਮਲੇ ਵਿੱਚ ਲੈ ਕੇ ਗਈ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਮੁਤਾਬਕ ਗਗਨ ਬੀਤੇ ਦਿਨ ਤੋਂ ਲਾਪਤਾ ਸੀ। ਪਰਿਵਾਰ ਨੂੰ ਉਸ ਵੇਲੇ ਜਾਣਕਾਰੀ ਮਿਲੀ ਜਦੋਂ ਗਗਨ ਨੇ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਫੋਨ ਕਰਕੇ ਆਪਣੇ ਪਰਿਵਾਰ ਨੂੰ ਦੱਸਿਆ।

ਇਸ ਤੋਂ ਬਾਅਦ ਉਸ ਦਾ ਪਰਿਵਾਰ ਅਦਾਲਤ ਪਹੁੰਚਿਆ ਅਤੇ ਪੁਲਿਸ ਤੋਂ ਗਗਨ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਮੰਗੀ, ਪਰ ਪਰਿਵਾਰ ਦਾ ਦਾਅਵਾ ਹੈ ਕਿ ਪੁਲਿਸ ਵੱਲੋਂ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਪਰਿਵਾਰ ਮੁਤਾਬਕ ਗਗਨ ਡੋਮਿਨੋਜ਼ ਵਿੱਚ ਡਿਲਿਵਰੀ ਦਾ ਕੰਮ ਕਰਦਾ ਹੈ ਅਤੇ ਕਰੀਬ ਡੇਢ ਮਹੀਨਾ ਪਹਿਲਾਂ ਹੀ ਉਸ ਨੇ ਇਹ ਨੌਕਰੀ ਸ਼ੁਰੂ ਕੀਤੀ ਸੀ। ਗਗਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਰਿਵਾਰ ਪ੍ਰੇਸ਼ਾਨ ਹੈ।

ਪੁਲਿਸ ਨੇ 3 ਗ੍ਰਿਫ਼ਤਾਰੀਆਂ ਦੀ ਕੀਤੀ ਪੁਸ਼ਟੀ

ਦੂਜੇ ਪਾਸੇ ਥਾਣਾ ਸਤਨਾਮਪੁਰਾ ਦੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਜਾਂਚ ਅਧਿਕਾਰੀ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ਤੋਂ ਪਰਹੇਜ਼ ਕੀਤਾ ਅਤੇ ਮੀਡੀਆ ਦੇ ਕੈਮਰਿਆਂ ਤੋਂ ਦੂਰੀ ਬਣਾਉਂਦੇ ਹੋਏ ਉੱਥੋਂ ਚਲੇ ਗਏ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ CCTV ਫੁਟੇਜ ਤੇ ਡਿਜੀਟਲ ਸਬੂਤਾਂ ਦੇ ਆਧਾਰ 'ਤੇ ਹੋਰ ਕਾਰਵਾਈ ਕੀਤੀ ਜਾ ਰਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+