ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 39 ਕਿਲੋ ਹੈਰੋਇਨ, 10 ਪਿਸਤੌਲਾਂ, 102 ਜ਼ਿੰਦਾ ਕਾਰਤੂਸ ਸਣੇ 7 ਮੁਲਜ਼ਮ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕਈ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਸੱਤ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਲਗਪਗ 39 ਕਿਲੋ ਹੈਰੋਇਨ, ਦਸ ਗੈਰ-ਕਾਨੂੰਨੀ ਪਿਸਤੌਲ ਅਤੇ 100 ਤੋਂ ਵੱਧ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੰਜਾਬ ਦੇ ਡੀ.ਜੀ.ਪੀ. (DGP) ਗੌਰਵ ਯਾਦਵ ਨੇ ਮੰਗਲਵਾਰ ਨੂੰ 'ਐਕਸ' (X) 'ਤੇ ਜਾਣਕਾਰੀ ਦਿੰਦਿਆਂ ਕਿਹਾ, "ਇੱਕ ਵੱਡੀ ਸਫਲਤਾ ਤਹਿਤ, ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕਈ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਸੱਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ 10 ਗੈਰ-ਕਾਨੂੰਨੀ ਪਿਸਤੌਲ, 38.962 ਕਿਲੋ ਹੈਰੋਇਨ, 800 ਗ੍ਰਾਮ ਅਫ਼ੀਮ ਅਤੇ 102 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।"

Drug smuggling

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, ਜਾਰੀ ਮੁਹਿੰਮ ਦੌਰਾਨ 109 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਅਤੇ ਅੱਗੇ ਹੋਰ ਬਰਾਮਦਗੀਆਂ ਤੇ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਡੀ.ਜੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜਿਨ੍ਹਾਂ ਨੇ ਅਪਰਾਧਿਕ ਅਨਸਰਾਂ ਵਿੱਚ ਅੱਗੇ ਵੰਡਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਮਦਦ ਕੀਤੀ ਸੀ।

DGP ਨੇ ਦੱਸਿਆ ਕਿ ਅੰਮ੍ਰਿਤਸਰ ਦੇ ਘਰਿੰਡਾ, ਲੋਪੋਕੇ ਅਤੇ ਭਿੰਡੀ ਸੈਦਾਂ ਪੁਲੀਸ ਥਾਣਿਆਂ ਵਿੱਚ ਵੱਖ-ਵੱਖ ਐੱਫ.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ। ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਡੀ.ਜੀ.ਪੀ. ਨੇ ਅੱਗੇ ਕਿਹਾ ਕਿ ਪੰਜਾਬ ਪੁਲੀਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ, ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਨੂੰ ਨੱਥ ਪਾਉਣ ਅਤੇ ਇੱਕ ਸੁਰੱਖਿਅਤ, ਨਸ਼ਾ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+