ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ, ਤਾਲਮੇਲ ਲਈ 7 ਮੈਂਬਰੀ ਕਮੇਟੀ ਤਿਆਰ

ਬੇਅਦਬੀ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਸਰਕਾਰ ਨੇ ਇਸ ਮਸਲੇ 'ਤੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ 'ਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਸਣੇ ਧਾਰਮਿਕ ਅਤੇ ਕਾਨੂੰਨੀ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਸਬੰਧਤ ਮਾਮਲਿਆਂ ਲਈ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਲਗਾਤਾਰ ਤਾਲਮੇਲ ਬਣਾਈ ਰੱਖੇਗੀ।

comittee by CM maan

ਇਸ ਤੋਂ ਇਲਾਵਾ ਕਮੇਟੀ ਵੱਲੋਂ ਅਹਿਮ ਮਾਮਲਿਆਂ ਬਾਰੇ ਆਪਣੇ ਸੁਝਾਅ ਅਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਅਗਲੇ ਵਿਚਾਰ ਲਈ ਸੌਂਪੀਆਂ ਜਾਣਗੀਆਂ।

ਪੰਜਾਬ ਸਰਕਾਰ ਵੱਲੋਂ ਬਣਾਈ ਗਈ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰ ਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਅਤੇ ਸਾਬਕਾ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਲਾਅ ਅਫਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਕਮੇਟੀ ਐਕਟ ਨਾਲ ਸਬੰਧਤ ਮਾਮਲਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਕਰੇਗੀ ਅਤੇ ਮਹੱਤਵਪੂਰਨ ਮੁੱਦਿਆਂ ਬਾਰੇ ਆਪਣੇ ਸੁਝਾਅ ਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਸੌਂਪੇਗੀ। ਹੋਮ ਅਫੇਅਰਜ਼ ਅਤੇ ਜਸਟਿਸ ਵਿਭਾਗ, ਪੰਜਾਬ ਸਰਕਾਰ ਵੱਲੋਂ 16 ਸਤੰਬਰ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਇਸ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+